ਸ਼ਰਾਬੀ ਪੁਲਿਸ ਮੁਲਾਜ਼ਮ ਦੀ VIDEO ਵਾਇਰਲ: ਪੈਰਾਂ ‘ਤੇ ਖੜ੍ਹਾ ਵੀ ਨਹੀਂ ਹੋ ਸਕਦਾ ਸੀ ਮੁਲਾਜ਼ਮ, ਦੋ ਕਾਂਸਟੇਬਲ ਚੁੱਕ ਕੇ ਲੈ ਗਏ

ਬਰਨਾਲਾ, 11 ਜੂਨ 2022 – ਪੰਜਾਬ ਪੁਲਿਸ ਦਾ ਇੱਕ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਸ਼ਰਾਬ ਦੇ ਨਸ਼ੇ ਵਿੱਚ ਇੰਨਾ ਮਸਤ ਸੀ ਕਿ ਉਹ ਆਪਣੀ ਸ਼ੁੱਧ-ਬੁੱਧ ਖੋ ਬੈਠਾ। ਉਸ ਨੇ ਆਪਣੀ ਕਾਰ ਨਾਲ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਬਾਈਕ ਸਵਾਰ ਦੋ ਨੌਜਵਾਨ ਜ਼ਖਮੀ ਹੋ ਗਏ। ਜਦੋਂ ਲੋਕਾਂ ਨੂੰ ਇਸ ਗੱਲ ਦਾ ਪਤਾ ਲੱਗਾ ਤਾਂ ਲੋਕ ਗੁੱਸੇ ‘ਚ ਆ ਗਏ। ਉਨ੍ਹਾਂ ਮੌਕੇ ’ਤੇ ਪਹੁੰਚ ਕੇ ਪੰਜਾਬ ਪੁਲੀਸ ਮੁਰਦਾਬਾਦ ਦੇ ਨਾਅਰੇ ਲਾਉਣੇ ਸ਼ੁਰੂ ਕਰ ਦਿੱਤੇ। ਇਸ ਦੀ ਸੂਚਨਾ ਪੁਲੀਸ ਕੰਟਰੋਲ ਰੂਮ ਨੂੰ ਵੀ ਦਿੱਤੀ ਗਈ। ਜਿਸ ਤੋਂ ਬਾਅਦ ਕਾਂਸਟੇਬਲ ਮੌਕੇ ‘ਤੇ ਪਹੁੰਚ ਗਏ। ਉਹ ਪੁਲਿਸ ਮੁਲਾਜ਼ਮ ਨੂੰ ਆਪਣੇ ਨਾਲ ਲੈ ਗਏ।

ਇਸ ਸਬੰਧੀ ਪੁਲਿਸ ਮੁਲਾਜ਼ਮ ਦੀ ਵੀਡੀਓ ਵਾਇਰਲ ਹੋਈ ਹੈ। ਜਿਸ ‘ਚ ਦੇਖਿਆ ਜਾ ਰਿਹਾ ਹੈ ਕਿ ਪੁਲਸ ਮੁਲਾਜ਼ਮ ਆਪਣੇ ਪੈਰਾਂ ‘ਤੇ ਖੜ੍ਹਾ ਵੀ ਨਹੀਂ ਹੋ ਸਕਦਾ। ਦੋ ਕਾਂਸਟੇਬਲ ਉਸ ਨੂੰ ਚੁੱਕ ਕੇ ਲੈ ਗਏ। ਇਸ ਦੌਰਾਨ ਗੁੱਸੇ ਵਿੱਚ ਆਏ ਲੋਕ ਨਾਅਰੇਬਾਜ਼ੀ ਕਰਦੇ ਰਹੇ।

ਇਹ ਘਟਨਾ ਬਰਨਾਲਾ ਜ਼ਿਲ੍ਹੇ ਦੇ ਬਾਜਾਖਾਨਾ ਰੋਡ ‘ਤੇ ਵਾਪਰੀ। ਜਿਵੇਂ ਹੀ ਲੋਕਾਂ ਨੂੰ ਪਤਾ ਲੱਗਾ ਕਿ ਬਾਈਕ ਨੂੰ ਟੱਕਰ ਮਾਰਨ ਵਾਲਾ ਪੁਲਸ ਮੁਲਾਜ਼ਮ ਸ਼ਰਾਬੀ ਸੀ। ਉਹਨਾਂ ਨੇ ਹੰਗਾਮਾ ਸ਼ੁਰੂ ਕਰ ਦਿੱਤਾ। ਮੌਕੇ ‘ਤੇ ਵੱਡੀ ਗਿਣਤੀ ‘ਚ ਲੋਕ ਇਕੱਠੇ ਹੋ ਗਏ। ਉਨ੍ਹਾਂ ਪੁਲੀਸ ਅਧਿਕਾਰੀਆਂ ਤੋਂ ਕਾਰਵਾਈ ਦੀ ਮੰਗ ਕੀਤੀ ਹੈ। ਇਸ ਤੋਂ ਬਾਅਦ ਹੁਣ ਅਧਿਕਾਰੀਆਂ ਨੇ ਪੁਲੀਸ ਮੁਲਾਜ਼ਮ ਖ਼ਿਲਾਫ਼ ਵਿਭਾਗੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਅੰਦਰ ਸਸਤੀ ਸ਼ਰਾਬ ਬਣੇਗੀ ਹਰ ਰੋਜ਼ ਮੌਤ ਦਾ ਕਾਰਨ – ਬੀਬੀ ਅਮਨਜੋਤ ਰਾਮੂੰਵਾਲੀਆ

ਹੁਣ ਸਾਬਕਾ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ‘ਤੇ ਲੱਗੇ ਘਪਲੇ ਦੇ ਇਲਜ਼ਾਮ, ਪੜ੍ਹੋ ਕੀ ਹੈ ਮਾਮਲਾ ?