ਕੀ Navjot Sidhu ਨੂੰ ਮਿਲੇਗੀ Z+ ਸੁਰੱਖਿਆ!, ਸੁਣੋ ਹਾਈ ਕੋਰਟ ‘ਚ ਦਾਇਰ ਪਟੀਸ਼ਨ ‘ਤੇ ਕੀ ਹੋਈ ਕਾਰਵਾਈ

ਚੰਡੀਗੜ੍ਹ, 27 ਅਪ੍ਰੈਲ 2023 – ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਦਿੱਗਜ ਆਗੂ ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ ਘਟਾਉਣ ਦੇ ਮਾਮਲੇ ਵਿੱਚ ਅੱਜ ਹਾਈ ਕੋਰਟ ਵਿੱਚ ਸੁਣਵਾਈ ਹੋਈ। ਸਿੱਧੂ ਨੇ ਜਾਨੋਂ ਮਾਰਨ ਦੀਆਂ ਧਮਕੀਆਂ ਦਾ ਹਵਾਲਾ ਦਿੰਦੇ ਹੋਏ ਜ਼ੈੱਡ ਪਲੱਸ ਸੁਰੱਖਿਆ ਦੀ ਮੰਗ ਕੀਤੀ ਹੈ। ਇਸ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ 5 ਮਈ ਲਈ ਨੋਟਿਸ ਜਾਰੀ ਕੀਤਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਹਾਲ ਹੀ ‘ਚ ਨਵਜੋਤ ਸਿੰਘ ਸਿੱਧੂ ਨੂੰ ਦਿੱਤੀ ਗਈ ਸੁਰੱਖਿਆ ‘ਚ ਕਟੌਤੀ ਕਰ ਦਿੱਤੀ ਹੈ। ਇਸ ‘ਤੇ ਸਿੱਧੂ ਨੇ ਉਨ੍ਹਾਂ ਨੂੰ ਮਿਲ ਰਹੀਆਂ ਧਮਕੀਆਂ ਦੇ ਆਧਾਰ ‘ਤੇ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਹੈ। ਸਿੱਧੂ ਵੱਲੋਂ ਦਾਇਰ ਪਟੀਸ਼ਨ ਵਿੱਚ ਆਪਣੀ ਜਾਨ ਦੇ ਡਰੋਂ ਆਪਣੀ ਸੁਰੱਖਿਆ ਵਾਈ ਤੋਂ ਜ਼ੈੱਡ ਪਲੱਸ ਕਰਨ ਦੀ ਮੰਗ ਕੀਤੀ ਗਈ ਹੈ।

ਨਵਜੋਤ ਸਿੰਘ ਸਿੱਧੂ ਨੇ ਅਦਾਲਤ ਵਿੱਚ ਆਪਣਾ ਪੱਖ ਰੱਖਦਿਆਂ ਕਿਹਾ ਹੈ ਕਿ ਉਨ੍ਹਾਂ ਨੂੰ ਕਈ ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਇਹੀ ਕਾਰਨ ਹੈ ਕਿ ਕੇਂਦਰ ਨੇ ਉਨ੍ਹਾਂ ਨੂੰ ਜ਼ੈੱਡ ਪਲੱਸ ਸੁਰੱਖਿਆ ਦਿੱਤੀ ਸੀ। ਜ਼ਿਕਰਯੋਗ ਹੈ ਕਿ ਰੋਡ ਰੇਜ ਮਾਮਲੇ ‘ਚ ਜੇਲ ਜਾਣ ‘ਤੇ ਸਿੱਧੂ ਦੀ ਸੁਰੱਖਿਆ ਵਾਪਸ ਲੈ ਲਈ ਗਈ ਸੀ ਪਰ ਇਸ ਦੌਰਾਨ ਉਨ੍ਹਾਂ ਨੂੰ ਜੇਲ ਤੋਂ ਬਾਹਰ ਆਉਣ ‘ਤੇ ਸੁਰੱਖਿਆ ਦੇਣ ਦੀ ਗੱਲ ਕਹੀ ਗਈ ਸੀ।

ਜ਼ਿਕਰਯੋਗ ਹੈ ਕਿ ਸਿੱਧੂ ਦੇ ਜੇਲ੍ਹ ਤੋਂ ਬਾਹਰ ਆਉਣ ਤੋਂ ਕੁਝ ਦਿਨ ਬਾਅਦ ਉਨ੍ਹਾਂ ਦੇ ਘਰ ਦੀ ਛੱਤ ‘ਤੇ ਇਕ ਅਣਪਛਾਤਾ ਸ਼ੱਕੀ ਵਿਅਕਤੀ ਦੇਖਿਆ ਗਿਆ ਸੀ। ਇਸ ਮਾਮਲੇ ਵਿੱਚ ਪਟਿਆਲਾ ਪੁਲੀਸ ਨੇ ਇੱਕ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਵੀ ਦਰਜ ਕਰ ਲਿਆ ਹੈ। ਸਿੱਧੂ ਨੇ ਕਿਹਾ ਹੈ ਕਿ ਉਨ੍ਹਾਂ ਦੀ ਜਾਨ ਨੂੰ ਖਤਰਾ ਹੈ ਅਤੇ ਅਜਿਹੇ ‘ਚ ਉਨ੍ਹਾਂ ਨੂੰ ਦਿੱਤੀ ਗਈ ਸੁਰੱਖਿਆ ਨੂੰ ਘੱਟ ਦੱਸਿਆ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਪਟਿਆਲਾ ਜ਼ਿਲ੍ਹੇ ਨੂੰ 6 ਕਰੋੜ 28 ਲੱਖ ਰੁਪਏ ਜਾਰੀ

ਪੰਜ ਤੱਤਾਂ ਵਿਚ ਵਿਲੀਨ ਹੋਏ ਸਿਆਸਤ ਦੇ ‘ਬਾਬਾ ਬੋਹੜ, ਸੁਖਬੀਰ ਨੇ ਚਿਖ਼ਾ ਨੂੰ ਦਿਖਾਈ ਅਗਨੀ