ਨਵੀਂ ਦਿੱਲੀ, 14 ਫਰਵਰੀ 2024 – ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਗੱਲਬਾਤ ਲਈ ਤਿਆਰ ਹਨ, ਕਿਸਾਨ ਆ ਉਨ੍ਹਾਂ ਨਾਲ ਗੱਲਬਾਤ ਕਰਨ। ਖੇਤੀਬਾੜੀ ਮੰਤਰੀ ਨੇ ਕਿਹਾ ਕਿ “ਅਸੀਂ ਗੱਲਬਾਤ ਕਰਨ ਲਈ ਤਿਆਰ ਹਾਂ…ਸਾਨੂੰ ਸਾਰੇ ਪੱਖਾਂ ਨੂੰ ਧਿਆਨ ਵਿੱਚ ਰੱਖ ਕੇ ਗੱਲਬਾਤ ਕਰਨ ਦੀ ਲੋੜ ਹੈ…ਮੈਂ ਕਿਸਾਨਾਂ ਨੂੰ ਬੇਨਤੀ ਕਰਦਾ ਹਾਂ ਕਿ ਉਹ ਗੱਲਬਾਤ ਲਈ ਮਾਹੌਲ ਬਣਾਈ ਰੱਖਣ…”