ਵਿਜੀਲੈਂਸ ਬਿਊਰੋ ਨੇ ਪੰਚਾਇਤ ਸਕੱਤਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਚੰਡੀਗੜ੍ਹ, 2 ਜੁਲਾਈ 2022 – ਪੰਜਾਬ ਵਿਜੀਲੈਂਸ ਬਿਊਰੋ ਨੇ ਸਮਾਜ ਵਿਚ ਭਿ੍ਰਸ਼ਟਾਚਾਰ ਨੂੰ ਠੱਲ ਪਾਉਣ ਦੇ ਉਦੇਸ਼ ਨਾਲ ਅੱਜ ਜ਼ਿਲਾ ਹੁਸ਼ਿਆਰਪੁਰ ਦੇ ਬਲਾਕ ਤਲਵਾੜਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਅਨਿਲ ਕੁਮਾਰ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਬਿਊਰੋ ਨੇ ਸੂਬੇ ਦੇ ਸਰਕਾਰੀ ਦਫਤਰਾਂ ਅਤੇ ਆਮ ਜਨ ਜੀਵਨ ਵਿਚੋਂ ਭਿ੍ਰਸ਼ਟਾਚਾਰ ਦੇ ਖਾਤਮੇ ਲਈ ਮੁਹਿੰਮ ਵਿੱਢੀ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਨੇ ਬਲਾਕ ਤਲਵਾੜਾ ਦੇ ਪਿੰਡ ਚੰਗਰਵਾਂ ਦੀ ਸਰਪੰਚ ਅਤੇ ਸ਼ਿਕਾਇਤਕਰਤਾ ਸੁਸ਼ਮਾ ਦੇਵੀ ਦੀ ਸ਼ਿਕਾਇਤ ’ਤੇ ਬੀ.ਡੀ.ਪੀ.ਓ ਦਫਤਰ ਤਲਵਾੜਾ, ਹੁਸ਼ਿਆਰਪੁਰ ਅਧੀਨ ਪੈਂਦੇ ਪਿੰਡ ਚੰਗਰਵਾਂ ਵਿਖੇ ਤਾਇਨਾਤ ਪੰਚਾਇਤ ਸਕੱਤਰ ਅਨਿਲ ਕੁਮਾਰ ਨੂੰ ਰਿਸ਼ਵਤ ਲੈਣ ਦੇ ਦੋਸ਼ ਤਹਿਤ ਗਿ੍ਰਫਤਾਰ ਕੀਤਾ ਹੈ।

ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਬਿਓਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਕਥਿਤ ਦੋਸ਼ੀ ਪੰਚਾਇਤ ਸਕੱਤਰ ਅਨਿਲ ਕੁਮਾਰ ਗ੍ਰਾਮ ਪੰਚਾਇਤ ਫੰਡਾਂ ਦੇ ਆਡਿਟ ਦੇ ਨਾਂ ‘ਤੇ ਰਿਸ਼ਵਤ ਦੀ ਮੰਗ ਕਰ ਰਿਹਾ ਸੀ, ਜਿਸ ਦਾ ਨਿਪਟਾਰਾ ਆਡਿਟ ਟੀਮ ਵਲੋਂ ਪਹਿਲਾਂ ਹੀ ਕੀਤਾ ਜਾ ਚੁੱਕਾ ਸੀ। ਉਕਤ ਦੋਸ਼ੀ ਪੰਚਾਇਤ ਨੂੰ ਇਹ ਕਹਿ ਕੇ ਧਮਕਾ ਰਿਹਾ ਸੀ ਕਿ ਜੇ ਰਿਸ਼ਵਤ ਦੀ ਰਕਮ ਨਾ ਦਿੱਤੀ ਗਈ ਤਾਂ ਆਡੀਟਰਾਂ ਵੱਲੋਂ ਫੰਡਾਂ ਦੀ ਵਰਤੋਂ ਸਬੰਧੀ ਦੋਸ਼ਪੂਰਨ ਅਤੇ ਗਲ਼ਤ ਰਿਪੋਰਟ ਪੇਸ਼ ਕਰ ਦਿੱਤੀ ਜਾਵੇਗੀ।

ਤੱਥਾਂ ਦੀ ਘੋਖ ਪੜਤਾਲ ਤੋਂ ਬਾਅਦ ਵਿਜੀਲੈਂਸ ਟੀਮ ਹਰਕਤ ਵਿੱਚ ਆਈ ਅਤੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਤੇ ਉਸ ਕੋਲੋਂ ਰਿਸ਼ਵਤ ਦੇ ਪੈਸੇ ਵੀ ਮੌਕੇ ਤੇ ਹੀ ਬਰਾਮਦ ਕੀਤੇ ਗਏ।

ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਧੀਨ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਖੇ ਐਫ.ਆਈ.ਆਰ ਨੰਬਰ 10, ਮਿਤੀ 01-07-2022 ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਜਾਰੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅੰਮ੍ਰਿਤਸਰ: ਵੱਡੇ ਪੱਧਰ ‘ਤੇ ਪੁਲਿਸ ਮਹਿਕਮੇ ‘ਚ ਰੱਦੋ-ਬਦਲ, ਰਾਤੋ ਰਾਤ 1139 ਪੁਲਿਸ ਮੁਲਾਜ਼ਮਾਂ ਦੇ ਤਬਾਦਲੇ

ਪਟਿਆਲਾ ਹਿੰਸਾ ਮਾਮਲੇ ‘ਚ ਬਰਜਿੰਦਰ ਸਿੰਘ ਪਰਵਾਨਾ ਸਮੇਤ 6 ਖਿਲਾਫ ਚਾਰਜਸ਼ੀਟ ਦਾਖ਼ਲ