- ਸਦਮੇ ‘ਚ ਪਤੀ ਦਾ ਦਿਮਾਗੀ ਸੰਤੁਲਨ ਵਿਗੜਿਆ
ਸੰਗਰੂਰ, 2 ਜੁਲਾਈ 2022 – ਪੰਜਾਬ ਦੇ ਸੰਗਰੂਰ ਵਿੱਚ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਔਰਤ ਨੇ ਆਪਣੀ 5 ਸਾਲ ਦੀ ਬੇਟੀ ਦਾ ਕਤਲ ਕਰਨ ਤੋਂ ਬਾਅਦ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਜਦੋਂ ਪਤੀ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਸ ਨੂੰ ਸਦਮਾ ਲੱਗ ਗਿਆ ਹੈ ਅਤੇ ਉਹ ਆਪਣਾ ਦਿਮਾਗੀ ਸੰਤੁਲਨ ਗੁਆ ਬੈਠਾ ਹੈ। ਉਹ ਵੀ ਸੰਗਰੂਰ ਦੇ ਸਿਵਲ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ।
ਮਾਮਲਾ ਬੀਤੀ ਸ਼ਾਮ ਦਾ ਹੈ। ਮੌਕੇ ‘ਤੇ ਮੌਜੂਦ ਇਕ ਵਿਅਕਤੀ ਨੇ ਦੱਸਿਆ ਕਿ 40 ਸਾਲਾ ਸਿੰਦਰਪਾਲ ਕੌਰ ਔਰਤ ਨੇ ਘਰੇਲੂ ਕਲੇਸ਼ ਕਾਰਨ ਪਹਿਲਾਂ ਆਪਣੀ 5 ਸਾਲਾ ਬੇਟੀ ਭਾਵਨਾ ਦਾ ਕਤਲ ਕਰ ਦਿੱਤਾ ਅਤੇ ਬਾਅਦ ‘ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਇਸ ਬਾਰੇ ਜਦੋਂ ਉਸ ਦੇ ਪਤੀ ਕਮਲਦੀਪ ਸਿੰਘ ਨੂੰ ਪਤਾ ਲੱਗਾ ਤਾਂ ਉਸ ਦਾ ਦਿਮਾਗੀ ਸੰਤੁਲਨ ਵਿਗਾੜ ਗਿਆ। ਉਸ ਨੂੰ ਸੰਗਰੂਰ ਦੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ
ਇਸ ਦੇ ਨਾਲ ਹੀ ਸੰਗਰੂਰ ਸਿਵਲ ਹਸਪਤਾਲ ਦੇ ਡਾਕਟਰ ਅਮਿਤ ਸਿੰਗਲਾ ਨੇ ਦੱਸਿਆ ਕਿ ਸਾਨੂੰ 2 ਲਾਸ਼ਾਂ ਮਿਲੀਆਂ ਹਨ। ਜਿਨ੍ਹਾਂ ‘ਚੋਂ ਇਕ ਛੋਟੀ ਬੱਚੀ ਦੀ ਹੈ, ਜਿਸ ਦੀ ਉਮਰ 5 ਸਾਲ ਹੈ ਅਤੇ ਦੂਜੀ 40 ਸਾਲ ਦੀ ਔਰਤ ਦੀ ਹੈ। ਇਸ ਤੋਂ ਬਾਅਦ ਮ੍ਰਿਤਕ ਔਰਤ ਦਾ ਪਤੀ ਹਸਪਤਾਲ ਪਹੁੰਚਿਆ, ਜੋ ਗੱਲ ਕਰਨ ਦੀ ਹਾਲਤ ‘ਚ ਨਹੀਂ ਹੈ, ਉਸ ਦਾ ਇਲਾਜ ਕੀਤਾ ਜਾ ਰਿਹਾ ਹੈ।