ਵੈਸਟਰਨ ਡਿਸਟਰਬੈਂਸ ਕਾਰਨ ਫੇਰ ਬਦਲਿਆ ਮੌਸਮ: ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ

ਚੰਡੀਗੜ੍ਹ, 11 ਅਪ੍ਰੈਲ 2024 – ਵੈਸਟਰਨ ਡਿਸਟਰਬੈਂਸ ਦਾ ਅਸਰ ਪੰਜਾਬ ‘ਚ ਇਸ ਹਫਤੇ ਦੋ ਵਾਰ ਦੇਖਣ ਨੂੰ ਮਿਲ ਰਿਹਾ ਹੈ। ਜਿਸ ਵਿੱਚੋਂ ਪਹਿਲਾ ਵੈਸਟਰਨ ਡਿਸਟਰਬੈਂਸ ਅੱਜ ਸਰਗਰਮ ਹੋ ਗਿਆ ਹੈ। ਜਿਸ ਕਾਰਨ ਅੱਜ ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਦੂਸਰਾ ਵੈਸਟਰਨ ਡਿਸਟਰਬੈਂਸ 13 ਅਪ੍ਰੈਲ ਨੂੰ ਪੰਜਾਬ ‘ਚ ਦੇਖਣ ਨੂੰ ਮਿਲੇਗਾ। ਜਿਸ ਕਾਰਨ ਮੌਸਮ ਵਿਭਾਗ ਨੇ ਔਰੇਂਜ ਅਲਰਟ ਜਾਰੀ ਕੀਤਾ ਹੈ।

ਮੌਸਮ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਅੱਜ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਤਰਨਤਾਰਨ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅੰਮ੍ਰਿਤਸਰ ਅਤੇ ਗੁਰਦਾਸਪੁਰ ‘ਚ ਸਵੇਰੇ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋਏਗੀ। ਜਿਸ ਕਾਰਨ ਦਿਨ ਦੇ ਘੱਟੋ-ਘੱਟ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਆਵੇਗੀ।

ਮੌਸਮ ਵਿਭਾਗ ਮੁਤਾਬਕ ਜੇਕਰ ਵੈਸਟਰਨ ਡਿਸਟਰਬੈਂਸ ਇਸੇ ਤਰ੍ਹਾਂ ਸਰਗਰਮ ਰਿਹਾ ਤਾਂ ਪੰਜਾਬ ‘ਚ ਇਸ ਸਾਲ ਵੀ ਗਰਮੀ ਦਾ ਜ਼ਿਆਦਾ ਅਸਰ ਨਹੀਂ ਦੇਖਣ ਨੂੰ ਮਿਲੇਗਾ। ਪਿਛਲੇ ਸਾਲ 2023 ‘ਚ ਵੀ ਅਪ੍ਰੈਲ ਅਤੇ ਮਈ ਦੇ ਮਹੀਨਿਆਂ ‘ਚ ਵੈਸਟਰਨ ਡਿਸਟਰਬੈਂਸ ਕਾਰਨ ਆਮ ਨਾਲੋਂ ਜ਼ਿਆਦਾ ਬਾਰਿਸ਼ ਹੋਈ ਸੀ ਅਤੇ ਲੋਕਾਂ ਨੂੰ ਹੀਟਵੇਵ ਤੋਂ ਵੱਡੀ ਰਾਹਤ ਮਿਲੀ ਸੀ।

ਦੂਜਾ ਵੈਸਟਰਨ ਡਿਸਟਰਬੈਂਸ 13 ਅਪ੍ਰੈਲ ਤੋਂ ਪੰਜਾਬ ਵਿੱਚ ਸਰਗਰਮ ਹੋ ਰਿਹਾ ਹੈ। ਜਿਸ ਦਾ ਅਸਰ ਦੋ ਦਿਨ ਤੱਕ ਰਹਿਣ ਵਾਲਾ ਹੈ। 13 ਅਤੇ 14 ਤਰੀਕ ਨੂੰ ਪੰਜਾਬ ਦੇ ਬਹੁਤੇ ਇਲਾਕਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਮੀਂਹ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਔਰੇਂਜ ਅਲਰਟ ਵੀ ਜਾਰੀ ਕੀਤਾ ਹੈ। ਜਿਸ ਤੋਂ ਬਾਅਦ ਤਾਪਮਾਨ ‘ਚ ਵੀ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅਕਾਲੀ ਦਲ ਜਲਦ ਹੀ ਕਰ ਸਕਦਾ ਹੈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਗੁਜਰਾਤ ਨੇ ਰਾਜਸਥਾਨ ਦੀ ਟੀਮ ਦਾ ਵਿਜੇ ਰੱਥ ਰੋਕਿਆ , ਰਾਸ਼ਿਦ ਨੇ ਆਖਰੀ ਗੇਂਦ ‘ਤੇ ਚੌਕਾ ਲਗਾ ਕੇ ਦਿਵਾਈ ਜਿੱਤ