ਦੁਕਾਨਾਂ ਦੇ ਬਾਹਰ ਨਾਜਾਇਜ਼ ਉਸਾਰੀਆਂ ‘ਤੇ ਚੱਲਿਆ ਪੀਲਾ ਪੰਜਾ, ਆਰਟੀਆਈ ਕਾਰਕੁਨ ਦੀ ਸ਼ਿਕਾਇਤ ‘ਤੇ ਹੋਈ ਕਾਰਵਾਈ

ਲੁਧਿਆਣਾ, 11 ਜੂਨ 2022 – ਪੰਜਾਬ ਦੇ ਲੁਧਿਆਣਾ ਸ਼ਹਿਰ ਵਿੱਚ ਆਰ.ਟੀ.ਆਈ ਕਾਰਕੁਨ ਰੋਹਿਤ ਸੱਭਰਵਾਲ ਨੇ ਨਗਰ ਨਿਗਮ ਦੀ ਬਿਲਡਿੰਗ ਸ਼ਾਖਾ ਨੂੰ ਸ਼ਿਕਾਇਤ ਕੀਤੀ ਸੀ ਕਿ ਕਿਚਲੂ ਨਗਰ ਵਿੱਚ ਕੁਝ ਦੁਕਾਨਦਾਰਾਂ ਨੇ ਦੁਕਾਨਾਂ ਦੇ ਬਾਹਰ ਨਜਾਇਜ਼ ਉਸਾਰੀਆਂ ਕੀਤੀਆਂ ਹਨ, ਜਿਸ ਕਾਰਨ ਸ਼ਾਮ ਵੇਲੇ ਟ੍ਰੈਫਿਕ ਜਾਮ ਹੋ ਜਾਂਦਾ ਹੈ।

ਟ੍ਰੈਫਿਕ ਜਾਮ ਕਾਰਨ ਲੋਕ ਪ੍ਰੇਸ਼ਾਨ ਹੋ ਜਾਂਦੇ ਹਨ। ਲੋਕ ਕਈ ਘੰਟੇ ਜਾਮ ਵਿੱਚ ਫਸੇ ਰਹਿੰਦੇ ਹਨ। ਕਈ ਵਾਰ ਹਾਦਸੇ ਵੀ ਹੋ ਚੁੱਕੇ ਹਨ। ਆਰ.ਟੀ.ਆਈ. ਕਾਰਕੁਨ ਵੱਲੋਂ ਸ਼ਿਕਾਇਤ ਦਰਜ ਕਰਵਾਉਣ ਤੋਂ ਬਾਅਦ ਹੀ ਅੱਜ ਸਵੇਰੇ ਪੀਲਾ ਪੰਜਾ ਇੱਥੇ ਚੱਲ ਪਿਆ। ਦੱਸਿਆ ਜਾ ਰਿਹਾ ਹੈ ਕਿ ਨਿਗਮ ਸ਼ਾਖਾ ਦੀ ਟੀਮ ਕਾਰਵਾਈ ਕਰਨ ਲਈ ਸਵੇਰੇ ਹੀ ਪਹੁੰਚੀ। ਦੁਕਾਨਦਾਰਾਂ ਵੱਲੋਂ ਦੁਕਾਨਾਂ ਖੋਲ੍ਹਣ ਤੋਂ ਪਹਿਲਾਂ ਹੀ ਪੀਲਾ ਪੰਜਾ ਆਪਣੀ ਕਾਰਵਾਈ ਪੂਰੀ ਕਰ ਚੁੱਕਿਆ ਸੀ।

ਦੱਸਿਆ ਜਾ ਰਿਹਾ ਹੈ ਕਿ ਨਿਗਮ ਵੱਲੋਂ ਬਾਹਰੋਂ ਨਾਜਾਇਜ਼ ਕਬਜ਼ੇ ਕਰਨ ਵਾਲੇ ਦੁਕਾਨਦਾਰਾਂ ਨੂੰ ਵੀ ਜੁਰਮਾਨਾ ਲਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਨਿਗਮ ਅਧਿਕਾਰੀਆਂ ਦੀ ਮੰਨੀਏ ਤਾਂ ਉਨ੍ਹਾਂ ਪਹਿਲਾਂ ਵੀ ਕਈ ਵਾਰ ਦੁਕਾਨਦਾਰਾਂ ਨੂੰ ਦੁਕਾਨਾਂ ਦੇ ਬਾਹਰੋਂ ਕਬਜ਼ੇ ਹਟਾਉਣ ਦੀ ਗੱਲ ਕਹੀ ਸੀ। ਨਿਗਮ ਅਧਿਕਾਰੀਆਂ ਅਨੁਸਾਰ ਸ਼ਹਿਰ ਵਿੱਚ ਜਿੱਥੇ ਕਿਤੇ ਵੀ ਨਾਜਾਇਜ਼ ਕਬਜ਼ੇ ਹੋਏ ਹਨ, ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਸੜਕਾਂ ‘ਤੇ ਕਬਜ਼ੇ ਕਰਨ ਵਾਲਿਆਂ ਖਿਲਾਫ ਵੱਡੀ ਕਾਰਵਾਈ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਅਧਿਕਾਰੀਆਂ ਅਨੁਸਾਰ ਸ਼ਹਿਰ ਵਿੱਚ ਸਰਵੇ ਕੀਤਾ ਜਾ ਰਿਹਾ ਹੈ ਕਿ ਕਿਹੜੇ-ਕਿਹੜੇ ਇਲਾਕਿਆਂ ਵਿੱਚ ਜ਼ਿਆਦਾ ਕਬਜ਼ੇ ਹਨ। ਸਰਵੇ ਅਨੁਸਾਰ ਅਧਿਕਾਰੀ ਤਾਇਨਾਤ ਕਰਕੇ ਉਨ੍ਹਾਂ ਮੰਡੀਆਂ ਵਿੱਚੋਂ ਕਬਜ਼ੇ ਹਟਾਏ ਜਾਣਗੇ। ਦੱਸ ਦਈਏ ਕਿ ਜਨਕ ਪੁਰੀ, ਫੀਲਡ ਗੰਜ, ਕੇਸਰ ਗੰਜ ਮੰਡੀ, ਚੌੜਾ ਬਾਜ਼ਾਰ, ਮੀਨਾ ਬਾਜ਼ਾਰ, ਘਾਸ ਮੰਡੀ, ਬਰਸਾਤੀ ਬਾਜ਼ਾਰ, ਮਾਡਲ ਟਾਊਨ, ਗੋਲ ਬਾਜ਼ਾਰ ਆਦਿ ‘ਚ ਲੋਕਾਂ ਨੇ ਕਾਫੀ ਕਬਜ਼ੇ ਕੀਤੇ ਹੋਏ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਜਾਅਲੀ ਡਿਗਰੀਆਂ ਨਾਲ ਸਰਕਾਰੀ ਨੌਕਰੀਆਂ ਕਰਨ ਵਾਲਿਆਂ ਖਿਲਾਫ਼ ਹੋਵੇਗੀ ਕਾਰਵਾਈ – ਮਾਨ

ਪੁਲਿਸ ਨੇ ਬੈਂਕ ਲੁੱਟਣ ਵਾਲਾ ਬੰਗਾਲੀ ਗੈਂਗ ਫੜਿਆ: 3 ਕਾਬੂ, ਹਥਿਆਰ ਬਰਾਮਦ