ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ, ਸੂਬਾ ਮੁੜ ਤੋਂ ਬਣੇਗਾ ਰੰਗਲਾ ਪੰਜਾਬ – ਖੁੱਡੀਆਂ

  • ਨਸ਼ਾ ਮੁਕਤੀ ਯਾਤਰਾ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਖੇ ਡਿਫੈਂਸ ਕਮੇਟੀਆਂ ਨਾਲ ਮੀਟਿੰਗ

ਲੰਬੀ/ਸ੍ਰੀ ਮੁਕਤਸਰ ਸਾਹਿਬ, 16 ਜੁਲਾਈ 2025 – ਮੁੱਖ ਮੰਤਰੀ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਦਾ ਸੱਦਾ ਦਿੰਦੇ ਹੋਏ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕੈਬਨਿਟ ਮੰਤਰੀ ਪੰਜਾਬ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਨੇ ਵਿਧਾਨ ਸਭਾ ਹਲਕਾ ਲੰਬੀ ਦੇ ਪਿੰਡ ਤਰਮਾਲਾ, ਭੁੱਲਰਵਾਲਾ ਅਤੇ ਘੁਮਿਆਰਾ ਵਿਖੇ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਕੀਤੀਆਂ। ਇਸ ਮੌਕੇ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਖੁੱਡੀਆਂ ਨੇ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਲੋਕਾਂ ਤੋਂ ਪੂਰਨ ਸਹਿਯੋਗ ਦੀ ਮੰਗ ਕੀਤੀ ਅਤੇ ਨਸ਼ਿਆਂ ਦੇ ਖਾਤਮੇ ਦੀ ਸਹੁੰ ਚੁਕਾਈ।

ਖੁੱਡੀਆਂ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਸੂਬੇ ਨੂੰ ਨਸ਼ਾ ਮੁਕਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ ਤੇ ਇਸ ਦੇ ਸਾਰਥਿਕ ਸਿੱਟੇ ਨਿਕਲ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾਵਾਂ ਤਹਿਤ ਰੋਜ਼ਾਨਾ ਦੇ ਆਧਾਰ ਉਤੇ ਪਿੰਡਾਂ ਵਿੱਚ ਨਸ਼ਿਆਂ ਦੇ ਖਾਤਮੇ ਦਾ ਸੱਦਾ ਦਿੰਦੇ ਹੋਏ ਲੋਕਾਂ ਨੂੰ ਇਸ ਵੱਡੀ ਸਮਾਜਿਕ ਬੁਰਾਈ ਦੇ ਖਾਤਮੇ ਲਈ ਇੱਕਜੁੱਟ ਕੀਤਾ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਲੋਕ ਨਸ਼ਾ ਛੱਡਣ ਲਈ ਅੱਗੇ ਵੀ ਆ ਰਹੇ ਹਨ ਅਤੇ ਨਸ਼ਾ ਤਸਕਰਾਂ ਦੀ ਸੂਚਨਾ ਵੀ ਦੇ ਰਹੇ ਹਨ ਅਤੇ ਸੂਬਾ ਸਰਕਾਰ ਵੱਲੋਂ ਨਾ ਕੇਵਲ ਨਸ਼ਾ ਤਸਕਰਾਂ ’ਤੇ ਕਾਰਵਾਈ ਕੀਤੀ ਜਾ ਰਹੀ ਹੈ ਸਗੋਂ ਸਾਡੇ ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣ ਲਈ ਲੋੜੀਂਦੀਆਂ ਸਹੂਲਤਾਂ ਦਾ ਵੀ ਵਿਸਥਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਆਦਤ ਤੋਂ ਪੀੜਤ ਨੌਜਵਾਨਾਂ ਦੇ ਸਹੀ ਇਲਾਜ ਲਈ ਸਿਹਤ ਵਿਭਾਗ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰਕੇ ਸਰਕਾਰੀ ਹਸਪਤਾਲਾਂ ਵਿੱਚ ਮਰੀਜਾਂ ਦਾ ਮੁਫ਼ਤ ਇਲਾਜ ਯਕੀਨੀ ਬਣਾਇਆ ਜਾ ਰਿਹਾ ਹੈ।

ਇਸ ਮੌਕੇ ਯੂਥ ਆਗੂ ਅਮੀਤ ਸਿੰਘ ਖੁੱਡੀਆਂ, ਨਸ਼ਾ ਮੁਕਤੀ ਮੋਰਚੇ ਦੇ ਜ਼ਿਲ੍ਹਾ ਇੰਚਾਰਜ ਮਨਵੀਰ ਸਿੰਘ ਖੁੱਡੀਆਂ ਤੋਂ ਇਲਾਵਾ ਹਲਕਾ ਲੰਬੀ ਮੋਰਚੇ ਦੇ ਇੰਚਾਰਜ ਪਰਮਪਾਲ ਸਿੰਘ, ਕੈਬਨਿਟ ਮੰਤਰੀ ਦੇ ਨਿੱਜੀ ਸਹਾਇਕ ਗੁਰਬਾਜ ਸਿੰਘ ਖੁੱਡੀਆਂ, ਡੀ.ਐਸ.ਪੀ. ਲੰਬੀ ਜਸਪਾਲ ਸਿੰਘ ਧਾਲੀਵਾਲ, ਰਾਕੇਸ਼ ਬਿਸ਼ਨੋਈ ਬੀਡੀਪੀਓ, ਐਸ.ਐਚ.ਓ. ਲੰਬੀ ਗੁਰਵਿੰਦਰ ਸਿੰਘ, ਐਸ.ਐਚ.ਓ. ਕਿੱਲਿਆਂਵਾਲੀ ਕਰਮਜੀਤ ਕੌਰ ਅਤੇ ਹੋਰਨਾਂ ਪਿੰਡਾਂ ਦੀਆਂ ਪੰਚਾਇਤਾਂ ਹਾਜ਼ਰ ਸਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਗੁਰਦਾਸਪੁਰ ਜ਼ਿਲ੍ਹੇ ਵਿੱਚ ਦੋ ਬਾਲ ਵਿਆਹ ਰੋਕੇ ਗਏ: ਡਾ. ਬਲਜੀਤ ਕੌਰ

ਪਵਿੱਤਰ ਗ੍ਰੰਥਾਂ ਦੀ ਬੇਅਦਬੀ ਰੋਕਣ ਲਈ ਪੰਜਾਬ ਸਰਕਾਰ ਨੇ ਚੁੱਕਿਆ ਠੋਸ ਕਦਮ : ਗੱਜਣਮਾਜਰਾ