ਬਿਆਸ ਵਿੱਚ ਪਾਣੀ ਦਾ ਪੱਧਰ ਹੋਰ ਵਧਿਆ- ਪ੍ਰਸ਼ਾਸਨ ਵੱਲੋਂ ਅਲਰਟ ਜਾਰੀ

  • ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਤੁਰੰਤ ਸੁਰੱਖਿਅਤ ਥਾਵਾਂ ਤੇ ਆਉਣ ਦੀ ਅਪੀਲ
  • ਮੌਸਮ ਵਿਭਾਗ ਵੱਲੋਂ ਕਪੂਰਥਲਾ ਵਿੱਚ ਮੀਂਹ ਦਾ ਰੈਡ ਅਲਰਟ ਜਾਰੀ

ਕਪੂਰਥਲਾ /ਸੁਲਤਾਨਪੁਰ ਲੋਧੀ / ਭੁਲੱਥ , 31 ਅਗਸਤ 2025 – ਉੇਪਰਲੇ ਪਹਾੜੀ ਖੇਤਰਾਂ ਵਿਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਬਿਆਸ ਦਰਿਆ ਵਿਚ ਪਾਣੀ ਦੇ ਵਧੇ ਪੱਧਰ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਨੇ ਅਲਰਟ ਜਾਰੀ ਕਰਦਿਆਂ ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਆਉਣ ਦੀ ਅਪੀਲ ਕੀਤੀ ਹੈ ।

ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਭਾਰੀ ਮੀਂਹ ਕਾਰਨ ਬਿਆਸ ਦਰਿਆ ਵਿਚ ਪਾਣੀ ਦਾ ਪੱਧਰ 2.35 ਲੱਖ ਕਿਊਸਕ ਹੋ ਗਿਆ ਹੈ, ਜਿਸ ਕਾਰਨ ਨੀਂਵੇ ਖੇਤਰਾਂ ਵਿਚ ਰਹਿ ਰਹੇ ਲੋਕ ਤੁਰੰਤ ਸੁਰੱਖਿਅਤ ਥਾਵਾਂ ਉੇਪਰ ਆ ਜਾਣ ।

ਉਨ੍ਹਾਂ ਇਹ ਵੀ ਦੱਸਿਆ ਕਿ ਮੌਸਮ ਵਿਭਾਗ ਵੱਲੋਂ ਕਪੂਰਥਲਾ ਜ਼ਿਲ੍ਹੇ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ । ਇਸ ਤੋਂ ਇਲ਼ਾਵਾ ਲੰਘੀ ਰਾਤ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਬਿਆਸ ਦਰਿਆ ਵਿੱਚ ਪਾਣੀ ਦਾ ਪੱਧਰ ਵੱਧ ਰਿਹਾ ਹੈ।

ਸ੍ਰੀ ਪੰਚਾਲ ਨੇ ਕਿਹਾ ਕਿ ਲੋਕਾਂ ਦੀ ਜਾਨ ਦੀ ਰਾਖੀ ਪ੍ਰਸ਼ਾਸਨ ਦੀ ਪਹਿਲ ਹੈ, ਜਿਸ ਕਰਕੇ ਪ੍ਰਭਾਵਿਤ ਖੇਤਰਾਂ ਵਿੱਚੋਂ ਲੋਕ ਸੁਰੱਖਿਅਤ ਥਾਵਾਂ ਉੇਪਰ ਆਉਣ। ਉਨ੍ਹਾਂ ਕਿਹਾ ਕਿ ਆਰਮੀ ਤੇ ਐਸ ਡੀ ਆਰ ਐਫ ਦੀਆਂ ਟੀਮਾਂ ਵੱਲੋਂ ਲਗਾਤਾਰ ਲੋਕਾਂ ਨੂੰ ਸੁਰੱਖਿਅਤ ਬਾਹਰ ਲਿਆਂਦਾ ਜਾ ਰਿਹਾ ਹੈ ।

ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਦੀ ਲੋੜ ਹੈ ਤਾਂ ਜ਼ਿਲ੍ਹਾ ਪ੍ਰਸਾਸਨ ਦੇ ਹੈੱਲਪਲਾਈਨ ਨੰਬਰਾਂ ‘ਤੇ ਤੁੰਰਤ ਸੰਪਰਕ ਕੀਤਾ ਜਾਵੇ। ਜ਼ਿਲ੍ਹਾ ਪ੍ਰਸ਼ਾਸਨ ਦਾ ਕੰਟਰੋਲ ਰੂਮ ਨੰਬਰ 62800-49331, 01822-231990 ਅਤੇ ਸੁਲਤਾਨਪੁਰ ਲੋਧੀ ਸਬ ਡਵੀਜ਼ਨ ਦੇ ਹੜ੍ਹ ਰੋਕੂ ਕੰਟਰੋਲ ਰੂਮ 01828-222169 24 ਘੰਟੇ ਕਾਰਜਸ਼ੀਲ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਦੇ 9 ਜ਼ਿਲ੍ਹੇ ਹੜ੍ਹ ਦੀ ਲਪੇਟ ਵਿੱਚ: 1018 ਪਿੰਡ ਹੋਏ ਪ੍ਰਭਾਵਿਤ: ਅੱਜ ਫਿਰ ਮੀਂਹ ਪੈਣ ਦੀ ਚੇਤਾਵਨੀ

ਭਾਰਤ ‘ਤੇ ਟੈਰਿਫ ਇਸ ਲਈ ਲੱਗਿਆ ਕਿਉਂਕਿ ਮੋਦੀ ਨੇ ਟਰੰਪ ਨੂੰ ਨੋਬਲ ਲਈ ਨਾਮਜ਼ਦ ਨਹੀਂ ਕੀਤਾ: ਨਿਊਯਾਰਕ ਟਾਈਮਜ਼ ਦਾ ਦਾਅਵਾ