ਵੋਟਰ ਕਾਰਡ ਤੋਂ ਬਿਨ੍ਹਾਂ 13 ਹੋਰ ਡਾਕੂਮੈਂਟਸ ਨਾਲ ਵੀ ਪਾਈ ਜਾ ਸਕਦੀ ਹੈ ਵੋਟ

  • ਸਾਰੇ ਯੋਗ ਵੋਟਰਾਂ ਨੂੰ ਵੋਟ ਦਾ ਅਧਿਕਾਰ ਵਰਤਣ ਦੀ ਅਪੀਲ

ਚੰਡੀਗੜ੍ਹ, 13 ਅਕਤੂਬਰ 2024 – 15 ਅਕਤੂਬਰ, 2024 ਨੂੰ ਹੋਣ ਜਾ ਰਹੀਆਂ ਪੰਚਾਇਤ ਚੋਣਾਂ ਲਈ ਸਾਰੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਪਣੀਆਂ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ। ਵੋਟਰਾਂ ਨੂੰ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਹਰੇਕ ਪੋਲਿੰਗ ਬੂਥ ਉੱਪਰ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਜਿਸ ਕੋਲ ਵੋਟਰ ਸ਼ਨਾਖ਼ਤੀ ਕਾਰਡ ਨਹੀਂ ਹੈ ਉਹ ਆਪਣੀ ਵੋਟ ਦਾ ਇਸਤੇਮਾਲ ਰਾਜ ਚੋਣ ਕਮਿਸ਼ਨ ਵੱਲੋਂ ਮਾਨਤਾ ਪ੍ਰਾਪਤ 13 ਡਾਕੂਮੈਂਟਸ ਵਿੱਚੋਂ ਕਿਸੇ ਇੱਕ ਦਾ ਇਸਤੇਮਾਲ ਕਰਕੇ ਆਪਣੀ ਵੋਟ ਪਾ ਸਕਦਾ ਹੈ। ਇਨ੍ਹਾਂ 13 ਡਾਕੂਮੈਂਟਸ ਵਿੱਚ ਪਾਸਪੋਰਟ, ਆਧਾਰ ਕਾਰਡ, ਮਨਰੇਗਾ ਨੌਕਰੀ ਕਾਰਡ, ਪੈਨ ਕਾਰਡ, ਪਾਸਬੁੱਕ, ਕਿਰਤ ਵਿਭਾਗ ਵੱਲੋਂ ਜਾਰੀ ਸਿਹਤ ਬੀਮਾ ਸਮਾਰਟ ਕਾਰਡ, ਡਰਾਈਵਿੰਗ ਲਾਇਸੰਸ, ਸਰਵਿਸ ਪਛਾਣ ਪੱਤਰ, ਨੈਸ਼ਨਲ ਪੋਪੂਲੇਸ਼ਨ ਰਜਿਸਟਰ ਵੱਲੋਂ ਜਾਰੀ ਸਮਾਰਟ ਕਾਰਡ, ਰਾਸ਼ਨ ਕਾਰਡ/ਨੀਲਾ ਕਾਰਡ, ਪੈਨਸ਼ਨ ਦਸਤਾਵੇਜ਼, ਐਮ ਪੀ ਜਾਂ ਐੱਮ ਐੱਲ ਏ ਨੂੰ ਜਾਰੀ ਸ਼ਨਾਖ਼ਤੀ ਕਾਰਡ, ਵਿਲੱਖਣ ਦਿਵਿਆਂਗਤਾ ਸ਼ਨਾਖਤ ਕਾਰਡ ਸ਼ਾਮਿਲ ਹਨ।ਉਨ੍ਹਾਂ ਦੱਸਿਆ ਕਿ ਸਮੂਹ ਜ਼ਿਲ੍ਹਾ ਵਾਸੀ ਆਪਣੀ ਵੋਟ ਦਾ ਇਸਤੇਮਾਲ ਲਾਜ਼ਮੀ ਤੌਰ ਉੱਪਰ ਬਿਨ੍ਹਾਂ ਕਿਸੇ ਲਾਲਚ ਜਾਂ ਡਰ ਤੋਂ ਕਰਨ।

ਪ੍ਰਸ਼ਾਸਨ ਵੱਲੋਂ ਬੂਥਾਂ ਉੱਪਰ ਵੋਟਰਾਂ ਲਈ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹਰ ਸੰਭਵ ਸਹੂਲਤ ਮੁਹਈਆ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਫ਼ਸਲ ਵੱਢਣ ਤੋਂ ਬਾਅਦ ਖੇਤਾਂ ’ਚੋਂ ਮਿਲ ਰਹੇ ਡਰੋਨ, ਇਕੋ ਦਿਨ ’ਚ ਮਿਲੇ 3 ਡਰੋਨ ਤੇ ਹੈਰੋਇਨ

ਇਜ਼ਰਾਇਲ ਨੇ ਗਾਜ਼ਾ ਪੱਟੀ ‘ਚ ਕੀਤਾ ਹਮਲਾ, ਇੱਕ ਪਰਿਵਾਰ ਦੇ ਅੱਠ ਮੈਂਬਰਾਂ ਦੀ ਮੌਤ