20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਬ-ਇੰਸਪੈਕਟਰ ਅਤੇ ਉਸਦਾ ਸਾਥੀ ਗ੍ਰਿਫ਼ਤਾਰ

ਚੰਡੀਗੜ੍ਹ, 4 ਅਪ੍ਰੈਲ 2025 – ਭ੍ਰਿਸ਼ਟਾਚਾਰ ਵਿਰੁੱਧ ਆਪਣੀ ਨਾ-ਕਾਬਿਲ-ਏ-ਬਰਦਾਸ਼ਤ ਪਹੁੰਚ ਨੂੰ ਜਾਰੀ ਰੱਖਦੇ ਹੋਏ, ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਸਬ- ਇੰਸਪੈਕਟਰ ਅਤੇ ਉਸਦੇ ਸਾਥੀ ਪ੍ਰਾਈਵੇਟ ਆਪਰੇਟਰ ਨੂੰ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿੱਚ ਤਾਇਨਾਤ ਪੁਲਿਸ ਚੌਕੀ ਇੰਚਾਰਜ ਸਬ -ਇੰਸਪੈਕਟਰ ਸਰਵਣ ਸਿੰਘ ਅਤੇ ਉਸਦੇ ਸਾਥੀ ਪ੍ਰਦੀਪ ਸਿੰਘ ਪ੍ਰਾਈਵੇਟ ਆਪਰੇਟਰ ਵਜੋਂ ਹੋਈ ਹੈ।

ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਵੇਂ ਮੁਲਜ਼ਮਾਂ ਵਿਰੁੱਧ ਕੁਲਦੀਪ ਸਿੰਘ ਵਾਸੀ ਮਠੇਰੇ ਪਿੰਡ ,ਜ਼ਿਲ੍ਹਾ ਫਿਰੋਜ਼ਪੁਰ ਵੱਲੋਂ ਦਰਜ ਕਰਵਾਈ ਸ਼ਿਕਾਇਤ ਤੋਂ ਬਾਅਦ ਕੇਸ ਦਰਜ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਦੱਸਿਆ ਹੈ ਕਿ ਸਬ- ਇੰਸਪੈਕਟਰ ਨੇ ਉਸਦੇ ਭਰਾ ਵਿਰੁੱਧ ਦਰਜ ਮੁਕੱਦਮੇ ਵਿੱਚ ਸ਼ਿਕਾਇਤਕਰਤਾ ਦੀ ਮਦਦ ਕਰਨ ਲਈ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ ਆਪਣੇ ਪ੍ਰਾਈਵੇਟ ਆਪਰੇਟਰ ਪ੍ਰਦੀਪ ਸਿੰਘ ਰਾਹੀਂ 20000 ਰੁਪਏ ਮੌਕੇ ’ਤੇ ਹੀ ਲੈ ਲਏ ਸਨ । ਜਦੋਂ ਮੁਲਜ਼ਮ ਵੱਲੋਂ ਬਾਕੀ ਰਕਮ ਦੀ ਮੰਗ ਕੀਤੀ ਗਈ ਤਾਂ ਸ਼ਿਕਾਇਤਕਰਤਾ ਨੇ ਉਸਦੀ ਵੀਡੀਓ ਵੀ ਰਿਕਾਰਡ ਕਰ ਲਈ ਸੀ ।

ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸਬੰਧ ਵਿੱਚ ਦੋਵਾਂ ਮੁਲਜ਼ਮਾਂ ਵਿਰੁੱਧ ਪੀ.ਸੀ. (ਸੋਧ) ਮੁਤਾਬਿਕ ਸੋਧੇ ਐਕਟ 2018 ਅਧੀਨ ਭ੍ਰਿਸ਼ਟਾਚਾਰ ਰੋਕੂ ਕਾਨੂੰਨ 1988 ਦੀ ਧਾਰਾ 7 ਦੇ ਤਹਿਤ, ਫਿਰੋਜ਼ਪੁਰ ਦੇ ਵੀ.ਬੀ. ਰੇਂਜ ਪੁਲਿਸ ਸਟੇਸ਼ਨ ਵਿਖੇ ਕੇਸ ਦਰਜ ਕੀਤਾ ਗਿਆ ਹੈ। ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

‘ਯੁੱਧ ਨਸ਼ਿਆਂ ਵਿਰੁੱਧ’ ਦੇ 34ਵੇਂ ਦਿਨ 52 ਨਸ਼ਾ ਤਸਕਰ ਗ੍ਰਿਫ਼ਤਾਰ, 5.6 ਕਿਲੋ ਹੈਰੋਇਨ, 1.93 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਟਰਾਂਸਪੋਰਟ ਮੰਤਰੀ ਦੇ ਭਰੋਸੇ ਮਗਰੋਂ ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਯੂਨੀਅਨਾਂ ਵੱਲੋਂ ਹੜਤਾਲ ਮੁਲਤਵੀ