ਰਾਜੋਆਣਾ ‘ਤੇ ਕੇਂਦਰੀ ਗ੍ਰਹਿ ਮੰਤਰੀ ਦਾ ਜਵਾਬ: ਅਮਿਤ ਸ਼ਾਹ ਨੇ ਕਿਹਾ- “ਜਿਸ ਨੂੰ ਆਪਣੀ ਗ਼ਲਤੀ ਦਾ ਅਹਿਸਾਸ ਨਹੀਂ, ਉਸ ਨੂੰ ਮਾਫੀ ਕਿਸ ਗੱਲ ਦੀ”

ਨਵੀਂ ਦਿੱਲੀ, 21 ਦਸੰਬਰ 2023 – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਫਾਂਸੀ ਦੀ ਸਜ਼ਾ ਭੁਗਤ ਰਹੇ ਬਲਵੰਤ ਸਿੰਘ ਰਾਜੋਆਣਾ ਬਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ ਵਿੱਚ ਜਵਾਬ ਦਿੱਤਾ। ਰਾਜੋਆਣਾ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਦੀ ਰਹਿਮ ਦੀ ਅਪੀਲ ‘ਤੇ ਉਨ੍ਹਾਂ ਕਿਹਾ ਕਿ ਜਿਸ ਨੂੰ ਆਪਣੀ ਗਲਤੀ ਦਾ ਅਹਿਸਾਸ ਨਹੀਂ, ਉਸ ਨੂੰ ਮਾਫੀ ਕਿਸ ਗੱਲ ਦੀ ਦਿੱਤੀ ਜਾਏ।

ਅਮਿਤ ਸ਼ਾਹ ਨੇ ਕਿਹਾ ਕਿ ਜਿਸ ਨੂੰ ਆਪਣੀ ਗਲਤੀ ਦਾ ਅਹਿਸਾਸ ਹੁੰਦਾ ਹੈ, ਉਹ ਰਹਿਮ ਦਾ ਹੱਕਦਾਰ ਹੈ। ਜੇਕਰ ਕੋਈ ਅਪਰਾਧ ਕਰਦਾ ਹੈ ਅਤੇ ਗਲਤੀ ਦਾ ਅਹਿਸਾਸ ਨਹੀਂ ਕਰਦਾ, ਤਾਂ ਉਹ ਰਹਿਮ ਦਾ ਹੱਕਦਾਰ ਨਹੀਂ ਹੈ। ਜੇਕਰ ਕੋਈ ਤੀਜੀ ਸੰਸਥਾ ਆਪਣੀ ਸਜ਼ਾ ਮੁਆਫ਼ ਕਰਨ ਲਈ ਰਹਿਮ ਦੀ ਅਪੀਲ ਦਾਇਰ ਕਰਦੀ ਹੈ ਅਤੇ ਦੋਸ਼ੀ ਨੂੰ ਪਛਤਾਵਾ ਨਹੀਂ ਹੈ, ਤਾਂ ਉਹ ਰਹਿਮ ਦਾ ਹੱਕਦਾਰ ਕਿਵੇਂ ਹੋ ਸਕਦਾ ਹੈ ?

ਦਰਅਸਲ, ਲੋਕ ਸਭਾ ਵਿੱਚ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਬਲਵੰਤ ਰਾਜੋਆਣਾ ਦੀ ਸਜ਼ਾ ਮੁਆਫ਼ ਕਰਨ ਦਾ ਮੁੱਦਾ ਉਠਾਇਆ ਸੀ। ਜਿਸ ਦਾ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜਵਾਬ ਦਿੱਤਾ। ਇਸ ਬਿਆਨ ‘ਚ ਅਮਿਤ ਸ਼ਾਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ‘ਤੇ ਵੀ ਸਵਾਲ ਚੁੱਕ ਰਹੇ ਹਨ। ਜਿਸ ‘ਤੇ ਰਾਸ਼ਟਰਪਤੀ ਨੂੰ ਰਹਿਮ ਦੀ ਅਪੀਲ ਦਾਇਰ ਕੀਤੀ ਗਈ ਹੈ।

ਰਾਜੋਆਣਾ ਲਈ ਐਸਜੀਪੀਸੀ ਵੱਲੋਂ ਰਾਸ਼ਟਰਪਤੀ ਕੋਲ ਪਾਈ ਰਹਿਮ ਦੀ ਅਪੀਲ 2011 ਤੋਂ ਪੈਂਡਿੰਗ ਹੈ। ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਰਾਜੋਆਣਾ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ ਪਰ ਰਹਿਮ ਦੀ ਅਪੀਲ ਕਾਰਨ ਨਾ ਤਾਂ ਉਸ ਨੂੰ ਫਾਂਸੀ ਦਿੱਤੀ ਗਈ ਹੈ ਅਤੇ ਨਾ ਹੀ ਉਸ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕੀਤਾ ਗਿਆ ਹੈ।

ਐਸਜੀਪੀਸੀ ਦੀ ਰਹਿਮ ਦੀ ਅਪੀਲ ਵਿੱਚ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਵੀ ਮੰਗ ਕੀਤੀ ਗਈ ਹੈ। ਇੰਨਾ ਹੀ ਨਹੀਂ 550ਵੇਂ ਪ੍ਰਕਾਸ਼ ਪੁਰਬ ਮੌਕੇ ਪਹਿਲੇ ਬੰਦੀ ਸਿੱਖਾਂ ਨੂੰ ਰਿਹਾਅ ਕਰਨ ਅਤੇ ਰਾਜੋਆਣਾ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦਾ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਸੀ ਪਰ ਇਸ ਨੋਟੀਫਿਕੇਸ਼ਨ ਨੂੰ ਵੀ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਇੱਕ ਘੰਟੇ ਤੱਕ ਠੱਪ ਰਹਿਣ ਤੋਂ ਬਾਅਦ ਸ਼ੁਰੂ ਹੋਈ ‘X’ ਸਰਵਿਸ, ਯੂਜ਼ਰਸ ਨਹੀਂ ਦੇਖ ਪਾ ਰਹੇ ਸਨ ਪੋਸਟਾਂ

ਊਨਾ ਤੋਂ ਪੰਜਾਬ-ਹਰਿਆਣਾ ਅਤੇ ਚੰਡੀਗੜ੍ਹ ਹੁੰਦੀ ਹੋਈ ਅਯੁੱਧਿਆ ਲਈ ਜਾਵੇਗੀ ਸਪੈਸ਼ਲ ਟਰੇਨ