ਮੈਂਬਰ ਪਾਰਲੀਮੈਂਟ ਵਿਕਰਮਜੀਤ ਸਾਹਨੀ ਵੱਲੋਂ ਦਰਬਾਰ ਸਾਹਿਬ ਦੇ ਵਿਰਾਸਤੀ ਸ਼ਹਿਰ ਦੇ ਸੁੰਦਰੀਕਰਨ ਲਈ 1 ਕਰੋੜ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 1 ਨਵੰਬਰ 2023 – ਅਗਲੇ ਮਹੀਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਸ੍ਰੀ ਹਰਮਿੰਦਰ ਸਾਹਿਬ ਦੇ ਵਿਰਾਸਤੀ ਸ਼ਹਿਰ ਨੂੰ ਸੁੰਦਰ ਬਣਾਉਣ ਅਤੇ ਸਾਫ਼-ਸਫ਼ਾਈ ਲਈ 1 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ।

ਸਾਹਨੀ ਨੇ ਕਿਹਾ ਕਿ 40,000 ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਪ੍ਰਣ ਲੈਣ ਲਈ ਸ੍ਰੀ ਦਰਬਾਰ ਸਾਹਿਬ ਦੀ ਹਾਲ ਹੀ ਵਿੱਚ ਆਪਣੀ ਫੇਰੀ ਦੌਰਾਨ ਉਨ੍ਹਾਂ ਨੂੰ ਇਹ ਦੇਖ ਕੇ ਦੁੱਖ ਹੋਇਆ ਕਿ ਸ੍ਰੀ ਹਰਮਿੰਦਰ ਸਾਹਿਬ ਨੂੰ ਜਾਣ ਵਾਲੇ ਰਸਤੇ ਦੀ ਸਹੀ ਢੰਗ ਨਾਲ ਸਾਂਭ-ਸੰਭਾਲ ਨਹੀਂ ਕੀਤੀ ਗਈ ਅਤੇ ਹੈਰੀਟੇਜ ਵਾਕ ਵਾਲੀ ਸੜਕ ’ਤੇ ਗੰਦਗੀ ਦੇ ਢੇਰ ਲੱਗੇ ਹੋਏ ਹਨ।

ਸਾਹਨੀ ਨੇ ਦੱਸਿਆ ਕਿ ਉਹ ਇੱਕ ਰੋਡ ਸਵੀਪਰ ਮਸ਼ੀਨ ਵਾਲਾ ਟਰੱਕ ਮੁਹੱਈਆ ਕਰਵਾਉਣਗੇ ਜੋ ਵਿਰਾਸਤੀ ਗਲੀ ਦੀ ਵਾਰ-ਵਾਰ ਚੰਗੀ ਤਰਾਂ ਸਫ਼ਾਈ ਕਰੇਗਾ। ਇਸ ਦੇ ਨਾਲ ਹੀ ਉਹ ਗਲੀ ਦੇ ਸੁੰਦਰੀਕਰਨ ਲਈ ਲਗਭਗ 50 ਲੱਖ ਰੁਪਏ ਦੀ ਗ੍ਰਾਂਟ ਪ੍ਰਦਾਨ ਕਰਨਗੇ, ਜਿਸ ਵਿੱਚ ਵਧੀਆ ਰੋਸ਼ਨੀ, ਲੇਨ ਦੇ ਦੋਵੇਂ ਪਾਸੇ ਹਰਿਆਲੀ ਅਤੇ ਅਪਾਹਜ ਲੋਕਾਂ ਲਈ ਸੁਚਾਰੂ ਆਵਾਜਾਈ ਵਾਸਤੇ ਸਹੂਲਤਾਂ ਸ਼ਾਮਲ ਹਨ।

ਸਾਹਨੀ ਨੇ ਕਿਹਾ ਕਿ ਲੋਕ ਨੁਮਾਇੰਦੇ ਹੋਣ ਦੇ ਨਾਤੇ ਇਹ ਸਾਡੀ ਨੈਤਿਕ ਜ਼ਿੰਮੇਵਾਰੀ ਹੈ ਕਿ ਅਸੀਂ ਆਪਣੇ ਸੱਭਿਆਚਾਰ ਅਤੇ ਵਿਰਸੇ ਦੀ ਸਾਂਭ ਸੰਭਾਲ ਅਤੇ ਸੁੰਦਰੀਕਰਨ ਨੂੰ ਯਕੀਨੀ ਬਣਾਈਏ ਕਿਉਂਕਿ ਦਰਬਾਰ ਸਾਹਿਬ ਸਿਰਫ਼ ਪੰਜਾਬ ਦੀ ਵਿਰਾਸਤ ਹੀ ਨਹੀਂ ਹੈ, ਸਗੋਂ ਇਹ ਇੱਕ ਵਿਸ਼ਵ ਵਿਰਾਸਤੀ ਸਥਾਨ ਹੈ ਜੋ ਕਿ ਦੇਸ਼ ਦੇ ਸਭ ਤੋਂ ਮਹੱਤਵਪੂਰਨ ਸੈਰ-ਸਪਾਟਾ ਸਥਾਨਾਂ ਵਿੱਚੋਂ ਇੱਕ ਹੈ। “ਸਾਡੀ ਵਿਰਾਸਤ ਨੂੰ ਸੰਭਾਲਣਾ ਸਾਡੇ ਇਤਿਹਾਸ ਦੀਆਂ ਕਿਤਾਬਾਂ ਦੇ ਪੰਨਿਆਂ ਦੀ ਰਾਖੀ ਕਰਨ ਦੇ ਬਰਾਬਰ ਹੈ। ਸ੍ਰ ਸਾਹਨੀ ਨੇ ਕਿਹਾ ਕਿ ਮੈਂ ਸਿੱਖ ਵਿਰਸੇ ਦੇ ਖਜ਼ਾਨੇ ਨੂੰ ਸੰਭਾਲਣ ਲਈ ਵਚਨਬੱਧ ਹਾਂ।”

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

NRI ‘ਤੇ ਲੱਗੇ ਪਤਨੀ ਦਾ ਕ+ਤ+ਲ ਕਰਨ ਦੇ ਦੋਸ਼, ਵਿਦੇਸ਼ ਤੋਂ ਆਉਂਦੇ ਹੀ ਦਿੱਤਾ ਵਾਰਦਾਤ ਨੂੰ ਅੰਜਾਮ

PU ਦੇ ਹੋਸਟਲਾਂ ‘ਚ ਰਹਿਣ ਵਾਲੇ ਵਿਦਿਆਰਥੀਆਂ ਦੇ ਮੋਟਰ ਗੱਡੀਆਂ ਰੱਖਣ ‘ਤੇ ਲੱਗੀ ਪਾਬੰਦੀ