ਚੰਡੀਗੜ੍ਹ, 18 ਫਰਵਰੀ 2024 – ਪੰਜਾਬ ‘ਚ ਕੜਾਕੇ ਦੀ ਠੰਡ ਪੈਣ ਤੋਂ ਬਾਅਦ ਜਦੋਂ ਤੋਂ ਧੁੱਪ ਨਿਕਲਣ ਲੱਗੀ ਹੈ, ਉਦੋਂ ਤੋਂ ਹੀ ਤਾਪਮਾਨ ‘ਚ ਵਾਧਾ ਹੋਣ ਲੱਗਾ ਹੈ ਅਤੇ ਲੋਕ ਹੁਣ ਗਰਮੀ ਮਹਿਸੂਸ ਕਰਨ ਲੱਗ ਪਏ ਹਨ। ਹਾਲਾਂਕਿ ਹੁਣ ਠੰਡ ਸਿਰਫ ਸੇਵਰ ਅਤੇ ਸ਼ਾਮ ਦੀ ਹੀ ਰਹਿ ਗਈ ਹੈ ਜਦੋਂ ਕਿ ਜਦੋਂ ਦਿਨ ਵੇਲੇ ਸੂਰਜ ਚਮਕਦਾ ਹੈ ਤਾਂ ਲੋਕ ਗਰਮੀ ਮਹਿਸੂਸ ਕਰਦੇ ਹਨ।
ਪਰ ਹੁਣ ਇਸ ਵਿਚਾਲੇ ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਪੱਛਮੀ ਗੜਬੜੀ ਦੇ ਕਾਰਨ ਉੱਤਰੀ ਅਤੇ ਪੱਛਮੀ ਭਾਰਤ ਦੇ ਕਈ ਇਲਾਕਿਆਂ ਵਿੱਚ ਮੀਂਹ ਦੀ ਸੰਭਾਵਨਾ ਜਤਾਈ ਹੈ ਅਤੇ ਪਹਾੜੀ ਖੇਤਰਾਂ ਵਿੱਚ ਬਰਫ਼ਬਾਰੀ ਹੋ ਸਕਦੀ ਹੈ। ਇਨ੍ਹਾਂ ਵਿੱਚ ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ, ਦਿੱਲੀ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਰਾਜਸਥਾਨ ਸ਼ਾਮਲ ਹਨ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ 18 ਤੋਂ 22 ਫਰਵਰੀ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ ਅਤੇ ਕੁਝ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਵੀ ਸੰਭਾਵਨਾ ਹੈ।
ਮੌਸਮ ਵਿਭਾਗ ਅਨੁਸਾਰ 18 ਤੋਂ 22 ਫਰਵਰੀ ਦਰਮਿਆਨ ਪੰਜਾਬ ਵਿੱਚ ਤੇਜ਼ ਹਵਾਵਾਂ ਦੇ ਨਾਲ ਮੀਂਹ, ਹਨ੍ਹੇਰੀ, ਹਨ੍ਹੇਰੀ ਅਤੇ ਗੜੇਮਾਰੀ ਹੋਣ ਦੀ ਸੰਭਾਵਨਾ ਹੈ।