ਬਠਿੰਡਾ ਸ਼ਹਿਰ ਵਿੱਚ 88.94 ਕਰੋੜ ਦੀ ਲਾਗਤ ਨਾਲ ਦੋ ਰੇਲਵੇ ਓਵਰ ਬ੍ਰਿਜ ਬਣਨਗੇ : ਹਰਭਜਨ ਸਿੰਘ ਈ.ਟੀ.ਓ.

• ਦੋਨਾਂ ਪੁਲਾਂ ਨੂੰ 3 ਸਾਲ ਦੇ ਨਿਰਧਾਰਤ ਸਮੇਂ ਅੰਦਰ ਪੂਰਾ ਕਰਨ ਦਾ ਟੀਚਾ।

ਚੰਡੀਗੜ੍ਹ, 22 ਮਾਰਚ 2023 – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਮੰਤਰੀ ਨੇ ਦੱਸਿਆ ਕਿ ਬਠਿੰਡਾ ਸ਼ਹਿਰ ਦੀ ਆਵਾਜਾਈ ਨੂੰ ਹੋਰ ਸੁਚਾਰੂ ਬਣਾਉਣ ਲਈ 88.94 ਕਰੋੜ ਰੁਪਏ ਦੀ ਲਾਗਤ ਨਾਲ ਦੋ ਰੇਲਵੇ ਓਵਰ ਬਣਾਏ ਜਾਣਗੇ।

ਅੱਜ ਵਿਧਾਨ ਸਭਾ ਸੈਸ਼ਨ ਦੌਰਾਨ ਵਿਧਾਇਕ ਜਗਰੂਪ ਸਿੰਘ ਗਿੱਲ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਉਸਾਰੀ ਮੰਤਰੀ ਨੇ ਦੱਸਿਆ ਕਿ ਜਨਤਾ ਨਗਰ ਬਠਿੰਡਾ ਵਿਖੇ ਬਣਨ ਵਾਲੇ ਰੇਲਵੇ ਓਵਰ ਬ੍ਰਿਜ ਦੀ ਉਸਾਰੀ ’ਤੇ 50.86 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਪੁਲ ਦਾ ਕੰਮ ਵਿੱਤੀ ਸਾਲ 2023-24 ਦੇ ਬਜਟ ਉਪਬੰਧ ਅਨੁਸਾਰ ਸ਼ੁਰੂ ਕੀਤਾ ਜਾਵੇਗਾ ਅਤੇ 3 ਸਾਲਾਂ ਦੇ ਅੰਦਰ ਮੁਕੰਮਲ ਕਰ ਲਿਆ ਜਾਵੇਗਾ।

ਮੁਲਤਾਨੀਆ ਪੁਲ ਬਾਰੇ ਜਾਣਕਾਰੀ ਦਿੰਦਿਆਂ ਸ. ਹਰਭਜਨ ਸਿੰਘ ਈ.ਟੀ.ਓ. ਉਨ੍ਹਾਂ ਦੱਸਿਆ ਕਿ ਇਸ ਪੁਲ ਦੀ ਤਜਵੀਜ਼ ਦੀ ਜਾਂਚ ਲਈ 3 ਨਿਗਰਾਨ ਇੰਜਨੀਅਰਾਂ ਦੀ ਕਮੇਟੀ ਬਣਾਈ ਗਈ ਸੀ, ਜਿਨ੍ਹਾਂ ਦੀ ਰਿਪੋਰਟ ਮਿਲਣ ਤੋਂ ਬਾਅਦ ਇਹ ਪ੍ਰਾਜੈਕਟ ਸਰਕਾਰ ਦੇ ਵਿਚਾਰ ਅਧੀਨ ਹੈ। ਉਨ੍ਹਾਂ ਦੱਸਿਆ ਕਿ ਇਸ ਪੁਲ ਦੀ ਉਸਾਰੀ ਦਾ ਕੰਮ ਜਲਦੀ ਹੀ ਸ਼ੁਰੂ ਕਰ ਦਿੱਤਾ ਜਾਵੇਗਾ। ਉਨ•ਾਂ ਦੱਸਿਆ ਕਿ ਇਹ ਪੁਲ 38.08 ਕਰੋੜ ਰੁਪਏ ਦੀ ਲਾਗਤ ਨਾਲ 3 ਸਾਲ ਦੇ ਨਿਰਧਾਰਤ ਸਮੇਂ ਅੰਦਰ ਬਣ ਜਾਵੇਗਾ।

ਲੋਕ ਨਿਰਮਾਣ ਮੰਤਰੀ ਨੇ ਅੱਗੇ ਕਿਹਾ ਕਿ ਇਨ੍ਹਾਂ ਪੁਲਾਂ ਦੇ ਨਿਰਮਾਣ ਦੌਰਾਨ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਬਦਲਵੇਂ ਪ੍ਰਬੰਧ ਕੀਤੇ ਜਾਣਗੇ ਅਤੇ ਲੋਕਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਉਸਾਰੀ ਦੌਰਾਨ ਅਮਰਪੁਰਾ ਬਸਤੀ ਅਤੇ ਬਠਿੰਡਾ ਬਾਦਲ ਘੁੱਦਾ ਰੋਡ ’ਤੇ ਬਣੇ ਰੇਲਵੇ ਓਵਰ ਬ੍ਰਿਜਾਂ ਰਾਹੀਂ ਆਵਾਜਾਈ ਚਲਦੀ ਰਹੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅਕਾਲੀ ਦਲ ਨੇ ਸਿੱਖ ਨੌਜਵਾਨਾਂ ’ਤੇ ਐਨ ਐਸ ਏ ਲਾਉਣ ਦੀ ਕੀਤੀ ਨਿਖੇਧੀ

ਸਬ-ਇੰਸਪੈਕਟਰ ਭਰਤੀ: ਮੈਰਿਟ ਸੂਚੀ ਅਪ੍ਰੈਲ 2023 ਦੇ ਪਹਿਲੇ ਹਫ਼ਤੇ ਵਿੱਚ ਕੀਤੀ ਜਾਵੇਗੀ ਜਾਰੀ