- ਕਾਂਗਰਸ-ਭਾਜਪਾ ਅਤੇ ‘ਆਪ’ ਵਿਚਾਲੇ ਹੈ ਤਿਕੋਣੀ ਮੁਕਾਬਲਾ
ਜਲੰਧਰ, 10 ਜੁਲਾਈ 2024 – ਪੰਜਾਬ ‘ਚ ਜਲੰਧਰ ਪੱਛਮੀ ਵਿਧਾਨ ਸਭਾ ਸੀਟ ‘ਤੇ ਅੱਜ ਬੁੱਧਵਾਰ ਨੂੰ ਜ਼ਿਮਨੀ ਚੋਣ ਹੋ ਰਹੀ ਹੈ। ਬੁੱਧਵਾਰ ਸਵੇਰੇ 7 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ। ਇਹ ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਇਸ ਸੀਟ ‘ਤੇ ਕੁੱਲ 1,71,963 ਵੋਟਰ ਹਨ। ਇਨ੍ਹਾਂ ਵਿੱਚ 89,629 ਪੁਰਸ਼ ਅਤੇ 82,326 ਔਰਤਾਂ ਸ਼ਾਮਲ ਹਨ। ਨਾਲ ਹੀ, ਉਕਤ ਖੇਤਰ ਵਿੱਚ ਅੱਠ ਤੀਜੇ ਲਿੰਗ ਦੇ ਵੋਟਰ ਹਨ। ਕੁੱਲ 181 ਪੋਲਿੰਗ ਸਟੇਸ਼ਨ ਬਣਾਏ ਗਏ ਹਨ।
ਵੋਟਿੰਗ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇੱਥੇ 700 ਜਵਾਨ ਤਾਇਨਾਤ ਕੀਤੇ ਗਏ ਹਨ। ਇਸ ਸੀਟ ‘ਤੇ ਤਿਕੋਣਾ ਮੁਕਾਬਲਾ ਮੰਨਿਆ ਜਾ ਰਿਹਾ ਹੈ।
ਜਿਸ ਵਿੱਚ ਸਾਬਕਾ ਭਾਜਪਾ ਵਿਧਾਇਕ ਸ਼ੀਤਲ ਅੰਗੁਰਾਲ, ‘ਆਪ’ ਵੱਲੋਂ ਭਾਜਪਾ ਦੇ ਸਾਬਕਾ ਮੰਤਰੀ ਦੇ ਪੁੱਤਰ ਮਹਿੰਦਰ ਭਗਤ ਅਤੇ ਕਾਂਗਰਸ ਵੱਲੋਂ ਸਾਬਕਾ ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੌਰ ਚੋਣ ਲੜ ਰਹੇ ਹਨ।
ਇਸ ਸੀਟ ਦੀ ਖਾਸੀਅਤ ਇਹ ਹੈ ਕਿ ਹਰ ਵਾਰ ਇੱਥੋਂ ਨਵੀਂ ਪਾਰਟੀ ਚੋਣ ਜਿੱਤਦੀ ਰਹੀ ਹੈ। 2012 ‘ਚ ਭਾਜਪਾ, 2017 ‘ਚ ਕਾਂਗਰਸ ਅਤੇ 2022 ‘ਚ ‘ਆਪ’ ਨੇ ਸੀਟ ਜਿੱਤੀ ਸੀ।
ਇਹ ਚੋਣਾਂ ਜ਼ਿਲ੍ਹਾ ਚੋਣ ਅਫ਼ਸਰ ਅਤੇ ਸਿਟੀ ਡੀਸੀ ਹਿਮਾਂਸ਼ੂ ਅਗਰਵਾਲ ਦੀ ਦੇਖ-ਰੇਖ ਹੇਠ ਕਰਵਾਈਆਂ ਜਾ ਰਹੀਆਂ ਹਨ। ਅੱਜ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਵੀ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਹਲਕੇ ਵਿੱਚ ਕੁੱਲ 1,71,963 ਵੋਟਰ ਹਨ। ਇਨ੍ਹਾਂ ਵਿੱਚ 89,629 ਪੁਰਸ਼ ਅਤੇ 82,326 ਔਰਤਾਂ ਸ਼ਾਮਲ ਹਨ। ਨਾਲ ਹੀ, ਉਕਤ ਖੇਤਰ ਵਿੱਚ ਅੱਠ ਤੀਜੇ ਲਿੰਗ ਦੇ ਵੋਟਰ ਹਨ। ਕੁੱਲ 181 ਪੋਲਿੰਗ ਸਟੇਸ਼ਨ ਬਣਾਏ ਗਏ ਹਨ।