ਵਰਡ ਐਵੀਨਿਊ ਐਜੂਕੇਸ਼ਨ ਕੰਸਲਟੈਂਟ ਫਰਮ ਦਾ ਲਾਇਸੰਸ ਰੱਦ

ਐਸ.ਏ.ਐਸ ਨਗਰ, 1 ਫਰਵਰੀ 2023 – ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਮਨਿੰਦਰ ਕੌਰ ਬਰਾੜ ਪੀ.ਸੀ.ਐਸ ਵੱਲੋ ਵਰਡ ਐਵੀਨਿਊ ਐਜੂਕੇਸ਼ਨ ਕੰਸਲਟੈਂਟ ਐਸ.ਸੀ.ਐਫ ਨੰਬਰ 1 ਟਾਪ ਫਲੋਰ ਫੇਜ਼ 5 ਮੋਹਾਲੀ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਜਾਰੀ ਲਾਇਸੰਸ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਗਿਆ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਵਰਡ ਐਵੀਨਿਊ ਐਜੂਕੇਸ਼ਨ ਕੰਸਲਟੈਂਟ ਫਰਮ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 14 ਫਰਵਰੀ 2023 ਤੱਕ ਹੈ। ਉਨ੍ਹਾਂ ਦੱਸਿਆ ਕਿ ਦਫਤਰ ਵੱਲੋ ਲਾਇਸੰਸੀ ਦੇ ਦਫਤਰੀ ਪਤੇ ਤੇ ਪੱਤਰ ਭੇਜਦੇ ਹੋਏ ਨਿਰਧਾਰਤ ਪ੍ਰਫਾਰਮੇ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਸਮੇਤ ਉਨ੍ਹਾਂ ਤੋਂ ਚਾਰਜ ਕੀਤੀ ਗਈ ਫੀਸ ਦੀ ਜਾਣਕਾਰੀ ਅਤੇ ਦਿੱਤੀ ਗਈ ਸਰਵਿਸ ਬਾਰੇ ਰਿਪੋਰਟ ਮੰਗੀ ਗਈ।

ਇਸ ਸਬੰਧੀ ਕਾਫੀ ਸਮਾਂ ਬੀਤ ਜਾਣ ਉਪਰੰਤ ਲਾਇਸੰਸੀ ਵੱਲੋ ਉਕਤ ਰਿਪੋਰਟਾ ਨਾ ਭੇਜਣ ਦੀ ਸੂਰਤ ਵਿੱਚ ਪੰਜਾਬ ਟਰੈਵਲ ਪ੍ਰੋਫੈਸ਼ਨ ਰੈਗੂਲੇਸ਼ਨ ਐਕਟ-2012 ਅਧੀਨ ਨੋਟਿਸ ਜਾਰੀ ਕੀਤਾ ਗਿਆ। ਤਹਿਸੀਲਦਾਰ ਮੋਹਾਲੀ ਵੱਲੋਂ ਫਰਮ ਦੇ ਦਫ਼ਤਰੀ ਪਤੇ ਉੱਤੇ ਭੇਜੇ ਨੋਟਿਸ ਦੀ ਰਿਪੋਰਟ ਭੇਜ ਕੇ ਸੂਚਿਤ ਕੀਤਾ ਗਿਆ ਕਿ ਵਰਡ ਐਵੀਨਿਊ ਐਜੂਕੇਸ਼ਨ ਕੰਸਲਟੈਂਟ ਐਸ.ਸੀ.ਐਫ ਨੰਬਰ 1 ਟਾਪ ਫਲੋਰ ਫੇਜ਼ 5 ਮੋਹਾਲੀ ਦੇ ਦਫਤਰ ਇਸ ਪਤੇ ਤੋਂ ਇਕ ਸਾਲ ਤੋਂ ਬੰਦ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਜੀ) ਦੇ ਉਪਬੰਧਾਂ ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਫਰਮ ਵਰਡ ਐਵੀਨਿਊ ਐਜੂਕੇਸ਼ਨ ਕੰਸਲਟੈਂਟ ਦਾ ਲਾਇਸੰਸ ਤੁਰੰਤ ਪ੍ਰਭਾਵ ਤੋਂ ਰੱਦ ਕੀਤਾ ਗਿਆ ਹੈ। ਇਸ ਤੋਂ ਇਲਾਵਾ ਐਕਟ ਰੂਲਜ਼ ਮੁਤਾਬਕ ਕਿਸੇ ਵੀ ਕਿਸਮ ਦੀ ਇਸ ਦੇ ਖੁਦ ਜਾਂ ਇਸ ਦੀ ਫਰਮ ਦੇ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ ਦੀ ਪ੍ਰਾਪਰਾਇਟਰ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਭਾਈ ਦੀ ਜ਼ਿੰਮੇਵਾਰੀ ਹੋਵੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸਰਕਾਰੀ ਡਾਇਰੀ ‘ਤੇ CM ਮਾਨ ਦੀ ਫੋਟੋ: ਵਿਰੋਧੀਆਂ ਨੇ ਲਾਏ ਨਿਸ਼ਾਨੇ

ਵਿਜੀਲੈਂਸ ਨੇ CDPO ਰਿਸ਼ਵਤ ਲੈਂਦਾ ਕੀਤਾ ਕਾਬੂ: ਆਂਗਣਵਾੜੀ ਵਰਕਰ ਤੋਂ ਮੰਗਦਾ ਸੀ ਪੈਸੇ