ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਬਾਣੀ ਤੇ ਆਧਾਰਿਤ ਕਾਰਵਾਈ ਗਈ ‘ਵਿਸ਼ਵ ਸਿੱਖ ਕਾਨਫਰੰਸ’ ‘ਚ ਉੱਘੇ ਸਿੱਖ ਵਿਦਵਾਨਾਂ ਨੇ ਲਿਆ ਹਿੱਸਾ

  • ਸਿੱਖ ਵਿਦਵਾਨਾਂ ਨੇ ਆਪਣੇ ਖੋਜ ਭਰਪੂਰ ਪਰਚੇ ਪੜ੍ਹ ਕੇ ਰਚਾਇਆ ਇਤਿਹਾਸਕ ਸੰਵਾਦ

ਸੁਲਤਾਨਪੁਰ ਲੋਧੀ, 3 ਨਵੰਬਰ 2022 – ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 553 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗਲੋਬਲ ਸਿੱਖ ਵਿਚਾਰ ਮੰਚ ਸੁਲਤਾਨਪੁਰ ਲੋਧੀ ਵੱਲੋਂ ਮੁੱਖ ਪ੍ਰਬੰਧਕਾਂ ਡਾ. ਆਸਾ ਸਿੰਘ ਘੁੰਮਣ ਤੇ ਡਾ. ਪਰਮਜੀਤ ਸਿੰਘ ਮਾਨਸਾ ਦੀ ਦੇਖ ਰੇਖ ‘ਚ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿਖੇ ਪਵਿੱਤਰ ਵੇਈਂ ਕਿਨਾਰੇ ਕਰਵਾਈ ਗਈ ਦੂਜ਼ੀ ਵਿਸ਼ਵ ਸਿੱਖ ਕਾਨਫਰੰਸ ਵੱਡੀ ਗਿਣਤੀ ‘ਚ ਦੇਸ਼ ਵਿਦੇਸ਼ ਤੋਂ ਪੁੱਜੇ ਸਿੱਖ ਵਿਦਵਾਨਾਂ ਵੱਲੋਂ “ਗੁਰੂ ਨਾਨਕ ਜੀਵਨ , ਬਾਣੀ , ਫਲਸਫਾ ਤੇ ਇਤਿਹਾਸ” ਬਾਰੇ ਦਿੱਤੀ ਖੋਜ ਭਰਪੂਰ ਜਾਣਕਾਰੀ ਸੱਦਕਾ ਯਾਦਗਾਰੀ ਹੋ ਨਿੱਬੜੀ ।

ਇਸ ਕਾਨਫਰੰਸ ਦੀ ਸ਼ੁਰੂਆਤ ਅਕਾਲ ਅਕੈਡਮੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਵੱਲੋਂ ਗੁਰਬਾਣੀ ਦਾ ਸ਼ਬਦ ਗਾਇਨ ਕਰਕੇ ਕੀਤੀ ਗਈ ਤੇ ਅੰਤ ‘ਚ ਸ਼ਾਮ ਨੂੰ ਵਾਤਾਵਰਣ ਪ੍ਰੇਮੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਮੈਂਬਰ ਰਾਜ ਸਭਾ ਤੇ ਨਿਰਮਲੇ ਸੰਤ ਬਾਬਾ ਤੇਜਾ ਸਿੰਘ ਜੀ ਐਮ.ਏ. ਸਮੂਹ ਵਿਦਵਾਨਾਂ ਤੇ ਸਹਿਯੋਗੀਆਂ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨ ਕੀਤਾ ਗਿਆ । ਇਸ ਸਮੇ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਵਿਸ਼ਵ ਸਿੱਖ ਕਾਨਫਰੰਸ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਅਜਿਹੇ ਸੰਵਾਦ ਸਤਿਗੁਰੂ ਪਾਤਸ਼ਾਹ ਜੀ ਦੀ ਧਰਤੀ ਤੇ ਕਰਵਾਉਣਾ ਬਹੁਤ ਹੀ ਵਧੀਆ ਉਪਰਾਲਾ ਹੈ , ਜਿਸ ਲਈ ਡਾ. ਆਸਾ ਸਿੰਘ ਘੁੰਮਣ ਤੇ ਡਾ. ਪਰਮਜੀਤ ਸਿੰਘ ਮਾਨਸਾ ਤੇ ਹੋਰ ਸਹਿਯੋਗੀ ਵਧਾਈ ਦੇ ਪਾਤਰ ਹਨ ।

ਕਾਨਫਰੰਸ ਨੂੰ ਸਫਲ ਬਣਾਉਣ ‘ਚ ਅਕਾਲ ਗਰੁੱਪ ਆਫ ਇੰਸਟੀਚਿਊਟ ਦੇ ਪ੍ਰਧਾਨ ਜਥੇ ਗੁਰਦੀਪ ਸਿੰਘ ਜੱਜ ਤੇ ਐਮ.ਡੀ. ਸੁਖਦੇਵ ਸਿੰਘ ਜੱਜ ਤੇ ਸਕੂਲਾਂ ਦੇ ਬੱਚਿਆਂ ਵੱਲੋਂ ਜਿੱਥੇ ਵਿਸ਼ੇਸ਼ ਸਹਿਯੋਗ ਕੀਤਾ ਗਿਆ , ਉੱਥੇ ਰਿਮਝਿਮ ਦੇ ਐਮ.ਡੀ. ਮਨਦੀਪ ਸਿੰਘ ਖਿੰਡਾ ਮਾਛੀਜੋਆ, ਸੁਰਿੰਦਰਪਾਲ ਸੋਢੀ ਨੰਬਰਦਾਰ, ਮੁਖਤਿਆਰ ਸਿੰਘ ਚੰਦੀ , ਗੁਰਪਾਲ ਸਿੰਘ ਸ਼ਤਾਬਗੜ੍ਹ ਆਦਿ ਹੋਰਨਾਂ ਵੱਲੋਂ ਵਿਸ਼ੇਸ਼ ਸਹਿਯੋਗ ਕੀਤਾ ਗਿਆ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਮੁੰਬਈ ਬੰਦਰਵਾਹ ਤੋਂ ਫੜੀ ਹੈਰੋਇਨ ਦੇ ਮਾਮਲੇ ਵਿਚ 3 ਹਾਈ ਪ੍ਰੋਫਾਈਲ ਡਰੱਗ ਸਮੱਗਲਰ ਗ੍ਰਿਫਤਾਰ

2 ਸਹਾਇਕ ਜੇਲ੍ਹ ਸੁਪਰਡੈਂਟਾਂ ‘ਤੇ ਜੇਲ੍ਹ ‘ਚ ਗੈਂਗਸਟਰ ਨੇ ਕੀਤਾ ਹਮਲਾ