ਜਲੰਧਰ ਜ਼ਿਮਨੀ ਚੋਣ ਲਈ ਵੋਟਾਂ ਪੈਣ ਦਾ ਕੰਮ ਸ਼ੁਰੂ

  • ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਜਲੰਧਰ ਲੋਕ ਸਭਾ ਹਲਕੇ ਅਧੀਨ 9 ਵਿਧਾਨ ਸਭਾ ਹਲਕਿਆਂ ਪਵੇਗੀ ਵੋਟ

ਜਲੰਧਰ, 10 ਮਈ 2023 – ਜਲੰਧਰ ਜ਼ਿਮਨੀ ਚੋਣ ਲਈ ਵੋਟਾਂ ਪੈਣ ਦਾ ਕੰਮ ਸ਼ੁਰੂ ਹੋ ਗਿਆ ਹੈ। ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਜਲੰਧਰ ਲੋਕ ਸਭਾ ਹਲਕੇ ਅਧੀਨ 9 ਵਿਧਾਨ ਸਭਾ ਹਲਕਿਆਂ ਵੋਟ ਪਵੇਗੀ।

ਜਲੰਧਰ ਲੋਕ ਸਭਾ ਹਲਕੇ ਅਧੀਨ 9 ਵਿਧਾਨ ਸਭਾ ਹਲਕਿਆਂ ਜਲੰਧਰ ਨਾਰਥ, ਵੈਸਟ, ਸੈਂਟਰਲ, ਕੈਂਟ, ਆਦਮਪੁਰ, ਕਰਤਾਰਪੁਰ, ਫਿਲੌਰ, ਨਕੋਦਰ ਅਤੇ ਸ਼ਾਹਕੋਟ ਵਿਧਾਨ ਸਭਾ ਹਲਕਿਆਂ ਨਾਲ ਸੰਬੰਧਿਤ 16,21,759 ਵੋਟਰ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰ ਕੇ ਚੋਣਾਂ ਲੜ ਰਹੇ ਸਾਰੇ 19 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ। ਵੋਟਰਾਂ ’ਚ 8,44,904 ਪੁਰਸ਼ ਅਤੇ 7,76,855 ਔਰਤ ਵੋਟਰ ਹਨ ਅਤੇ 41 ਥਰਡ ਜੈਂਡਰ ਵੋਟਰ ਹਨ। 13 ਮਈ ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਚੋਣ ਨਤੀਜੇ ਸਾਹਮਣੇ ਆਉਣਗੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਵਿਧਾਨ ਸਭਾ ਸਪੀਕਰ ਸੰਧਵਾਂ ਵੱਲੋਂ ਕਿਸਾਨਾਂ ਨੂੰ ਕਣਕ ਦੀ ਨਾੜ ਨੂੰ ਅੱਗ ਨਾ ਲਾਉਣ ਦੀ ਅਪੀਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੋਟਰਾਂ ਨੂੰ ਕੀਤੀ ਵੱਧ ਤੋਂ ਵੱਧ ਵੋਟਾਂ ਪਾਉਣ ਦੀ ਅਪੀਲ