ਬੇਕਾਬੂ ਕਾਰ ਨੇ ਪਹਿਲਾਂ ਬਜ਼ੁਰਗ ਜੋੜੇ ਅਤੇ ਫੇਰ ਇੱਕ ਬਾਈਕ ਸਵਾਰ ਨੂੰ ਮਾਰੀ ਟੱਕਰ, ਘਟਨਾ CCTV ‘ਚ ਕੈਦ

ਮੁਕਤਸਰ ਸਾਹਿਬ, 2 ਅਪ੍ਰੈਲ 2024 – ਮੁਕਤਸਰ ‘ਚ ਬੇਕਾਬੂ ਕਾਰ ਨੇ ਬਜ਼ੁਰਗ ਜੋੜੇ ਸਮੇਤ ਤਿੰਨ ਲੋਕਾਂ ਨੂੰ ਟੱਕਰ ਮਾਰ ਦਿੱਤੀ। ਪਹਿਲਾਂ ਕਾਰ ਸਵਾਰ ਨੇ ਇੱਕ ਬਜ਼ੁਰਗ ਜੋੜੇ ਨੂੰ ਟੱਕਰ ਮਾਰੀ, ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਨਾਲ ਟਕਰਾਉਣ ਤੋਂ ਬਾਅਦ ਬਜ਼ੁਰਗ ਪਤੀ-ਪਤਨੀ ਕਈ ਫੁੱਟ ਹਵਾ ‘ਚ ਉੱਡ ਕੇ ਹੇਠਾਂ ਡਿੱਗੇ। ਫੇਰ ਅੱਗੇ ਜਾ ਜੇ ਕਾਰ ਸਵਾਰ ਨੇ ਕਾਰ ਨੇ ਇੱਕ ਬਾਈਕ ਸਵਾਰ ਨੂੰ ਵੀ ਟੱਕਰ ਮਾਰ ਦਿੱਤੀ ਅਤੇ ਫਿਰ ਕਾਰ ਬੇਕਾਬੂ ਹੋ ਕੇ ਹਸਪਤਾਲ ਦੀ ਪਾਰਕਿੰਗ ਵਿੱਚ ਜਾ ਵੜੀ।

ਘਟਨਾ ਐਤਵਾਰ ਸਵੇਰੇ ਰਜਿੰਦਰਾ ਹਸਪਤਾਲ ਨੇੜੇ ਵਾਪਰੀ। ਹੁਣ ਪੂਰੀ ਘਟਨਾ ਦਾ ਸੀਸੀਟੀਵੀ ਸਾਹਮਣੇ ਆਇਆ ਹੈ। ਵੀਡੀਓ ‘ਚ ਸਾਫ ਦੇਖਿਆ ਜਾ ਸਕਦਾ ਹੈ ਕਿ ਇੱਕ ਬਜ਼ੁਰਗ ਜੋੜਾ ਸੜਕ ਕਿਨਾਰੇ ਖੜ੍ਹਾ ਕਿਸੇ ਦੀ ਉਡੀਕ ਕਰ ਰਿਹਾ ਸੀ। ਸਫੇਦ ਰੰਗ ਦੀ ਸੈਂਟਰੋ ਕਾਰ ਇੰਨੀ ਰਫਤਾਰ ਨਾਲ ਆਈ ਕਿ ਬਜ਼ੁਰਗ ਜੋੜੇ ਨੂੰ ਸੰਭਲਣ ਦਾ ਮੌਕਾ ਵੀ ਨਹੀਂ ਮਿਲਿਆ। ਹਾਦਸੇ ਤੋਂ ਬਾਅਦ ਪੁਲਸ ਕਾਰ ਦੇ ਮਾਲਕ ਦਾ ਪਤਾ ਲਗਾਉਣ ‘ਚ ਲੱਗੀ ਹੋਈ ਹੈ। ਜ਼ਖਮੀਆਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ।

ਹਾਦਸੇ ਤੋਂ ਬਾਅਦ ਡਰਾਈਵਰ ਕਾਰ ਛੱਡ ਕੇ ਉਥੋਂ ਫ਼ਰਾਰ ਹੋ ਗਿਆ। ਸਥਾਨਕ ਲੋਕਾਂ ਨੇ ਬਜ਼ੁਰਗ ਨੂੰ ਹਸਪਤਾਲ ਪਹੁੰਚਾਉਣ ਲਈ ਪੁਲਿਸ ਅਤੇ ਐਂਬੂਲੈਂਸ ਨੂੰ ਬੁਲਾਇਆ। ਸਮੇਂ ਸਿਰ ਇਲਾਜ ਮਿਲਣ ਕਾਰਨ ਖੂਨ ਨਾਲ ਲੱਥਪੱਥ ਬਜ਼ੁਰਗ ਜੋੜੇ ਦੀ ਜਾਨ ਬਚ ਗਈ। ਫਿਲਹਾਲ ਬਾਈਕ ਸਵਾਰ ਨੂੰ ਛੁੱਟੀ ਦੇ ਦਿੱਤੀ ਗਈ ਹੈ, ਜਦਕਿ ਬਜ਼ੁਰਗ ਜੋੜਾ ਅਜੇ ਵੀ ਹਸਪਤਾਲ ‘ਚ ਜ਼ੇਰੇ ਇਲਾਜ ਹੈ।

ਮੁਕਤਸਰ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਕਾਰ ਚਾਲਕ ਦਾ ਪਤਾ ਲਗਾਉਣ ਲਈ ਪੁੱਛਗਿੱਛ ਜਾਰੀ ਹੈ। ਆਰਟੀਓ ਦਫ਼ਤਰ ਤੋਂ ਕਾਰ ਦੇ ਮਾਲਕ ਦਾ ਪਤਾ ਲਗਾਇਆ ਜਾ ਰਿਹਾ ਹੈ। ਪੁਲਸ ਦਾ ਕਹਿਣਾ ਹੈ ਕਿ ਘਟਨਾ ‘ਚ ਜ਼ਖਮੀਆਂ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਡਰਾਈਵਰ ਦੇ ਫੜੇ ਜਾਣ ਤੋਂ ਬਾਅਦ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅਕਾਲੀ ਦਲ ਇਸ ਹਫਤੇ ਕਰ ਸਕਦਾ ਹੈ ਉਮੀਦਵਾਰਾਂ ਦਾ ਐਲਾਨ, ਕੋਰ ਕਮੇਟੀ ਦੀ ਮੀਟਿੰਗ ਅੱਜ

ਗੁੰਮਰਾਹਕੁੰਨ ਇਸ਼ਤਿਹਾਰ ਮਾਮਲਾ- ਰਾਮਦੇਵ ਨੇ ਸੁਪਰੀਮ ਕੋਰਟ ਤੋਂ ਮੰਗੀ ਮਾਫੀ