ਚੰਡੀਗੜ੍ਹ15 ਮਾਰਚ 2023 – ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਕੈਬਨਿਟ ਮੰਤਰੀ ਤੇ ਕਾਂਗਰਸੀ ਲੀਡਰ ਵਿਜੇ ਇੰਦਰ ਸਿੰਗਲਾ ਖਿਲਾਫ ਸ਼ਿਕੰਜਾ ਕੱਸ ਦਿੱਤਾ ਹੈ। ਵਿਜੀਲੈਂਸ ਨੇ ਸਿੰਗਲਾ ਨੂੰ ਉਨ੍ਹਾਂ ਦੀ ਜਾਇਦਾਦ ਤੇ ਆਮਦਨ ਦੇ ਸ੍ਰੋਤਾਂ ਬਾਰੇ ਪੁੱਛਗਿੱਛ ਲਈ ਤਲਬ ਕੀਤਾ ਹੈ। ਵਿਜੀਲੈਂਸ ਵਿਭਾਗ ਨੇ ਸਿੰਗਲਾ ਨੂੰ ਪੁੱਛ-ਪੜਤਾਲ ਲਈ 17 ਮਾਰਚ ਨੂੰ ਸੰਗਰੂਰ ਵਿਖੇ ਤਲਬ ਕੀਤਾ ਹੈ।