ਪੰਜਾਬ ਦੇ ਸਕੂਲਾਂ ‘ਚ ਅੱਜ ਤੋਂ ਫੇਰ ਵਧੀਆਂ ਸਰਦੀਆਂ ਦੀਆਂ ਛੁੱਟੀਆਂ, 2 ਤੋਂ 8 ਜਨਵਰੀ ਤੱਕ ਸਕੂਲ ਰਹਿਣਗੇ ਬੰਦ

ਚੰਡੀਗੜ੍ਹ, 2 ਜਨਵਰੀ 2023 – ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ 8 ਜਨਵਰੀ, 2023 ਤੱਕ ਵਧਾ ਦਿੱਤੀਆਂ ਹਨ। ਸੂਬੇ ਵਿੱਚ ਪੈ ਰਹੀ ਕੜਾਕੇ ਦੀ ਠੰਡ ਅਤੇ ਧੁੰਦ ਕਾਰਨ, ਸਕੂਲੀ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਸਰਕਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਾਰੇ ਸਕੂਲ ਪਹਿਲਾਂ ਐਲਾਨੇ ਅਨੁਸਾਰ 2 ਜਨਵਰੀ ਨੂੰ ਨਹੀਂ ਖੁੱਲ੍ਹਣੇ ਸਨ ਪ੍ਰੰਤੂ ਹੁਣ ਸਕੂਲ 9 ਜਨਵਰੀ 2023 ਨੂੰ ਖੁੱਲ੍ਹਣਗੇ।

ਜ਼ਿਕਰਯੋਗ ਹੈ ਕਿ ਸਿੱਖਿਆ ਵਿਭਾਗ ਵੱਲੋਂ ਪਹਿਲਾਂ ਪੰਜਾਬ ਦੇ ਸਾਰੇ ਸਕੂਲਾਂ ਵਿੱਚ 25 ਦਸੰਬਰ ਤੋਂ 1ਜਨਵਰੀ ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ ਪਰ ਹੁਣ ਮੌਸਮ ਦੇ ਖ਼ਰਾਬ ਹੋਣ ਦੇ ਮੱਦੇਨਜ਼ਰ ਇਹ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੈਨੇਡਾ ‘ਚ ਵਿਦੇਸ਼ੀਆਂ ਦੇ ਪ੍ਰਾਪਰਟੀ ਖਰੀਦਣ ‘ਤੇ ਲੱਗੀ ਪਾਬੰਦੀ

ਬਾਦਲਾਂ ਅਤੇ ਢੀਂਡਸਾ ਪਰਿਵਾਰ ਨੇ ਮਿਲੀਭੁਗਤ ਨਾਲ ਸੰਗਰੂਰ ਮੈਡੀਕਲ ਕਾਲਜ ਦੇ ਕੰਮ ਵਿਚ ਅੜਿੱਕਾ ਡਾਹਿਆ ਹੋਇਆ – ਮਾਨ