- ਸ਼੍ਰੋਮਣੀ ਅਕਾਲੀ ਦਲ ਦਾ ਵਜੂਦ ਖਤਮ ਹੋ ਗਿਆ ਹੈ, ਇਹ ਆਪਣਾ ਉਮੀਦਵਾਰ ਉਤਾਰਨ ਦੀ ਸਥਿਤੀ ਵਿਚ ਵੀ ਨਹੀਂ ਹਨ – ਆਪ ਆਗੂ ਜਗਤਾਰ ਸੰਘੇੜਾ
ਚੰਡੀਗੜ੍ਹ, 3 ਜੂਨ 2024 – ਜਲੰਧਰ ਪੱਛਮੀ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਦੇ ਯੂ-ਟਰਨ ‘ਤੇ ਪ੍ਰਤੀਕਰਮ ਦਿੰਦਿਆਂ ਆਮ ਆਦਮੀ ਪਾਰਟੀ ਨੇ ਕਿਹਾ ਕਿ ਅਕਾਲੀ ਦਲ ਦੇ ਬਾਗੀ ਆਗੂਆਂ ਨੇ ਸੁਰਜੀਤ ਕੌਰ ‘ਤੇ ਦਬਾਅ ਬਣਾਇਆ ਹੈ। ਇਸ ਲਈ ਉਸਨੇ ਆਪਣਾ ਫੈਸਲਾ ਬਦਲ ਲਿਆ।
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਗਤਾਰ ਸਿੰਘ ਸੰਘੇੜਾ ਨੇ ਕਿਹਾ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਵਜੂਦ ਖ਼ਤਮ ਹੋ ਚੁੱਕਾ ਹੈ। ਹੁਣ ਉਹ ਆਪਣਾ ਉਮੀਦਵਾਰ ਉਤਾਰਨ ਦੀ ਸਥਿਤੀ ਵਿੱਚ ਵੀ ਨਹੀਂ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਲੋਕਾਂ ਨੂੰ ਤੱਕੜੀ ਦੇ ਚੋਣ ਨਿਸ਼ਾਨ ‘ਤੇ ਵੋਟ ਨਾ ਪਾਉਣ ਦਾ ਪ੍ਰਚਾਰ ਕਰ ਰਿਹਾ ਹੈ ਅਤੇ ਉਨ੍ਹਾਂ ਦਾ ਬਾਗੀ ਧੜਾ ਲੋਕਾਂ ਨੂੰ ਉਸੇ ਚੋਣ ਨਿਸ਼ਾਨ ‘ਤੇ ਵੋਟ ਪਾਉਣ ਦੀ ਗੱਲ ਕਹਿ ਰਿਹਾ ਹੈ | ਇਸ ਸ਼ਕ ਤੋਂ ਚਿੰਤਤ ਹੋਕੇ ਬੀਬੀ ਸੁਰਜੀਤ ਕੌਰ ਨੇ ਪਾਰਟੀ ਛੱਡ ਦਿੱਤੀ।
ਉਨ੍ਹਾਂ ਕਿਹਾ ਕਿ ਸੁਰਜੀਤ ਕੌਰ ਨੂੰ ਆਪਣਾ ਉਮੀਦਵਾਰ ਐਲਾਨਣ ਤੋਂ ਬਾਅਦ ਅਕਾਲੀ ਦਲ ਦੇ ਲੋਕ ਉਨ੍ਹਾਂ ਨੂੰ ਬਹੁਜਨ ਸਮਾਜ ਪਾਰਟੀ ਦਾ ਸਮਰਥਨ ਕਰਨ ਲਈ ਕਹਿ ਰਹੇ ਹਨ। ਜੇਕਰ ਅਜਿਹਾ ਹੀ ਕਰਨਾ ਸੀ ਤਾਂ ਉਮੀਦਵਾਰ ਕਿਉਂ ਉਤਾਰਿਆ? ਉਨ੍ਹਾਂ ਕਿਹਾ ਕਿ ਇਸ ਲਈ ਅਕਾਲੀ ਦਲ ਖੁਦ ਜ਼ਿੰਮੇਵਾਰ ਹੈ। ਇਸ ਲਈ ਉਹ ਕਿਸੇ ਨੂੰ ਦੋਸ਼ੀ ਨਹੀਂ ਠਹਿਰਾ ਸਕਦੇ।