ਕੁਮਾਰ ਵਿਸ਼ਵਾਸ ਵੱਲੋਂ ਕੀਤੇ ਖੁਲ੍ਹਾਸੇ ਨੇ ਕੇਜਰੀਵਾਲ ਦੇ ਪੰਜਾਬ ਨੂੰ ਲਾਂਬੂ ਲਾਉਣ ਦੇ ਮਨਸੂਬੇ ਕੀਤੇ ਬੇਨਕਾਬ : ਸਿਰਸਾ

ਚੰਡੀਗੜ੍ਹ, 17 ਫਰਵਰੀ 2022 – ਭਾਜਪਾ ਦੇ ਸਿੱਖ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਬੇਹੱਦ ਕਰੀਬੀ ਰਹੇ ਕੁਮਾਰ ਵਿਸ਼ਵਾਸ ਨੇ ਆਪਣੀ ਇਕ ਵੀਡੀਓ ਰਾਹੀਂ ਪੰਜਾਬ ਨੂੰ ਲਾਂਬੂ ਲਾਉਣ ਦੇ ਕੇਜਰੀਵਾਲ ਦੇ ਮਨਸੂਬੇ ਬੇਨਕਾਬ ਕਰ ਦਿੱਤੇ ਹਨ ਤੇ ਹੁਣ ਪੰਜਾਬ ਦੇ ਲੋਕਾਂ ਨੁੰ ਇਸ ਖਤਰਨਾਕ ਆਦਮੀ ਤੋਂ ਚੌਕਸ ਰਹਿਣਾ ਚਾਹੀਦਾ ਹੈ।

ਅੱਜ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਕੁਮਾਰ ਵਿਸ਼ਵਾਸ ਨੇ ਦੱਸਿਆ ਕਿ ਜਦੋਂ ਉਸਨੇ ਕੇਜਰੀਵਾਲ ਨੂੰ ਕਿਹਾ ਕਿ ਉਹ ਵੱਖਵਾਦੀਆਂ ਦੇ ਘਰ ਕਿਉਂ ਰਹਿ ਰਿਹਾ ਹੈ ਅਤੇ ਇਸਦੇ ਨਤੀਜੇ ਵਜੋਂ ਪੰਜਾਬ ਦੇ ਲੋਕ ਉਠ ਖੜ੍ਹੇ ਹੋਣਗੇ ਤਾਂ ਕੇਜਰੀਵਾਲ ਨੇ ਕਿਹਾ ਕਿ ਮੈਂ ਪੰਜਾਬ ਦਾ ਮੁੱਖ ਮੰਤਰੀ ਨਹੀਂ ਤਾਂ ਫਿਰ ਇਕ ਵੱਖਰੇ ਦੇਸ਼ ਦਾ ਪ੍ਰਧਾਨ ਮੰਤਰੀ ਬਣ ਜਾਵਾਂਗਾ।

ਸਿਰਸਾ ਨੇ ਕਿਹਾ ਕਿ ਕੇਜਰੀਵਾਲ ਪੰਜਾਬ ਵਿਚ ਈਸਟ ਇੰਡੀਆ ਕੰਪਨੀ ਵਾਂਗੂ ਆਇਆ ਹੈ ਜੋ ਸਿਰਫ ਸੱਤਾ ਹਾਸਲ ਕਰਨ ਵਾਸਤੇ ਪੰਜਾਬ ਦੀ ਅਮਨ ਤੇ ਸ਼ਾਂਤੀ ਨੁੰ ਭੰਗ ਕਰਨ ਦੇ ਮਨਸੂਬੇ ਰੱਖਦਾ ਹੈ। ਉਹਨਾਂ ਕਿਹਾ ਕਿ ਕੇਜਰੀਵਾਲ ਪੰਜਾਬ ਵਿਚ ਕਿਸਾਨਾਂ ਤੇ ਮਜ਼ਦੂਰਾਂ ਵਿਚਕਾਰ ਲੜਾਈ ਕਰਵਾਉਣਾ ਚਾਹੁੰਦੇ ਹਾਂ ਤੇ ਇਸੇ ਤਰੀਕੇ ਆੜ੍ਹਤੀਆਂ ਤੇ ਕਿਸਾਨਾਂ ਵਿਚਕਾਰ ਲੜਾਈ ਕਰਵਾਉਣਾ ਚਾਹੁੰਦਾ ਹੈ ਜਿਸਦਾ ਇਕਲੌਤਾ ਮਕਸਦ ਲੋਕਾਂ ਨੁੰ ਗੁੰਮਰਾਹ ਕਰ ਕੇ ਸੱਤਾ ਹਾਸਲ ਕਰਨਾ ਹੈ। ਉਹਨਾਂ ਕਿਹਾ ਕਿ ਕੁਮਾਰ ਵਿਸ਼ਵਾ ਨੇ ਦੱਸਿਆ ਹੈ ਕਿ ਕੇਜਰੀਵਾਲ ਨੇ ਭਗਵੰਤ ਮਾਨ ਸਮੇਤ ਕਿਸ ਕਿਸ ਮੋਹਰੇ ਦੀ ਕਿਵੇਂ ਵਰਤੋਂ ਕਰਨੀ ਹੈ, ਇਹ ਸਭ ਯੋਜਨਾਬੰਦੀ ਕੀਤੀ ਹੋਈ ਹੈ। ਉਹਨਾਂ ਕਿਹਾ ਕਿ ਕੇਜਰੀਵਾਲ ਕਿਸੇ ਨੁੰ ਧਰਮ ਦੇ ਨਾਂ ‘ਤੇ, ਕਿਸੇ ਨੁੰ ਜਾਤੀ ਦੇ ਆਧਾਰ ‘ਤੇ ਅਤੇ ਕਿਸੇ ਨੁੰ ਕਿਸੇ ਆਧਾਰ ‘ਤੇ ਆਪਸ ਵਿਚ ਉਲਝਾਉਣਾ ਚਾਹੁੰਦਾ ਹੈ।

ਉਹਨਾਂ ਕਿਹਾ ਕਿ ਪੰਜਾਬ ਸਿਰ ‘ਤੇ ਦਸਤਾਰ ਸਜਾਉਣ ਵਾਲੇ ਦੁਨੀਆਂ ਦੇ ਖਾਸ ਲੋਕਾਂ ਦਾ ਪੰਜਾਬ ਹੈ ਜਦੋਂ ਕਿ ਕੇਜਰੀਵਾਲ ਇਸਨੁੰ ਆਮ ਆਦਮੀ ਦਾ ਸੂਬਾ ਕਹੀ ਜਾਂਦਾ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੁੰ ਕੇਜਰੀਵਾਲ ਦੇ ਮਨਸੁਬਿਆਂ ਤੋਂ ਚੌਕਸ ਰਹਿਣ ਦੀ ਜਰੂਰਤ ਹੈ ਤੇ ਉਹ ਮੌਜੂਦਾ ਚੋਣਾਂ ਵਿਚ ਇਸ ਸਰਹੱਦੀ ਸੁਬੇ ਦੀ ਵਾਗਡੋਰ ਕਿਸੇ ਵੀ ਸੂਰਤ ਵਿਚ ਕੇਜਰੀਵਾਲ ਹਵਾਲੇ ਨਾ ਕਰਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਗੁਰੂ ਕੀ ਨਗਰੀ ਅੰਮ੍ਰਿਤਸਰ ਨੂੰ ਬਣਾਵਾਂਗੇ ‘ਵਰਲਡ ਆਇਕਨ ਸਿਟੀ’ : ਕੇਜਰੀਵਾਲ

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਇਲੈਕਸ਼ਨ ‘ਚ ਐਂਟਰੀ: ਮੋਦੀ ਦੀਆਂ ਨੀਤੀਆਂ ‘ਤੇ ਚੁੱਕੇ ਸਵਾਲ