ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਵੀ ਦਿਲਜੀਤ ਦੋਸਾਂਝ ਦੇ ਫੈਨ: PM ਮੋਦੀ ਦੇ ਸਾਹਮਣੇ ਕਿਹਾ, ਅਸੀਂ ਦਿਲਜੀਤ ਦੇ ਗੀਤਾਂ ‘ਤੇ ਨੱਚਦੇ ਹਾਂ

ਨਵੀਂ ਦਿੱਲੀ, 24 ਜੂਨ 2023 – ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਦੇਸ਼ ਦੌਰੇ ਦੌਰਾਨ ਪੰਜਾਬੀਆਂ ਦਾ ਮਾਣ ਵਧਾਇਆ ਹੈ। ਪ੍ਰਧਾਨ ਮੰਤਰੀ ਮੋਦੀ ਦੇ ਸਾਹਮਣੇ ਉਨ੍ਹਾਂ ਨੇ ਕੋਚੇਲਾ ‘ਚ ਦਿਲਜੀਤ ਦੋਸਾਂਝ ਦੇ ਗੀਤਾਂ ‘ਤੇ ਡਾਂਸ ਕਰਨ ਦੀ ਗੱਲ ਕਹੀ। ਇੰਨਾ ਹੀ ਨਹੀਂ, ਉਨ੍ਹਾਂ ਨੇ ਭਾਰਤ ਦੇ ਯੋਗ ਨੂੰ ਆਪਣੀ ਰੋਜ਼ਾਨਾ ਦੀ ਰੁਟੀਨ ਵਿੱਚ ਅਪਣਾ ਕੇ ਸਿਹਤਮੰਦ ਰਹਿਣ ਲਈ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਵੀ ਕੀਤਾ।

ਅਮਰੀਕੀ ਵਿਦੇਸ਼ ਮੰਤਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅਮਰੀਕਾ ਆਉਣ ‘ਤੇ ਧੰਨਵਾਦ ਕਰ ਰਹੇ ਸਨ। ਇਸ ਦੌਰਾਨ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਕਿਹਾ- ਭਾਰਤ ਦੀਆਂ ਕਈ ਚੀਆਂ ਸਾਡੀ ਰੁਟੀਨ ਦਾ ਹਿੱਸਾ ਹਨ। ਅਸੀਂ ਸਮੋਸੇ ਦੇ ਨਾਲ ਝੰਪਾ ਲਹਿਰੀ ਦੇ ਨਾਵਲਾਂ ਦਾ ਆਨੰਦ ਮਾਣਦੇ ਹਾਂ।

ਅਸੀਂ ਮਿੰਡੀ ਕਲਿੰਗ ਦੀ ਕਾਮੇਡੀ ‘ਤੇ ਹੱਸਦੇ ਹਾਂ। ਅਸੀਂ ਕੋਚੇਲਾ ‘ਤੇ ਦਿਲਜੀਤ ਦੇ ਗੀਤਾਂ ‘ਤੇ ਡਾਂਸ ਕਰਦੇ ਹਾਂ। ਹਾਂ, ਪ੍ਰਧਾਨ ਮੰਤਰੀ ਮੋਦੀ ਜੀ, ਮੈਂ ਨਿੱਜੀ ਤਜਰਬੇ ਤੋਂ ਕਹਿ ਸਕਦਾ ਹਾਂ, ਅਸੀਂ ਯੋਗਾ ਕਰਕੇ ਆਪਣੇ ਆਪ ਨੂੰ ਫਿੱਟ ਅਤੇ ਸਿਹਤਮੰਦ ਰੱਖਦੇ ਹਾਂ।

ਇਸ ਵੀਡੀਓ ਨੂੰ ਦਿਲਜੀਤ ਦੋਸਾਂਝ ਨੇ ਵੀ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਕੀਤਾ ਹੈ। ਉਨ੍ਹਾਂ ਨੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਦੀ ਕਲਿੱਪ ਵੀ ਸਾਂਝੀ ਕੀਤੀ ਹੈ ਅਤੇ ਖੁਸ਼ੀ ਜ਼ਾਹਰ ਕੀਤੀ ਹੈ। ਦਿਲਜੀਤ ਦੋਸਾਂਝ ਲਈ ਖੁਸ਼ੀ ਦੀ ਗੱਲ ਹੈ ਕਿ ਉਨ੍ਹਾਂ ਨੂੰ ਅਮਰੀਕਾ ਦੇ ਵਿਦੇਸ਼ ਮੰਤਰੀ ਦੇ ਰੂਪ ‘ਚ ਨਵਾਂ ਫੈਨ ਮਿਲਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

700 ਵਿਦਿਆਰਥੀਆਂ ਦੀ ਡਿਪੋਰਟੇਸ਼ਨ ਦਾ ਮਾਮਲਾ: ਪੰਜਾਬੀ ਵਿਦਿਆਰਥੀਆਂ ਨੇ CM ਮਾਨ ਨੂੰ ਲਿਖਿਆ ਪੱਤਰ

ਲੁਧਿਆਣਾ ਡਕੈਤੀ ਤੋਂ ਬਾਅਦ ਪੰਜਾਬ ਪੁਲਿਸ ਦੀ ਸਖ਼ਤੀ: 2500 ਤੋਂ ਵੱਧ ATM ਚੈੱਕ, ਬੈਂਕਾਂ ਤੇ ਪੈਟਰੋਲ ਪੰਪਾਂ ‘ਤੇ CCTV ਚਾਲੂ ਰੱਖਣ ਦੇ ਹੁਕਮ