ਇੱਕ ਕਰੋੜ ਦੀ ਵੱਢੀ ਮੰਗਣ ਵਾਲਾ IFS ਅਧਿਕਾਰੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ

  • ਕੋਲੋਨਾਈਜ਼ਰ ਦਵਿੰਦਰ ਸੰਧੂ ਤੋਂ ਮੋਟੀਆਂ ਰਿਸ਼ਵਤਾਂ ਹਾਸਲ ਕਰਨ ਦੇ ਦੋਸ਼ਾਂ ਹੇਠ ਵਣਪਾਲ ਵਿਸ਼ਾਲ ਚੌਹਾਨ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ 8 ਜੁਲਾਈ 2022 – ਵਿਸ਼ਾਲ ਚੌਹਾਨ, ਭਾਰਤੀ ਜੰਗਲਾਤ ਸੇਵਾ (IFS) ਨੂੰ ਵਿਜੀਲੈਂਸ ਬਿਊਰੋ ਨੇ ਪੰਜਾਬ ਵਿੱਚ ਇੱਕ ਕਰੋੜ ਦੀ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਇੰਨਾ ਹੀ ਨਹੀਂ, ਇਸ ਤੋਂ ਬਾਅਦ ਹਰ ਮਹੀਨੇ ਲੱਖਾਂ ਰੁਪਏ ਅਤੇ ਜ਼ਮੀਨ ਦੀ ਵਿਕਰੀ ‘ਤੇ 5 ਲੱਖ ਰੁਪਏ ਦਾ ਕਮਿਸ਼ਨ ਮੰਗਿਆ ਗਿਆ। ਉਸ ਨੇ ਕਾਲੋਨਾਈਜ਼ਰ ਨੂੰ ਪੰਜਾਬ ਲੈਂਡ ਰਿਜ਼ਰਵੇਸ਼ਨ ਐਕਟ ਅਧੀਨ ਆਉਂਦੀ ਜ਼ਮੀਨ ‘ਤੇ ਕਬਜ਼ਾ ਕਰਨ ਦਾ ਦੋਸ਼ ਲਗਾਉਂਦੇ ਹੋਏ ਐਫਆਈਆਰ ਦਾ ਡਰ ਦਿਖਾਇਆ ਸੀ। ਆਈਐਫਐਸ ‘ਤੇ ਇਹ ਕਾਰਵਾਈ ਪਹਿਲਾਂ ਫੜੇ ਗਏ ਠੇਕੇਦਾਰ ਅਤੇ ਜੰਗਲਾਤ ਅਧਿਕਾਰੀਆਂ ਤੋਂ ਪੁੱਛਗਿੱਛ ਤੋਂ ਬਾਅਦ ਕੀਤੀ ਗਈ ਹੈ।

ਦਰਅਸਲ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 2 ਜੂਨ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਮੁਹਾਲੀ ਦੇ ਡੀਐਫਓ ਗੁਰਮਨਪ੍ਰੀਤ ਸਿੰਘ ਅਤੇ ਠੇਕੇਦਾਰ ਹਰਮਿੰਦਰ ਸਿੰਘ ਹੈਮੀ ਦੀ ਗ੍ਰਿਫ਼ਤਾਰੀ ਕੀਤੀ ਸੀ। ਪੁੱਛਗਿੱਛ ਦੌਰਾਨ ਪਤਾ ਲੱਗਾ ਕਿ ਆਈਐਫਐਸ ਵਿਸ਼ਾਲ ਚੌਹਾਨ ਵੀ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਸ਼ਾਮਲ ਹੈ। ਜਿਸ ਤੋਂ ਬਾਅਦ ਵਿਜੀਲੈਂਸ ਨੇ ਉਸ ਨੂੰ ਕੇਸ ਵਿੱਚ ਨਾਮਜ਼ਦ ਕੀਤਾ।

ਪੀ.ਐੱਲ.ਪੀ.ਏ ਦੀ ਪੜਤਾਲ ਅਧੀਨ ਕੁਝ ਕਾਲੋਨਾਈਜ਼ਰ ਦੀ ਜ਼ਮੀਨ ਦੀ ਪੜਤਾਲ ਤੋਂ ਪਤਾ ਲੱਗਾ ਹੈ ਕਿ ਸੈਕਟਰ 10 ਚੰਡੀਗੜ੍ਹ ਦੇ ਵਸਨੀਕ ਦਵਿੰਦਰ ਸੰਧੂ ਦੀ ਪਿੰਡ ਮਸੌਲ ਅਤੇ ਟਾਂਡਾ ਵਿੱਚ 100 ਏਕੜ ਜ਼ਮੀਨ ਹੈ। ਇਸ ਦਾ ਕੁਝ ਹਿੱਸਾ ਪੰਜਾਬ ਲੈਂਡ ਪ੍ਰੀਜ਼ਰਵੇਸ਼ਨ ਐਕਟ (PLPA) ਅਧੀਨ ਆਉਂਦਾ ਹੈ। ਰੇਂਜ ਅਫਸਰ ਰਣਜੋਧ ਸਿੰਘ ਨੇ ਇਹ ਸ਼ਿਕਾਇਤ ਦਿੱਤੀ। ਦਵਿੰਦਰ ਸੰਧੂ ਨੂੰ ਦੱਸਿਆ ਗਿਆ ਕਿ ਇਹ ਸ਼ਿਕਾਇਤ ਡੀਐਫਓ ਗੁਰਮਨਪ੍ਰੀਤ ਸਿੰਘ ਅਤੇ ਸ਼ਿਵਾਲਿਕ ਸਰਕਲ ਕੰਜ਼ਰਵੇਟਰ (ਫੋਰੈਸਟਰ) ਵਿਸ਼ਾਲ ਚੌਹਾਨ ਦੇ ਕਹਿਣ ’ਤੇ ਦਿੱਤੀ ਗਈ ਹੈ ਅਤੇ ਸੰਧੂ ਨੂੰ ਦੋਵਾਂ ਨਾਲ ਗੱਲ ਕਰਨੀ ਚਾਹੀਦੀ ਹੈ ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਜਾਵੇਗੀ।

ਦਵਿੰਦਰ ਸੰਧੂ ਨੇ ਠੇਕੇਦਾਰ ਹੈਮੀ ਅਤੇ ਡੀਐਫਓ ਗੁਰਮਨਪ੍ਰੀਤ ਸਿੰਘ ਨਾਲ ਡੇਢ ਘੰਟਾ ਗੱਲਬਾਤ ਕੀਤੀ। ਸੰਧੂ ਨੇ ਠੇਕੇਦਾਰ ਦੇ ਕਹਿਣ ’ਤੇ ਡੀਐਫਓ ਨੂੰ 2 ਲੱਖ ਰੁਪਏ ਦਾ ਪੈਕੇਟ ਦਿੱਤਾ। ਡੀਐਫਓ ਨੇ ਕਿਹਾ ਕਿ ਉਹ ਬਾਕੀ ਪੈਸੇ ਬਾਰੇ ਚੌਹਾਨ ਨਾਲ ਗੱਲ ਕਰਕੇ ਉਨ੍ਹਾਂ ਨੂੰ ਸੂਚਿਤ ਕਰਨਗੇ। ਸੰਧੂ ਨੇ ਪੂਰੇ ਮਾਮਲੇ ਦੀ ਰਿਕਾਰਡਿੰਗ ਕੀਤੀ।

ਇਸ ਤੋਂ ਬਾਅਦ ਠੇਕੇਦਾਰ ਹਾਮੀ ਨੇ ਸੰਧੂ ਨਾਲ ਸੰਪਰਕ ਕੀਤਾ। ਉਸ ਨੇ ਦੱਸਿਆ ਕਿ ਉਹ ਅਤੇ ਡੀਐਫਓ ਪਹਿਲਾਂ ਹੀ ਕੰਜ਼ਰਵੇਟਰ ਚੌਹਾਨ ਨਾਲ ਗੱਲ ਕਰ ਚੁੱਕੇ ਹਨ। ਪ੍ਰਾਜੈਕਟ ਸ਼ੁਰੂ ਕਰਨ ਲਈ ਪਹਿਲਾਂ ਇਕ ਕਰੋੜ ਰੁਪਏ ਦੇਣੇ ਪੈਣਗੇ। ਫਿਰ ਹਰ ਮਹੀਨੇ 10 ਲੱਖ ਰੁਪਏ ਅਤੇ ਵੇਚੀ ਗਈ ਜ਼ਮੀਨ ਵਿੱਚੋਂ 5 ਲੱਖ ਰੁਪਏ ਅਦਾ ਕਰਨੇ ਪੈਣਗੇ। ਹਾਲਾਂਕਿ ਸੰਧੂ ਇਸ ਗੱਲ ਲਈ ਸਹਿਮਤ ਨਹੀਂ ਹੋਏ।

ਦਵਿੰਦਰ ਸੰਧੂ ਨੇ ਸੀਐਮ ਭਗਵੰਤ ਮਾਨ ਦੀ ਹੈਲਪਲਾਈਨ ਨੂੰ ਸ਼ਿਕਾਇਤ ਭੇਜੀ। ਜਿਸ ਤੋਂ ਬਾਅਦ ਪਹਿਲਾਂ ਡੀਐਫਓ ਅਤੇ ਠੇਕੇਦਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ। ਜਾਂਚ ਵਿੱਚ ਸਾਹਮਣੇ ਆਇਆ ਕਿ ਆਈਐਫਐਸ ਚੌਹਾਨ ਨੇ ਦਬਾਅ ਵਿੱਚ ਆ ਕੇ ਦਵਿੰਦਰ ਸੰਧੂ ਦੇ ਪਿਤਾ ਖ਼ਿਲਾਫ਼ ਕੇਸ ਦਰਜ ਕਰਵਾਇਆ ਸੀ। ਇਸ ਤੋਂ ਬਾਅਦ ਦਵਿੰਦਰ ਸੰਧੂ ਨੂੰ ਵੀ ਇਸ ਵਿੱਚ ਨਾਮਜ਼ਦ ਕਰਨ ਲਈ ਕਿਹਾ ਗਿਆ। ਜਿਸ ਲਈ ਚੌਹਾਨ ਨੇ ਖੁਦ ਸ਼ਿਕਾਇਤ ਦਿੱਤੀ ਸੀ। ਜਿਸ ਤੋਂ ਬਾਅਦ ਵਿਜੀਲੈਂਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਦੇ ਸੈਲਾਨੀਆਂ ਨਾਲ ਭਰੀ ਕਾਰ ਨਦੀ ‘ਚ ਡਿੱਗੀ, 9 ਲਾਸ਼ਾਂ ਬਰਾਮਦ

ਮੂਸੇਵਾਲਾ ਕਤਲ ਕਾਂਡ: ਰਾਜਸਥਾਨ ਤੋਂ ਰੋਹਿਤ ਗੋਦਾਰਾ ਗੈਂਗ ਦੇ ਗੈਂਗਸਟਰ ਨੂੰ ਪੰਜਾਬ ਲਿਆਏਗੀ ਪੁਲਿਸ