ਲਾਲੜੂ 6 ਅਪ੍ਰੈਲ 2024: ਯੂਨੀਵਰਸਲ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਬੱਲੋਪੁਰ ਨੇ ਆਪਣੇ 16ਵੇਂ ਸਥਾਪਨਾ ਦਿਵਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਯੂਨੀਵਰਸਲ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਬੱਲੋਪੁਰ ਵੱਲੋਂ 3 ਅਪ੍ਰੈਲ ਨੂੰ ਨੂੰ ਆਪਣੇ 16ਵੇਂ ਸਥਾਪਨਾ ਦਿਵਸ ਦੇ ਸਬੰਧ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ “ਅਖੰਡ ਪਾਠ ਸਾਹਿਬ” ਦਾ ਸੁਭ ਅਰੰਭ ਕਰਵਾਇਆ ਗਿਆ ਅਤੇ 5 ਅਪ੍ਰੈਲ ਨੂੰ ਭੋਗ ਪਾਏ ਗਏ।
ਉਪਰੰਤ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ। ਇਸ ਮੌਕੇ ਗਰੁੱਪ ਦੇ ਚੇਅਰਮੈਨ ਡਾ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ‘ਅੱਜ ਯੂਨੀਵਰਸਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਨੂੰ ਸ਼ੁਰੂ ਹੋਇਆਂ 16 ਸਾਲ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਹ ਗਰੁੱਪ ਪਿਛਲੇ 16 ਸਾਲਾਂ ਤੋਂ ਇਲਾਕੇ ਵਿੱਚ ਸਿੱਖਿਆ ਨੂੰ ਸਮਰਪਿਤ ਹੋ ਕੇ ਲੋਕਾਂ ਦੀ ਸੇਵਾ ਕਰ ਰਿਹਾ ਹੈ,ਜਿਸ ਲਈ ਰੱਬੀ ਸ਼ੁਕਰਾਨੇ ਵਜੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਵਿੱਤਰ ਪ੍ਰਕਾਸ਼ ਕਰਵਾਇਆ ਗਿਆ ਸੀ।
ਇਸ ਮੌਕੇ ਗਰੁੱਪ ਦੇ ਚੇਅਰਮੈਨ ਡਾ. ਗੁਰਪ੍ਰੀਤ ਸਿੰਘ ਤੇ ਕਾਰਜਕਾਰੀ ਡਾਇਰੈਕਟਰ ਕੰਵਲਜੀਤ ਕੌਰ ਨੇ ਦੱਸਿਆ ਕਿ ਨਵੇਂ ਸੈਸਨ ਦੀ ਸ਼ੁਰੂਆਤ ਮੌਕੇ ਇਸ ਸਥਾਪਨਾ ਦਿਵਸ ਨੂੰ ਮੁੱਖ ਰੱਖਦਿਆਂ ‘ਮਨੁੱਖੀ ਸੇਵਾ ਭਾਵਨਾ’ ਨੂੰ ਸਮਰਪਿਤ ਪੀ.ਜੀ.ਆਈ., ਚੰਡੀਗੜ੍ਹ ਦੇ ਡਾਕਟਰਾਂ ਦੇ ਸਹਿਯੋਗ ਨਾਲ ‘ਖੂਨਦਾਨ’ ਦਾ ਕੈਂਪ ਵੀ ਲਗਾਇਆ ਗਿਆ, ਜਿਸ ਵਿਚ ਯੂਨੀਵਰਸਲ ਗਰੁੱਪ ਦੇ ਅਧੀਨ ਚੱਲ ਰਹੇ ਵੱਖ ਵੱਖ ਕਾਲਜਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੁਆਰਾ ਖੂਨਦਾਨ ਕੀਤਾ ਗਿਆ। ਇਸ ਕੈਂਪ ਵਿੱਚ ਸਮੁੱਚੇ ਸਟਾਫ਼ ਅਤੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਗਰੁੱਪ ਦੇ ਕਾਰਜਕਾਰੀ ਨਿਰਦੇਸ਼ਕ ਸ੍ਰੀਮਤੀ ਕੰਵਲਜੀਤ ਕੌਰ ਨੇ ਸਮੁੱਚੇ ਸਟਾਫ਼, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਆਏ ਹੋਏ ਮਾਪਿਆਂ ਅਤੇ ਬਾਹਰੋਂ ਆਏ ਹੋਏ ਮਹਿਮਾਨਾਂ ਨੂੰ ਵਧਾਈ ਦਿੰਦਿਆਂ ਗਰੁੱਪ ਦੇ 16 ਸਾਲਾਂ ਦੇ ਸਿੱਖਿਆ ਦੇ ਕਾਰਜਕਾਲ ਦੌਰਾਨ ਬਣਦੇ ਰੋਲ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਗਰੁੱਪ ਦੇ ਮਿਹਨਤੀ ਸਟਾਫ ਵਜੋਂ ਅੱਜ ਗਰੁੱਪ ਦਾ ਨਾਂਅ ਹੈ। ਇਸ ਮੌਕੇ ਆਏ ਮਹਿਮਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਸਮੇਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪੇ ਦੇ ਨਾਲ ਨਾਲ ਇਲਾਕੇ ਦੀਆਂ ਹੋਰ ਨਾਮਵਰ ਸ਼ਖ਼ਸੀਅਤਾਂ ਵੀ ਹਾਜ਼ਰ ਸਨ।