- ਮਹਿਲਾ ਦੇ ਮੁਤਾਬਿਕ ਕਾਫੀ ਸਮੇਂ ਤੋਂ ਥਾਣੇ ਵਿੱਚ ਮਾਰ ਰਹੀ ਸੀ ਗੇੜੇ ਨਹੀਂ ਹੋ ਰਹੀ ਸੀ ਕੋਈ ਸੁਣਵਾਈ ਤਾਂ ਅੱਜ ਪੁਲਿਸ ਨੇ ਜੜ ਦਿੱਤਾ ਥੱਪੜ
- ਪੁਲਿਸ ਮੁਲਾਜ਼ਮ ਦੇ ਮੁਤਾਬਕ ਇਸ ਮਹਿਲਾ ਦਾ ਪਤੀ ਦੇ ਨਾਲ ਹੋ ਰਹੀ ਸੀ ਬਹਿਸਬਾਜ਼ੀ ਅਚਾਨਕ ਮਹਿਲਾ ਆਈ ਅੱਗੇ ਤਾਂ ਅਚਾਨਕ ਵੱਜੀ ਚਪੇੜ
ਅੰਮ੍ਰਿਤਸਰ, 4 ਜਨਵਰੀ 2025 – ਪੰਜਾਬ ਪੁਲਿਸ ਆਏ ਦਿਨ ਹੀ ਆਪਣੇ ਕਾਰਨਾਮਿਆਂ ਕਰਕੇ ਸੁਰਖੀਆਂ ਦਾ ਹਿੱਸਾ ਬਣੇ ਰਹਿੰਦੀ ਹੈ ਤਾਜ਼ਾ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਜਿੱਥੇ ਕਿ ਅੰਮ੍ਰਿਤਸਰ ਦੇ ਠਾਣਾ ਕੰਟੋਨਮੇਂਟ ਵਿਖੇ ਦਰਖਾਸਤ ਤੇ ਰਾਜੀਨਾਮਾ ਕਰਨ ਆਈ ਇੱਕ ਔਰਤ ਤੇ ਏਐਸਆਈ ਪੁਲਿਸ ਮੁਲਾਜ਼ਮ ਵੱਲੋਂ ਥੱਪੜ ਜੜਨ ਦੇ ਦੋਸ਼ ਲੱਗੇ ਹਨ। ਇਸ ਘਟਨਾ ਤੋਂ ਬਾਅਦ ਥਾਣੇ ਦੇ ਵਿੱਚ ਕਾਫੀ ਹੰਗਾਮਾ ਦੇਖਣ ਨੂੰ ਮਿਲਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਇਆ ਪੀੜਤ ਮਹਿਲਾ ਨੇ ਦੱਸਿਆ ਕਿ ਉਸਦੇ ਪਤੀ ਦਾ ਕਿਸੇ ਨਾਲ ਝਗੜਾ ਹੋਇਆ ਸੀ ਅਤੇ ਪੁਲਿਸ ਨੇ ਦਰਖਾਸਤ ਲਿਖ ਕੇ ਦੋਵਾਂ ਪਾਰਟੀਆਂ ਨੂੰ ਅਜੇ ਠਾਣੇ ਵਿੱਚ ਸੱਦਿਆ ਸੀ ਲੇਕਿਨ ਪੁਲਿਸ ਵੱਲੋਂ ਸਾਡੀ ਕੋਈ ਵੀ ਸੁਣਵਾਈ ਨਹੀਂ ਸੀ ਕੀਤੀ ਜਾ ਰਹੀ ਅਤੇ ਵਾਰ-ਵਾਰ ਸਾਨੂੰ ਜੇਲ੍ਹ ਦੇ ਅੰਦਰ ਸੁੱਟਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। ਅਤੇ ਇਸ ਦੌਰਾਨ ਇੱਕ ਪੁਲਿਸ ਮੁਲਾਜ਼ਮ ਵੱਲੋਂ ਮੇਰੇ ਮੂੰਹ ਤੇ ਜ਼ੋਰ ਦੀ ਥੱਪੜ ਮਾਰ ਦਿੱਤਾ। ਮਹਿਲਾ ਨੇ ਕਿਹਾ ਕਿ ਥਾਣੇ ਦੇ ਵਿੱਚ ਕੋਈ ਵੀ ਮਹਿਲਾ ਪੁਲਿਸ ਅਧਿਕਾਰੀ ਮੌਜੂਦ ਨਹੀਂ ਹੈ। ਪੁਲਿਸ ਵੱਲੋਂ ਜਾਣ ਬੁਝ ਕੇ ਸਾਡੇ ਤੇ ਦਬਾਅ ਬਣਾਇਆ ਜਾ ਰਿਹਾ ਅਤੇ ਹੁਣ ਮੇਰੇ ਥੱਪੜ ਵੀ ਮਾਰਿਆ ਗਿਆ ਹੈ। ਉੱਥੇ ਹੀ ਪੀੜਿਤ ਮਹਿਲਾ ਨੇ ਇਨਸਾਫ ਦੀ ਗੁਹਾਰ ਲਗਾਈ।
ਦੂਜੇ ਪਾਸੇ ਇਸ ਮਾਮਲੇ ਚ ਗੱਲਬਾਤ ਕਰਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਥਾਣੇ ਦੇ ਵਿੱਚ ਦੋ ਪਾਰਟੀਆਂ ਦੀ ਦਰਖਾਸਤ ਸੰਬੰਧ ਵਿੱਚ ਬੁਲਾਇਆ ਗਿਆ ਸੀ ਅਤੇ ਇਸ ਦੌਰਾਨ ਉਕਤ ਮਹਿਲਾ ਦਾ ਪਤੀ ਪੁਲਿਸ ਨਾਲ ਤਲਖੀ ਨਾਲ ਪੇਸ਼ ਆ ਰਿਹਾ ਸੀ ਜਿਸ ਦੌਰਾਨ ਪੁਲਿਸ ਨੇ ਉਸਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਮਹਿਲਾ ਅੱਗੇ ਆ ਗਈ ਤੇ ਉਸਦੇ ਥੱਪੜ ਵੱਜ ਗਿਆ। ਪੁਲਿਸ ਨੇ ਜਾਣ ਬੁਝ ਕੇ ਕਿਸੇ ਨੂੰ ਵੀ ਥੱਪੜ ਨਹੀਂ ਮਾਰਿਆ ਅਤੇ ਬਾਅਦ ਵਿੱਚ ਮਹਿਲਾ ਵੱਲੋਂ ਵੀ ਪੁਲਿਸ ਦੇ ਉੱਪਰ ਹੱਥ ਚੁੱਕਿਆ ਗਿਆ ਹੈ।