ਚੰਡੀਗੜ੍ਹ, 24 ਅਪ੍ਰੈਲ 2024 – ਚੰਡੀਗੜ੍ਹ ਵਿੱਚ ਅੱਜ ਅਤੇ ਕੱਲ੍ਹ 2 ਦਿਨ ਮੌਸਮ ਸਾਫ਼ ਰਹੇਗਾ। ਇਸ ਤੋਂ ਬਾਅਦ ਮੌਸਮ ਵਿਭਾਗ ਵੱਲੋਂ 26 ਅਪ੍ਰੈਲ ਅਤੇ 27 ਅਪ੍ਰੈਲ ਨੂੰ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਮੌਸਮ ‘ਚ ਬਦਲਾਅ ਦੇਖਣ ਨੂੰ ਮਿਲੇਗਾ। ਤੇਜ਼ ਗਰਜ ਅਤੇ ਬਿਜਲੀ ਦੇ ਨਾਲ ਕਰੀਬ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੌਰਾਨ ਬੱਦਲਵਾਈ ਵੀ ਰਹੇਗੀ ਅਤੇ ਹਲਕੀ ਬਾਰਿਸ਼ ਹੋਣ ਦੀ ਵੀ ਸੰਭਾਵਨਾ ਹੈ।
ਮੌਸਮ ਵਿਭਾਗ ਅਨੁਸਾਰ ਅੱਜ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ 21 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਕੱਲ੍ਹ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਅਤੇ ਘੱਟੋ-ਘੱਟ 22 ਡਿਗਰੀ ਸੈਲਸੀਅਸ ਰਹੇਗਾ। 26 ਅਪ੍ਰੈਲ ਨੂੰ ਵੱਧ ਤੋਂ ਵੱਧ 37 ਅਤੇ ਘੱਟ ਤੋਂ ਘੱਟ 22 ਡਿਗਰੀ ਸੈਲਸੀਅਸ ਅਤੇ 27 ਅਪ੍ਰੈਲ ਨੂੰ ਵੱਧ ਤੋਂ ਵੱਧ 36 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ 23 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।