AIG ਕਪੂਰ ਦੀ ਪਤਨੀ ਤੋਂ ਵਿਜੀਲੈਂਸ ਦੀ ਪੁੱਛਗਿੱਛ: 1 ਦਸੰਬਰ ਤੱਕ 25 ਸਵਾਲ ਦੇ ਜਵਾਬ ਲਿਖਤੀ ‘ਚ ਮੰਗੇ

ਚੰਡੀਗੜ੍ਹ, 19 ਨਵੰਬਰ 2022 – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਏਆਈਜੀ ਅਸ਼ੀਸ਼ ਕਪੂਰ ਦੀ ਪਤਨੀ ਕਮਲ ਕਪੂਰ ਤੋਂ ਪੁੱਛਗਿੱਛ ਦੇ ਲਈ ਉਸ ਨੂੰ ਸ਼ੁੱਕਰਵਾਰ ਨੂੰ ਮੋਹਾਲੀ ਵਿਜੀਲੈਂਸ ਥਾਣੇ ਵਿੱਚ ਬੁਲਾਇਆ ਗਿਆ। ਸੂਤਰਾਂ ਮੁਤਾਬਕ ਵਿਜੀਲੈਂਸ ਅਧਿਕਾਰੀਆਂ ਨੇ ਕਮਲ ਕਪੂਰ ਨੂੰ ਇਕ ਪੇਪਰ ‘ਤੇ 25 ਸਵਾਲ ਲਿਖ ਕੇ ਦਿੱਤੇ ਹਨ ਅਤੇ ਉਨ੍ਹਾਂ ਨੂੰ 1 ਦਸੰਬਰ ਤੱਕ ਲਿਖਤੀ ਜਵਾਬ ਦੇਣ ਲਈ ਕਿਹਾ ਗਿਆ ਹੈ। ਹਾਲਾਂਕਿ ਇਸ ਤੋਂ ਇਲਾਵਾ ਕਮਲ ਕਪੂਰ ਤੋਂ ਕਰੀਬ 2 ਘੰਟੇ ਪੁੱਛਗਿੱਛ ਕੀਤੀ ਗਈ।

ਸੂਤਰਾਂ ਮੁਤਾਬਕ ਕਮਲ ਕਪੂਰ ਸਵੇਰੇ 11 ਵਜੇ ਵਿਜੀਲੈਂਸ ਬਿਊਰੋ ਦੇ ਸੈਕਟਰ-68 ਦੇ ਦਫਤਰ ਪੁੱਜੇ। ਇਸ ਤੋਂ ਬਾਅਦ ਦੁਪਹਿਰ 1 ਵਜੇ ਤੱਕ ਪੁੱਛਗਿੱਛ ਦਾ ਸਿਲਸਿਲਾ ਜਾਰੀ ਰਿਹਾ। ਕਮਲ ਕਪੂਰ ਤੋਂ ਪੁੱਛਗਿੱਛ ਦੌਰਾਨ ਇਕ ਮਹਿਲਾ ਇੰਸਪੈਕਟਰ ਵੀ ਮੌਜੂਦ ਸੀ।

ਅਦਾਲਤ ਨੇ ਕਮਲ ਕਪੂਰ ਨੂੰ ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਗ੍ਰਿਫਤਾਰੀ ਤੋਂ ਰਾਹਤ ਦੇ ਦਿੱਤੀ ਹੈ। ਇਸ ਤੋਂ ਬਾਅਦ ਉਹ ਜਾਂਚ ‘ਚ ਸ਼ਾਮਲ ਹੋਣ ਲਈ ਮੋਹਾਲੀ ਦੇ ਸੈਕਟਰ-68 ਸਥਿਤ ਪੰਜਾਬ ਵਿਜੀਲੈਂਸ ਬਿਊਰੋ ਦੇ ਦਫ਼ਤਰ ਪਹੁੰਚੀ। ਸੂਤਰਾਂ ਮੁਤਾਬਕ ਆਸ਼ੀਸ਼ ਨੇ ਕਮਲ ਕਪੂਰ ਨੂੰ ਉਨ੍ਹਾਂ ਦੇ ਨਾਂ ‘ਤੇ ਟਰਾਂਸਫਰ ਕੀਤੀ ਜਾਇਦਾਦ ਨਾਲ ਜੁੜੇ ਸਵਾਲਾਂ ਦੇ ਜਵਾਬ ਦੇਣ ਲਈ ਕਿਹਾ। ਇਹ ਵੀ ਪੁੱਛਿਆ ਗਿਆ ਕਿ ਏਆਈਜੀ ਆਸ਼ੀਸ਼ ਕਪੂਰ ਉਸਦੇ ਬੈਂਕ ਖਾਤੇ ਵਿੱਚ ਹਰ ਮਹੀਨੇ 50 ਹਜ਼ਾਰ ਰੁਪਏ ਕਿੱਥੋਂ ਜਮ੍ਹਾਂ ਕਰਵਾਉਂਦੇ ਸਨ ? ਕਮਲ ਕਪੂਰ ਨੂੰ ਪੁੱਛਿਆ ਗਿਆ ਕਿ ਕੀ ਉਹ ਸੈਕਟਰ 22 ਸਥਿਤ ਬੈਂਕ ਵਿੱਚ ਆਸ਼ੀਸ਼ ਕਪੂਰ ਦੇ ਲਾਕਰ ਵਿੱਚੋਂ ਬਰਾਮਦ ਹੋਏ ਗਹਿਣਿਆਂ ਬਾਰੇ ਜਾਣਦੀ ਸੀ।

ਇੱਕ ਕਰੋੜ ਰੁਪਏ ਦੇ ਰਿਸ਼ਵਤ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਏਆਈਜੀ ਅਸ਼ੀਸ਼ ਕਪੂਰ ਅਤੇ ਏਐਸਆਈ ਹਰਵਿੰਦਰ ਸਿੰਘ ਖ਼ਿਲਾਫ਼ ਦਰਜ ਐਫਆਈਆਰ ਵਿੱਚ ਸ਼ਿਕਾਇਤਕਰਤਾ ਪੰਜਾਬ ਪੁਲੀਸ ਦੇ ਡੀ.ਐਸ.ਪੀ. ਇਸ ਨੂੰ ਲੈ ਕੇ ਵੀ ਸਵਾਲ ਉੱਠ ਰਹੇ ਹਨ।

ਮੁਲਜ਼ਮ ਅਸ਼ੀਸ਼ ਕਪੂਰ ਦੇ ਵਕੀਲ ਪ੍ਰਦੀਪ ਸਿੰਘ ਵਿਰਕ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਵਿਜੀਲੈਂਸ ਵੱਲੋਂ ਦਰਜ ਐਫਆਈਆਰ ਵਿੱਚ ਡੀਐਸਪੀ ਸ਼ਿਕਾਇਤਕਰਤਾ ਹੈ, ਜੋ ਕਿ ਕਾਨੂੰਨੀ ਤੌਰ ’ਤੇ ਦਰੁਸਤ ਨਹੀਂ ਹੈ। ਮਾਮਲੇ ਵਿੱਚ ਐਸਆਈਟੀ ਦਾ ਗਠਨ ਕੀਤਾ ਗਿਆ ਸੀ, ਜਿਸ ਵਿੱਚ ਏਡੀਜੀਪੀ ਰੈਂਕ ਦੇ 2 ਅਧਿਕਾਰੀਆਂ ਨੇ ਜਾਂਚ ਕਰਕੇ ਆਸ਼ੀਸ਼ ਕਪੂਰ ਨੂੰ ਕਲੀਨ ਚਿੱਟ ਦੇ ਦਿੱਤੀ ਸੀ ਪਰ ਹੁਣ ਵਿਜੀਲੈਂਸ ਦੇ ਡੀਐਸਪੀ ਰੈਂਕ ਦੇ ਅਧਿਕਾਰੀ ਏਡੀਜੀਪੀ ਰੈਂਕ ਦੇ ਅਧਿਕਾਰੀਆਂ ਦੀ ਜਾਂਚ ਰਿਪੋਰਟ ਨੂੰ ਗਲਤ ਸਾਬਤ ਕਰਕੇ ਐਫਆਈਆਰ ਦਰਜ ਕਰ ਰਹੇ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

PU ਦਾ ਵਿਦਿਆਰਥੀ ਅੱਤਵਾਦੀ ਫੰਡਿੰਗ ਅਤੇ ISI ਨਾਲ ਸਬੰਧ ਦੇ ਦੋਸ਼ ‘ਚ ਗ੍ਰਿਫਤਾਰ

ਪੰਜਾਬ ਦੇ ਚਾਰ BJP ਆਗੂਆਂ ਨੂੰ ਕੇਂਦਰ ਨੇ ਦਿੱਤੀ X ਸ਼੍ਰੇਣੀ ਦੀ ਸੁਰੱਖਿਆ