ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਯੈਲੋ ਅਲਰਟ ਜਾਰੀ: 13 ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ, ਤੇਜ਼ ਹਵਾਵਾਂ ਵੀ ਚੱਲਣਗੀਆਂ

  • 40 ਕਿਲੋਮੀਟਰ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ

ਚੰਡੀਗੜ੍ਹ, 23 ਅਪ੍ਰੈਲ 2024 – ਪੰਜਾਬ ਵਿੱਚ ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਇਹ ਤਬਦੀਲੀਆਂ ਇੱਕ ਵਾਰ ਫਿਰ ਸਰਗਰਮ ਪੱਛਮੀ ਗੜਬੜ ਕਾਰਨ ਹੋਈਆਂ ਹਨ। ਪੰਜਾਬ ਦੇ ਕਈ ਇਲਾਕਿਆਂ ਵਿੱਚ ਸਵੇਰ ਤੋਂ ਹੀ ਬੱਦਲਵਾਈ ਹੈ। ਯੈਲੋ ਅਲਰਟ ਕਾਰਨ ਬਾਰਿਸ਼ ਦੇ ਨਾਲ-ਨਾਲ ਪੰਜਾਬ ‘ਚ 40 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਇਸ ਦੇ ਨਾਲ ਹੀ ਪਿਛਲੇ ਦੋ ਦਿਨਾਂ ਤੋਂ ਵੱਧ ਰਹੀ ਗਰਮੀ ਤੋਂ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ।

ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਮਾਨਸਾ, ਸੰਗਰੂਰ, ਬਰਨਾਲਾ, ਪਟਿਆਲਾ, ਫਤਿਹਗੜ੍ਹ ਸਾਹਿਬ, ਬਠਿੰਡਾ, ਲੁਧਿਆਣਾ, ਮੋਗਾ, ਫ਼ਿਰੋਜ਼ਪੁਰ, ਜਲੰਧਰ, ਤਰਨਤਾਰਨ, ਕਪੂਰਥਲਾ ਅਤੇ ਅੰਮ੍ਰਿਤਸਰ ਵਿੱਚ ਬਾਰਿਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਇੱਥੇ ਤੇਜ਼ ਹਵਾਵਾਂ ਚੱਲਣਗੀਆਂ ਅਤੇ ਗਰਜ ਦੇ ਨਾਲ ਮੀਂਹ ਪਵੇਗਾ।

ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਤਿੰਨ ਦਿਨ ਕਿਤੇ-ਕਿਤੇ ਬੱਦਲ ਛਾਏ ਰਹਿਣਗੇ ਅਤੇ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪਵੇਗਾ। ਇਸ ਮੌਸਮ ‘ਚ ਕੁਝ ਸਮੇਂ ਲਈ ਗਰਮੀ ਤੋਂ ਰਾਹਤ ਮਿਲੇਗੀ ਪਰ ਹੁਣ ਔਸਤ ਤਾਪਮਾਨ ‘ਚ ਵਾਧਾ ਦੇਖਣ ਨੂੰ ਮਿਲੇਗਾ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕਿਸਾਨੀ ਮੁੱਦਿਆਂ ‘ਤੇ ਪੰਜਾਬ ਦੇ ਕਿਸਾਨਾਂ ਦੀ ਭਾਜਪਾ ਆਗੂਆਂ ਨੂੰ ਬਹਿਸ ਲਈ ਚੁਣੌਤੀ, ਅੱਜ ਕਿਸਾਨ ਭਵਨ ‘ਚ ਕਰਨਗੇ ਉਡੀਕ

ਪੰਜਾਬ ਫਿਲਮ ਇੰਡਸਟਰੀ ਦੀ ਗੁਲਾਬੋ ਮਾਸੀ ਦਾ ਪਦਮਸ਼੍ਰੀ ਨਾਲ ਸਨਮਾਨ