SGPC ਨੇ ਬੰਦੀ ਸਿੱਖਾਂ ਦੀ ਰਿਹਾਈ ਦੀ ਸੂਚੀ ਨਹੀਂ ਕਰਵਾਈ ਉਪਲਬਧ – ਗਜੇਂਦਰ ਸ਼ੇਖਾਵਤ

  • ਖੁਦ ਵੀ ਕੀਤੇ ਨੇ ਰਿਹਾਈ ਮੁਹਿੰਮ ‘ਚ ਦਸਤਖਤ

ਅੰਮ੍ਰਿਤਸਰ, 21 ਫਰਵਰੀ 2023 – ਪੰਜਾਬ ਦੇ ਦੌਰੇ ‘ਤੇ ਆਏ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ‘ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਬੰਦੀ ਸਿੱਖਾਂ ਦੀ ਰਿਹਾਈ ਲਈ ਉਨ੍ਹਾਂ ਨੂੰ ਕੋਈ ਸੂਚੀ ਉਪਲਬਧ ਨਹੀਂ ਕਰਵਾਈ ਗਈ। ਇਸ ਦੇ ਨਾਲ ਹੀ ਉਨ੍ਹਾਂ ਨੇ ਖੁਦ ਬੰਦੀ ਸਿੱਖਾਂ ਦੀ ਰਿਹਾਈ ਲਈ ਸ਼ੁਰੂ ਕੀਤੀ ਦਸਤਖਤ ਮੁਹਿੰਮ ਦਾ ਸਮਰਥਨ ਕਰਨ ਦੀ ਗੱਲ ਕਹੀ ਹੈ।

ਗੌਰਤਲਬ ਹੈ ਕਿ ਕੇਂਦਰੀ ਮੰਤਰੀ ਸ਼ੇਖਾਵਤ ਪੰਜਾਬ ਦੌਰੇ ‘ਤੇ ਹਨ ਅਤੇ ਭਾਜਪਾ ਨੂੰ ਮਜ਼ਬੂਤ ​​ਕਰਨ ਲਈ ਉਹ ਲਗਾਤਾਰ ਵਿਰੋਧੀਆਂ ਨੂੰ ਤੋੜ ਰਹੇ ਹਨ। ਜਲੰਧਰ ‘ਚ ਆਯੋਜਿਤ ਪ੍ਰੋਗਰਾਮ ਦੌਰਾਨ ਉਨ੍ਹਾਂ ਨੇ ਬੰਦੀ ਸਿੱਖਾਂ ਦੀ ਰਿਹਾਈ ਦੇ ਭਖਦੇ ਮੁੱਦੇ ‘ਤੇ ਆਪਣਾ ਪੱਖ ਰੱਖਿਆ ਅਤੇ ਸ਼੍ਰੋਮਣੀ ਗੁਰਦੁਆਰਾ ਕਮੇਟੀ ‘ਤੇ ਵੀ ਨਿਸ਼ਾਨਾ ਸਾਧਿਆ। ਪੰਜਾਬ ‘ਚ ਨਜ਼ਰਬੰਦ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵਾਰ-ਵਾਰ ਕੇਂਦਰ ‘ਤੇ ਨਿਸ਼ਾਨਾ ਸਾਧ ਰਹੀ ਹੈ।

ਕੇਂਦਰੀ ਮੰਤਰੀ ਸ਼ੇਖਾਵਤ ਨੇ ਕਿਹਾ ਕਿ ਅਜੇ ਤੱਕ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਨੂੰ ਕੋਈ ਸੂਚੀ ਮੁਹੱਈਆ ਨਹੀਂ ਕਰਵਾਈ ਗਈ, ਜਿਸ ਨਾਲ ਪਤਾ ਲੱਗ ਸਕੇ ਕਿ ਸਜ਼ਾ ਪੂਰੀ ਹੋਣ ਦੇ ਬਾਵਜੂਦ ਕਿੰਨੇ ਸਿੱਖ ਜੇਲ੍ਹਾਂ ਵਿੱਚ ਬੰਦ ਹਨ। ਦੂਜੇ ਪਾਸੇ ਜੇਲ੍ਹਾਂ ਵਿੱਚ ਬੰਦ ਸਿੱਖਾਂ ਲਈ ਸ਼ੁਰੂ ਕੀਤੀ ਦਸਤਖਤ ਮੁਹਿੰਮ ਦਾ ਉਹ ਖੁਦ ਸਮਰਥਨ ਕਰਦੇ ਹਨ। ਬੰਦੀ ਸਿੱਖਾਂ ਦੀ ਰਿਹਾਈ ਲਈ ਸ਼ੁਰੂ ਕੀਤੀ ਮੁਹਿੰਮ ‘ਤੇ ਵੀ ਉਨ੍ਹਾਂ ਨੇ ਖੁਦ ਦਸਤਖਤ ਕੀਤੇ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਵਿਆਹੇ ਹੋਏ ਨੌਜਵਾਨ ਨੇ ਕੀਤੀ ਖ਼ੁ+ਦ+ਕੁ+ਸ਼ੀ: ਪ੍ਰੇਮਿਕਾ ਨਾਲ ਝਗੜੇ ਤੋਂ ਬਾਅਦ ਪੀਤਾ ਜ਼ਹਿਰ

ਅਵਾਰਾ ਕੁੱਤਿਆਂ ਨੇ 5 ਸਾਲ ਦੇ ਮਾਸੂਮ ਨੂੰ ਨੋਚ-ਨੋਚ ਕੇ ਉਤਾਰਿਆ ਮੌ+ਤ ਦੇ ਘਾਟ