ਪੰਜਾਬ ਦੇ ਸਾਬਕਾ ਮੰਤਰੀ ਬਲਬੀਰ ਸਿੱਧੂ ਨੂੰ ਵਿਜੀਲੈਂਸ ਨੇ ਕੀਤਾ ਤਲਬ, ਪੜ੍ਹੋ ਕੀ ਹੈ ਮਾਮਲਾ

  • 21 ਅਪ੍ਰੈਲ ਨੂੰ ਵਿਜੀਲੈਂਸ ਕਰੇਗੀ ਪੁੱਛਗਿੱਛ
  • ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਹੋਣਗੇ ਸਵਾਲ-ਜਵਾਬ

ਚੰਡੀਗੜ੍ਹ, 19 ਅਪ੍ਰੈਲ 2023 – ਪੰਜਾਬ ਵਿਜੀਲੈਂਸ ਨੇ ਪੰਜਾਬ ਦੇ ਸਾਬਕਾ ਮੰਤਰੀ ਅਤੇ ਮੌਜੂਦਾ ਭਾਜਪਾ ਆਗੂ ਬਲਬੀਰ ਸਿੰਘ ਸਿੱਧੂ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਆਗੂ ਬਲਬੀਰ ਸਿੱਧੂ ਤੋਂ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ 21 ਅਪ੍ਰੈਲ ਨੂੰ ਮੁਹਾਲੀ ਸਥਿਤ ਵਿਜੀਲੈਂਸ ਦਫ਼ਤਰ ਵਿੱਚ ਪੁੱਛਗਿੱਛ ਕੀਤੀ ਜਾਵੇਗੀ।

ਪੰਜਾਬ ਵਿਜੀਲੈਂਸ ਨੂੰ ਸ਼ੱਕ ਹੈ ਕਿ ਬਲਬੀਰ ਸਿੱਧੂ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਈ ਹੈ। ਇਸ ਸਬੰਧੀ ਉਸ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ। ਮੰਨਿਆ ਜਾ ਰਿਹਾ ਹੈ ਕਿ ਵਿਜੀਲੈਂਸ ਵੱਲੋਂ ਪੁੱਛਗਿੱਛ ਦੌਰਾਨ ਕੁਝ ਤੱਥ ਵੀ ਇਕੱਠੇ ਕੀਤੇ ਗਏ ਹਨ। ਸਿੱਧੂ ਨੂੰ ਕਈ ਸਵਾਲ ਪੁੱਛੇ ਜਾਣਗੇ, ਜਿਨ੍ਹਾਂ ਦੇ ਜਵਾਬ ਮਿਲਣ ‘ਤੇ ਜਾਂਚ ਟੀਮ ਉਨ੍ਹਾਂ ਨੂੰ ਰਿਕਾਰਡ ਦੇ ਨਾਲ ਨੱਥੀ ਕਰ ਸਕਦੀ ਹੈ।

ਜ਼ਿਕਰਯੋਗ ਹੈ ਕਿ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਵੀ ਵਿਜੀਲੈਂਸ ਵੱਲੋਂ 21 ਅਪ੍ਰੈਲ ਨੂੰ ਪੁੱਛਗਿੱਛ ਕੀਤੀ ਜਾਣੀ ਹੈ। ਦੋਵਾਂ ਨੇਤਾਵਾਂ ਤੋਂ ਵੱਖ-ਵੱਖ ਸਮੇਂ ‘ਤੇ ਪੁੱਛਗਿੱਛ ਕੀਤੀ ਜਾਵੇਗੀ। ਚੰਨੀ ‘ਤੇ ‘ਆਪ’ ਸਰਕਾਰ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਲਾਏ ਗਏ ਹਨ। ਜਦਕਿ ਚਰਨਜੀਤ ਸਿੰਘ ਚੰਨੀ ਨੇ ਪ੍ਰੈੱਸ ਕਾਨਫਰੰਸ ਦੌਰਾਨ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ ਹੈ। ਪਰ ‘ਆਪ’ ਸਰਕਾਰ ਨੇ ਕਿਹਾ ਹੈ ਕਿ ਚੰਨੀ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਆਪਣੇ ਨਾਮਜ਼ਦਗੀ ਪੱਤਰਾਂ ‘ਚ 10 ਕਰੋੜ ਰੁਪਏ ਦਾ ਜ਼ਿਕਰ ਕੀਤਾ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਬਰਖ਼ਾਸਤ ਕੀਤੇ PPS ਅਫਸਰ ਰਾਜਜੀਤ ਸਿੰਘ ਖਿਲਾਫ ਲੁੱਕ ਆਊਟ ਨੋਟਿਸ ਜਾਰੀ

ਨਗਰ ਨਿਗਮ ਦਾ ਬਿਲਡਿੰਗ ਇੰਸਪੈਕਟਰ ਅਤੇ ਕਲਰਕ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਗ੍ਰਿਫਤਾਰ