ਚੰਡੀਗੜ੍ਹ, 12 ਜੂਨ 2022 – ਕੇਂਦਰ ਸਰਕਾਰ ਵਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਕੇਂਦਰੀ ਯੂਨੀਵਰਸਿਟੀ ‘ਚ ਤਬਦੀਲ ਕਰਨ ਨੂੰ ਲੈ ਕੇ ਤਿਆਰੀ ਕੀਤੀ ਜਾ ਰਹੀ ਹੈ, ਪਰ ਇਸ ਨੂੰ ਲੈ ਕੇ ਹੁਣ ਪੰਜਾਬ ਸਰਕਾਰ ਅਲਰਟ ਹੋ ਚੁੱਕੀ ਹੈ।
ਜਿਸ ਨੂੰ ਲੈ ਕੇ ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੋਸ਼ਲ ਮੀਡੀਆ ਅਕਾਉਂਟ ‘ਤੇ ਇਕ ਪੋਸਟ ਸਾਂਝੀ ਕੀਤੀ ਹੈ। ਉਹਨਾਂ ਨੇ ਕਰਦਿਆਂ ਲਿਖਿਆ ਕਿ, “ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਸਾਡੀ ਮਾਣਮੱਤੀ ਸੰਸਥਾ ਹੈ, ਇਸ ਦੀ ਇਤਿਹਾਸਿਕ ਅਤੇ ਅਕਾਦਮਿਕ ਮਹੱਤਤਾ ਤਾਂ ਹੈ ਹੀ ਸਗੋਂ ਇਹ ਸਾਡੇ ਸੂਬੇ ਦੀ ਵਿਰਾਸਤ ਵੀ ਹੈ, ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਸਰਕਾਰ ਇਸ ਵਿਸ਼ੇ ‘ਤੇ ਪੂਰੀ ਤਰਾਂ ਗੰਭੀਰ ਹੈ ਅਸੀਂ ਇਸ ਦਾ ਕੇਂਦਰੀਕਰਨ ਕਿਸੇ ਹਾਲਤ ‘ਚ ਵੀ ਨਹੀਂ ਹੋਣ ਦੇਵਾਂਗੇ।”
ਬੀਤੇ ਕੁੱਝ ਦਿਨ ਪਹਿਲਾਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਵਿਦਿਆਰਥੀਆਂ ਵੱਲੋਂ ਵੀ ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਕਰਨ ਦਾ ਵਿਰੋਧ ਕੀਤਾ ਸੀ।
