ਰੂਪਨਗਰ, 7 ਜਨਵਰੀ 2023 – ਸ਼ੁੱਕਰਵਾਰ ਨੂੰ ਰੂਪਨਗਰ ਦੇ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਦੇ ਦੋ ਯੂਨਿਟ ਬੰਦ ਹੋ ਗਏ ਹਨ। ਮਿਲੀ ਜਾਣਕਾਰੀ ਅਨੁਸਾਰ ਸ਼ੁੱਕਰਵਾਰ ਸਵੇਰੇ 2.30 ਵਜੇ ਕਿਸੇ ਤਕਨੀਕੀ ਨੁਕਸ ਦੇ ਕਾਰਨ ਪਲਾਂਟ ਦਾ ਯੂਨਿਟ ਨੰਬਰ 6 ਬੰਦ ਹੋ ਗਿਆ ਸੀ। ਪਰ ਨੰਬਰ ਯੂਨਿਟ 5 ਨੂੰ ਸ਼ੁੱਕਰਵਾਰ ਸਵੇਰੇ ਪ੍ਰਬੰਧਕਾਂ ਵੱਲੋਂ ਕੋਲੇ ਦੀ ਕਮੀ ਦੇ ਕਾਰਨ ਬੰਦ ਕੀਤਾ ਦੱਸਿਆ ਜਾ ਰਿਹਾ ਹੈ।
ਇਸ ਬਾਰੇ ਥਰਮਲ ਪਲਾਂਟ ਦੇ ਮੁੱਖ ਇੰਜਨੀਅਰ ਮਨਜੀਤ ਸਿੰਘ ਨੇ ਦੋਵੇਂ ਯੂਨਿਟਾਂ ਦੇ ਬੰਦ ਹੋਣ ਦਾ ਕਾਰਨ ਕੋਲਾ ਫੀਡਿੰਗ ਸਿਸਟਮ ਵਿੱਚ ਆਈ ਤਕਨੀਕੀ ਸਮੱਸਿਆ ਦੱਸਿਆ। ਅੱਗੇ ਥਰਮਲ ਪਲਾਂਟ ਦੇ ਮੁੱਖ ਇੰਜਨੀਅਰ ਮਨਜੀਤ ਸਿੰਘ ਨੇ ਦਾਅਵਾ ਕੀਤਾ ਕਿ ਬੰਦ ਯੂਨਿਟਾਂ ਨੂੰ ਮੁੜ ਚਾਲੂ ਕਰਨ ਲਈ ਇੰਜਨੀਅਰਾਂ ਦੀ ਟੀਮ ਜੁਟ ਗਈ ਹੈ। ਪਲਾਂਟ ਦੇ ਕੰਟਰੋਲ ਰੂਮ ਤੋਂ ਮਿਲੀ ਜਾਣਕਾਰੀ ਅਨੁਸਾਰ ਥਰਮਲ ਪਲਾਂਟ ਰੂਪਨਗਰ ਦੇ ਕੋਲਾ ਭੰਡਾਰਾਂ ਵਿੱਚ ਸਿਰਫ 6 ਦਿਨਾਂ ਦਾ ਕੋਲਾ ਹੀ ਬਾਕੀ ਬਚਿਆ ਹੈ।