ਨਿਆਂਪਾਲਿਕਾ ‘ਤੇ ਪੂਰਾ ਭਰੋਸਾ, ਇਸ ਅੰਨ੍ਹੀ ਬਦਲਾਖੋਰੀ ਦੀ ਰਾਜਨੀਤੀ ਦਾ ਡੱਟ ਕੇ ਮੁਕਾਬਲਾ ਕਰਾਂਗੇ – ਸੁਖਬੀਰ

ਫ਼ਰੀਦਕੋਟ, 23 ਮਾਰਚ 2023 – ਐਸ ਆਈ ਟੀ ਵੱਲੋਂ ਪੇਸ਼ ਚਾਰਜਸ਼ੀਟ ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਫਰੀਦਕੋਟ ਅਦਾਲਤ ਵਿੱਚ ਪੇਸ਼ ਹੋਏ। ਉਨ੍ਹਾਂ ਖਿਲਾਫ ਕੋਟਕਪੂਰਾ ਗੋਲੀਕਾਂਡ ਦੀ ਸਾਜ਼ਿਸ਼ ਰਚਣ ਦਾ ਦੋਸ਼ ਹੈ। ਇਸ ਮੌਕੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕੇ ਮੌਕੇ ਸਾਨੂੰ ਨਿਆਂਪਾਲਿਕਾ ‘ਤੇ ਪੂਰਾ ਭਰੋਸਾ ਹੈ ਅਤੇ ਇਸ ਦ੍ਰਿੜ੍ਹ ਵਿਸ਼ਵਾਸ ਨਾਲ ਅਸੀਂ ਇਸ ਅੰਨ੍ਹੀ ਬਦਲਾਖੋਰੀ ਦੀ ਰਾਜਨੀਤੀ ਦਾ ਡੱਟ ਕੇ ਮੁਕਾਬਲਾ ਕਰਾਂਗੇ।

ਮੈਂ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸਮੂਹ ਵਰਕਰਾਂ ਤੇ ਹਮਦਰਦਾਂ ਵੱਲੋਂ ਦਿੱਤੇ ਗਏ ਸਾਥ, ਸਮਰਥਨ ਅਤੇ ਦਿਖਾਈ ਗਈ ਇਕਜੁੱਟਤਾ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ।

ਜ਼ਿਕਰਯੋਗ ਹੈ ਕਿ ਫ਼ਰੀਦਕੋਟ ਦੀ ਅਦਾਲਤ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਨੂੰ 23 ਮਾਰਚ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਸਨ। ਅੱਜ ਦੋਵੇਂ ਬਾਦਲ ਫਰੀਦਕੋਟ ਦੀ ਅਦਾਲਤ ਵਿੱਚ ਪੇਸ਼ ਹੋਏ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸੁਪਰਡੈਂਟ ਨੂੰ ਗੋਲੀ ਮਾਰਨ ਦੀ ਧਮਕੀ ਦੇਣ ਵਾਲੇ ਦਾ ਅਸਲਾ ਲਾਇਸੈਂਸ ਮੁਅੱਤਲ

ਪੁਲਿਸ ਵੱਲੋਂ ਅੰਨ੍ਹੇ ਕ+ਤ+ਲ ਦਾ ਪਰਦਾਫਾਸ਼: ਕ+ਤ+ਲ ਨੂੰ ਖ਼ੁ+ਦ+ਕੁ+ਸ਼ੀ ਦਿਖਾਉਣ ਦੀ ਕੀਤੀ ਗਈ ਕੋਸ਼ਿਸ਼