ਨਾਮੀ ਵੀਜ਼ਾ ਕੰਸਲਟੈਂਟਸ ਫਰਮ ਦਾ ਲਾਇਸੰਸ ਰੱਦ, ਪੜ੍ਹੋ ਵੇਰਵਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਫਰਵਰੀ 2024 – ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਮੈਸਰਜ ਜਸਟ ਫਲਾਈ ਵੀਜ਼ਾ ਕੰਸਲਟੈਂਟਸ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਮੈਸਰਜ ਜਸਟ ਫਲਾਈ ਵੀਜ਼ਾ ਕੰਸਲਟੈਂਟਸ ਐਸ.ਸੀ.ਐਫ. ਨੰਬਰ 103, ਕੈਬਿਨ ਨੰਬਰ 05, ਟੋਪ ਫਲੌਰ, ਫੇਜ਼ 11, ਮੋਹਾਲੀ ਦੇ ਮਾਲਕ ਸ੍ਰੀ ਗੁਰਪ੍ਰੀਤ ਸਿੰਘ ਪੁੱਤਰ ਸ੍ਰੀ ਛਿੰਦਰਪਾਲ ਸਿੰਘ ਵਾਸੀ ਪਿੰਡ ਵਸਤੀ ਚਹਿਲ, ਡਾਕਖਾਨਾ ਮਾਲਨਵਾਲਾ, ਵਾਰਡ ਨੰਬਰ 12, ਜੀਰਾ, ਜ਼ਿਲ੍ਹਾ ਫਿਰੋਜ਼ਪੁਰ-152021 ਹਾਲ ਵਾਸੀ ਮਕਾਨ ਨੰਬਰ 426, ਫੇਜ਼ 11 ਐਸ.ਏ.ਐਸ.ਨਗਰ ਨੂੰ ਕੰਸਲਟੈਂਸੀ ਦੇ ਕੰਮਾਂ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 20 ਅਗਸਤ 2023 ਨੂੰ ਖਤਮ ਹੋ ਚੁੱਕੀ ਹੈ।

ਐਕਟ/ਰੂਲਜ਼ ਤਹਿਤ ਨਿਰਧਾਰਤ ਪ੍ਰੋਫਾਰਮੇ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਸਮੇਤ ਉਨ੍ਹਾਂ ਤੋਂ ਚਾਰਜ ਕੀਤੀ ਗਈ ਫੀਸ ਦੀ ਜਾਣਕਾਰੀ, ਜਿਨ੍ਹਾਂ ਨੂੰ ਫਰਮ ਵਲੋਂ ਸਰਵਿਸ ਦਿੱਤੀ ਹੈ, ਬਾਰੇ ਰਿਪੋਰਟ ਭੇਜਣ ਅਤੇ ਫਰਮ ਵਲੋਂ ਕੀਤੀ ਜਾਣ ਵਾਲੀ ਇਸ਼ਤਿਹਾਰ/ਸੈਮੀਨਾਰ ਆਦਿ ਸਬੰਧੀ ਜਾਣਕਾਰੀ ਭੇਜਣ ਲਈ ਪੱਤਰ ਰਾਹੀਂ ਲਾਇਸੰਸੀ ਨੂੰ ਹਦਾਇਤ ਕੀਤੀ ਗਈ ਸੀ।
ਉਕਤ ਮਹੀਨਾਵਾਰ ਸੂਚਨਾ ਅਤੇ ਛਿਮਾਹੀ ਸੂਚਨਾ ਨਾ ਭੇਜਣ ਦੀ ਸੂਰਤ ਵਿਚ ਪੰਜਾਬ ਟਰੈਵਲ ਪੋ੍ਰਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਅਧੀਨ ਨੋਟਿਸ ਜਾਰੀ ਕਰਦੇ ਹੋਏ ਸਪਸ਼ਟੀਕਰਨ ਸਮੇਤ ਰਿਪੋਰਟਾਂ ਇਸ ਦਫਤਰ ਵਿਖੇ ਹਾਜਰ ਪੇਸ਼ ਹੋਣ ਲਈ ਹਦਾਇਤ ਕੀਤੀ ਗਈ ਸੀ।

ਫਰਮ ਦੇ ਮਾਲਕ ਨੇ ਇਸ ਦਫਤਰ ਨੂੰ ਸੂਚਿਤ ਕੀਤਾ ਕਿ ਉਸ ਵਲੋਂ ਫਰਮ ਮੈਸਰਜ ਜਸਟ ਫਲਾਈ ਵੀਜ਼ਾ ਕੰਸਲਟੈਂਟਸ ਦਾ ਦਫਤਰ ਛੱਡ ਦਿੱਤਾ ਗਿਆ ਹੈ ਅਤੇ ਉਸ ਨੂੰ ਕੰਸਲਟੈਂਸੀ ਦੇ ਕੰਮ ਲਈ ਜਾਰੀ ਲਾਇਸੰਸ 21.08.2018 ਦੀ ਮਿਆਦ ਵੀ ਮਿਤੀ 2.08.2023 ਨੂੰ ਖਤਮ ਹੋ ਚੁੱਕੀ ਹੈ। ਪੰਜਾਬ ਟਰੈਵਲ ਪੋ੍ਰਫੈਸ਼ਨਲ ਰੈਗੂਲੇਸ਼ਨ ਐਕਟ ਦੇ ਸੈਕਸ਼ਨ -5(2) ਅਨੁਸਾਰ ਲਾਇਸੰਸ ਨੂੰ ਰਿਨਿਊ ਕਰਾਉਣ ਲਈ ਲਾਇਸੰਸ ਦੀ ਮਿਆਦ ਖਤਮ ਹੋਣ ਦੀ ਮਿਤੀ ਤੋਂ 2 ਮਹੀਨੇ ਪਹਿਲਾਂ ਫਾਰਮ 3 ਸਮੇਤ ਚੈਕਲਿਸਟ ਮੁਤਾਬਿਕ ਆਨਲਾਈਨ ਅਪਲਾਈ ਕਰਨ ਉਪਰੰਤ ਇਸ ਦਫਤਰ ਨੂੰ ਪੇਸ਼ ਕੀਤੀ ਜਾਣੀ ਸੀ ਪ੍ਰੰਤੂ ਐਕਟ/ਰੂਲਜ਼ ਅਨੁਸਾਰ ਫਰਮ ਦੇ ਮਾਲਕ ਵਲੋਂ ਲਾਇਸੰਸ ਰਿਨਿਊ ਕਰਵਾਉਣ ਲਈ ਦਰਖਾਸਤ ਪੇਸ਼ ਨਹੀਂ ਕੀਤੀ ਗਈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਟਰੈਵਲ ਪੋ੍ਰਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਅਧੀਨ ਫਰਮ ਦੇ ਦਫਤਰੀ ਪਤੇ ਤੇ ਪੱਤਰ ਜਾਰੀ ਕਰਦੇ ਹੋਏ ਇਸ ਦਫਤਰ ਵਿਖੇ ਹਾਜ਼ਰ ਹੋਣ ਅਤੇ ਸਪਸ਼ਟੀਕਰਨ ਸਮੇਤ ਦਸਤਾਵੇਜ਼/ਰਿਪੋਰਟਾਂ ਸਮੇਤ ਹਾਜ਼ਰ ਹੋਣ ਲਈ ਲਿਖਿਆ ਗਿਆ ਸੀ। ਇਹ ਨੋਟਿਸ ਤਹਿਸੀਲਦਾਰ ਨੂੰ ਤਮੀਲ ਕਰਵਾਉਣ ਲਈ ਲਿਖਿਆ ਗਿਆ ਸੀ। ਦਫਤਰੀ ਪਤੇ ਅਤੇ ਰਿਹਾਇਸ਼ੀ ਪਤੇ ਤੇ ਭੇਜਿਆ ਗਿਆ ਨੋਟਿਸ ਅਨਡਿਲੀਵਰਡ ਪ੍ਰਾਪਤ ਹੋਣ ਅਤੇ ਤਹਿਸੀਲਦਾਰ ਮੋਹਾਲੀ ਦੀ ਤਮੀਲੀ ਰਿਪੋਰਟ ਅਨੁਸਾਰ ਮੈਸਰਜ ਜਸਟ ਫਲਾਈ ਵੀਜ਼ਾ ਕੰਸਲਟੈਂਟਸ ਦਾ ਦਫਤਰ ਬੰਦ ਹੋ ਚੁੱਕਾ ਹੈ ਅਤੇ ਰਿਹਾਇਸ਼ੀ ਪਤੇ ਤੇ ਕੋਈ ਵੀ ਇਸ ਨਾਂ ਦਾ ਪ੍ਰਾਰਥੀ/ਦਫਤਰ ਨਹੀਂ ਹੈ।

ਇਸ ਲਈ ਲਾਇਸੰਸੀ ਵਲੋਂ ਮਹੀਨਾਵਾਰ ਰਿਪੋਰਟ ਨਾ ਭੇਜਣ, ਲਾਇਸੰਸ ਦੀ ਮਿਆਦ ਖ਼ਤਮ ਹੋਣ ਉਪਰੰਤ ਲਾਇਸੰਸ ਧਾਰਕ ਵੱਲੋਂ ਨੋਟਿਸ ਤਮੀਲ ਹੋਣ ਦੇ ਬਾਵਜੂਦ ਅਤੇ ਕਾਫ਼ੀ ਸਮਾਂ ਬੀਤ ਜਾਣ ਉਪਰੰਤ ਵੀ ਲਾਇਸੰਸ ਨੂੰ ਬਹਾਲ ਕਰਾਉਣ ਬਾਬਤ ਕੋਈ ਕਾਰਵਾਈ ਨਹੀਂ ਕੀਤੀ ਗਈ। ਲਾਇਸੰਸੀ ਵਲੋਂ ਪੰਜਾਬ ਟਰੈਵਲ ਪੋ੍ਰਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਅਧੀਨ ਉਲੰਘਣਾ ਕਰਨ ਤੇ ਇਸ ਫਰਮ ਦਾ ਲਾਇਸੰਸ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਐਕਟ, ਮੁਤਾਬਕ ਕਿਸੇ ਵੀ ਕਿਸਮ ਦੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ/ਫਰਮ/ਪਾਰਟਨਰਸ਼ਿਪ ਜਾਂ ਇਸਦੇ ਲਾਇਸੰਸੀ/ਡਾਇਰੈਕਟਰ/ਫਰਮ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੀ ਵੀ ਜ਼ਿੰਮੇਵਾਰੀ ਹੋਵੇਗੀ ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਲੁਧਿਆਣਾ ਟਾਈਗਰ ਸਫਾਰੀ ‘ਚ ਅੱਜ ਆਉਣਗੇ ਨਵੇਂ ਮਹਿਮਾਨ, ਟੂਰਿਸਟਾਂ ਦੀ ਫੇਰ ਸ਼ੁਰੂ ਹੋਵੇਗੀ ਚਹਿਲ-ਪਹਿਲ

ਚਾਈਨਾ ਡੋਰ ਕਾਰਨ ਛੇ ਸਾਲਾ ਬੱਚੀ ਦੀ ਮੌ+ਤ, ਡੋਰ ਨਾਲ ਕੱਟੀ ਗਈ ਗਲੇ ਦੀ ਨਸ