ਚੰਡੀਗੜ੍ਹ, 4 ਅਕਤੂਬਰ 2024 – ਬੀਤੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਅਚਾਨਕ ਵਿਗੜ ਗਈ, ਜਿਸ ਕਾਰਨ ਉਨ੍ਹਾਂ ਨੂੰ ਤੁਰੰਤ ਗੁਰੂ ਰਾਮਦਾਸ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜਿਥੇ ਉਨ੍ਹਾਂ ਦੇ ਸਰੀਰ ਦੀ ਜਾਂਚ ਤੋਂ ਬਾਅਦ ਰਿਪੋਰਟ ‘ਚ ਡੇਂਗੂ ਦੇ ਲੱਛਣ ਪਾਏ ਗਏ ਹਨ। ਸਿੰਘ ਸਾਹਿਬ ਨੂੰ ਬੁੱਧਵਾਰ ਰਾਤ ਨੂੰ ਸ੍ਰੀ ਗੁਰੂ ਰਾਮਦਾਸ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਵੱਲਾ ਵਿਖੇ ਦਾਖ਼ਲ ਕਰਵਾਇਆ ਗਿਆ।
ਹਸਪਤਾਲ ਦੇ ਡਿਪਟੀ ਡਾਇਰੈਕਟਰ ਅਮਨਦੀਪ ਸਿੰਘ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਡੇਂਗੂ ਬੁਖਾਰ ਦੀ ਸ਼ਿਕਾਇਤ ਆਈ ਹੈ। ਉਨ੍ਹਾਂ ਦੀ ਸਿਹਤ ‘ਚ ਅੱਗੇ ਤੋਂ ਸੁਧਾਰ ਹੈ ਅਤੇ ਇੱਕ ਦੋ ਦਿਨ ਤੱਕ ਆਸ ਹੈ ਕਿ ਜਥੇਦਾਰ ਨੂੰ ਹਸਪਤਾਲ ਤੋਂ ਛੁੱਟੀ ਮਿਲ ਜਾਵੇਗੀ ।