ਨੌਜਵਾਨ ਨੇ ਕੀਤੀ ਖੁਦਕੁਸ਼ੀ: ਪਤਨੀ ਨੇ ਕਿਹਾ- ਜ਼ਮੀਨੀ ਵਿਵਾਦ ਸੀ, ਰਿਸ਼ਤੇਦਾਰਾਂ ਨੇ ਮਜ਼ਬੂਰ ਕੀਤਾ, 5 ‘ਤੇ ਪਰਚਾ

ਲੁਧਿਆਣਾ, 10 ਸਤੰਬਰ 2022 – ਸ਼ੁੱਕਰਵਾਰ ਨੂੰ ਲੁਧਿਆਣਾ ‘ਚ ਇਕ ਵਿਅਕਤੀ ਨੇ ਕਾਰ ‘ਚ ਬੈਠ ਕੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਵਿਅਕਤੀ ਦੀ ਪਛਾਣ ਕੰਵਲਜੀਤ ਸਿੰਘ (37) ਵਜੋਂ ਹੋਈ ਹੈ। ਮੌਕੇ ‘ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਵਟਸਐਪ ‘ਤੇ ਸਟੇਟਸ ਪਾ ਦਿੱਤਾ ਸੀ ਅਤੇ ਖੁਦਕੁਸ਼ੀ ਨੋਟ ਵੀ ਲਿਖਿਆ ਸੀ। ਪੁਲਸ ਨੇ 5 ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਉਸ ਦਾ ਫੁੱਫੜ ਪੁਲੀਸ ਮੁਲਾਜ਼ਮ ਹੈ, ਉਸ ਦਾ ਨਾਂ ਵੀ ਮੁਲਜ਼ਮਾਂ ਵਿੱਚ ਸ਼ਾਮਲ ਹੈ।

ਮੁਲਜ਼ਮਾਂ ਦੀ ਪਛਾਣ ਹਰਜੀਤ ਸਿੰਘ ਵਾਸੀ ਅੰਮ੍ਰਿਤਸਰ, ਸਵਿੰਦਰਪਾਲ ਕੌਰ ਪਤਨੀ ਹਰਜੀਤ, ਜੋਗਿੰਦਰ ਸਿੰਘ ਵਾਸੀ ਪਿੰਡ ਸਾਦਿਕ, ਫਰੀਦਕੋਟ, ਕੁਲਵੰਤ ਕੌਰ, ਜੋਗਿੰਦਰ ਦੀ ਪਤਨੀ ਅਤੇ ਉਨ੍ਹਾਂ ਦੇ ਲੜਕੇ ਕਸ਼ਮੀਰ ਸਿੰਘ ਵਜੋਂ ਹੋਈ ਹੈ। ਫੁੱਫੜ ਹਰਜੀਤ ਸਿੰਘ ਪੁਲਿਸ ਅਫਸਰ ਹੈ।

ਪੀੜਤ ਦੀ ਪਤਨੀ ਦੇ ਬਿਆਨਾਂ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਔਰਤ ਨੇ ਦੱਸਿਆ ਕਿ ਉਹ ਫਰੀਦਕੋਟ ਦੇ ਪਿੰਡ ਸਾਦਿਕ ਦੀ ਰਹਿਣ ਵਾਲੀ ਹੈ। ਇੱਕ ਸਾਲ ਪਹਿਲਾਂ ਉਹ ਲੁਧਿਆਣਾ ਸ਼ਿਫਟ ਹੋ ਗਏ ਸੀ ਅਤੇ ਭਾਈ ਰਣਧੀਰ ਸਿੰਘ ਨਗਰ ਦੇ ਜੇ ਬਲਾਕ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿਣ ਲੱਗ ਪਏ ਸੀ। ਉਹ ਇੱਕ ਨਿੱਜੀ ਹਸਪਤਾਲ ਵਿੱਚ ਕੰਮ ਕਰਦੀ ਹੈ ਜਦਕਿ ਉਸਦਾ ਪਤੀ ਚੰਡੀਗੜ੍ਹ ਰੋਡ ‘ਤੇ ਨਟ ਬੋਲਟ ਬਣਾਉਣ ਵਾਲੀ ਫੈਕਟਰੀ ਵਿੱਚ ਕੰਮ ਕਰਦਾ ਸੀ।

ਔਰਤ ਨੇ ਦੱਸਿਆ ਕਿ ਮੁਲਜ਼ਮ ਜ਼ਮੀਨੀ ਵਿਵਾਦ ਨੂੰ ਲੈ ਕੇ ਉਸ ਦੇ ਪਤੀ ਨੂੰ ਤੰਗ ਪ੍ਰੇਸ਼ਾਨ ਕਰਦਾ ਸੀ। ਉਸ ਨੇ ਆਪਣੇ ਪਤੀ ਨੂੰ ਨਸ਼ਾ ਤਸਕਰੀ ਦੇ ਕੇਸ ਵਿੱਚ ਫਸਾਉਣ ਦੀ ਧਮਕੀ ਵੀ ਦਿੱਤੀ। ਤੰਗ ਪ੍ਰੇਸ਼ਾਨ ਕਰਨ ਤੋਂ ਬਾਅਦ ਵੀਰਵਾਰ ਸ਼ਾਮ ਨੂੰ ਉਸ ਦੇ ਪਤੀ ਨੇ ਲੋਧੀ ਕਲੱਬ ਰੋਡ ‘ਤੇ ਆਪਣੀ ਐੱਸਯੂਵੀ ਕਾਰ ਖੜ੍ਹੀ ਕਰ ਕੇ ਜ਼ਹਿਰ ਖਾ ਲਿਆ।

ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਥਾਣਾ ਸਰਾਭਾ ਨਗਰ ਵਿੱਚ ਧਾਰਾ 306 ਅਤੇ 120ਬੀ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਵਿਜੀਲੈਸ ਵੱਲੋਂ ਜਲ ਸਪਲਾਈ ਵਿਭਾਗ ਦੇ Xen, SDE, JE ਸਮੇਤ ਸਰਪੰਚ ਤੇ ਪੰਚਾਇਤ ਸਕੱਤਰ ਖਿਲਾਫ ਭ੍ਰਿਸ਼ਟਾਚਾਰ ਦਾ ਕੇਸ ਦਰਜ

ਤਖਤ ਸ਼੍ਰੀ ਪਟਨਾ ਸਾਹਿਬ ਮੈਨੇਜਮੇਂਟ ਬੋਰਡ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨਹੀਂ ਰਹੇ