ਲੁਧਿਆਣਾ 30 ਅਪ੍ਰੈਲ 2022 – ਲਗਾਤਾਰ ਵਧ ਰਹੀ ਗਰਮੀ ਵਿਚਾਲੇ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਗਿਆਨ ਵਿਭਾਗ ਦੀ ਡਾ ਕੁਲਵਿੰਦਰ ਕੌਰ ਨੇ ਦੱਸਿਆ ਕਿ ਗਰਮੀ ਦਾ ਵਧਣਾ ਲਗਾਤਾਰ ਜਾਰੀ ਹੈ ਅਤੇ ਤਿੰਨ ਮਈ ਤੱਕ ਅਜਿਹਾ ਹੀ ਮਾਹੌਲ ਬਣਿਆ ਰਹੇਗਾ।
ਡਾ ਗਿੱਲ ਨੇ ਦੱਸਿਆ ਕਿ ਗਰਮੀ ਦਾ ਲਗਾਤਾਰ ਵਧਣਾ ਜਾਰੀ ਹੈ। ਜਿਸਨੂੰ ਲੈ ਕੇ ਤਿੰਨ ਮਈ ਤੱਕ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਕਿਉਂਕਿ ਉਦੋਂ ਤਕ ਵੈਸਟਰਨ ਡਿਸਟਰਬੈਂਸ ਨਹੀਂ ਨਜ਼ਰ ਆ ਰਹੀ। ਹਾਲਾਂਕਿ ਇਸ ਤੋਂ ਬਾਅਦ ਮੌਸਮ ਚ ਕੁਝ ਬਦਲਾਅ ਆ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਇਸ ਦੌਰਾਨ ਗਰਮੀ ਤੋਂ ਬਚਣ ਦੀ ਸਲਾਹ ਦਿੱਤੀ ਹੈ। ਉਥੇ ਹੀ ਨਰਮਾ ਬੀਜਣ ਵਾਲੇ ਕਿਸਾਨਾਂ ਨੂੰ ਸਵੇਰੇ ਅਤੇ ਸ਼ਾਮ ਨੂੰ ਹੀ ਖੇਤੀ ਕਰਨ ਦੀ ਅਪੀਲ ਕੀਤੀ ਹੈ।