ਸੜਕ ਹਾਦਸੇ ‘ਚ ਨੌਜਵਾਨ ਦੀ ਮੌਤ, ਕੁਝ ਦਿਨਾਂ ਬਾਅਦ ਹੀ ਜਾਣਾ ਸੀ ਕੈਨੇਡਾ

ਜਲੰਧਰ, 28 ਜੂਨ 2022 – ਜਲੰਧਰ ਦੇ ਲੰਮਾ ਪਿੰਡ ਜੰਡੂ ਸਿੰਗਾ ਰੋਡ ‘ਤੇ ਅਣਪਛਾਤੇ ਵਾਹਨ ਦੀ ਲਪੇਟ ‘ਚ ਆਉਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਤਰਸੇਮ ਸਿੰਘ ਪੁੱਤਰ ਹਰਜੀਤ ਸਿੰਘ ਵਾਸੀ ਪਿੰਡ ਮਦਾਰਾ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਕੁਝ ਦਿਨਾਂ ਬਾਅਦ ਹੀ ਮ੍ਰਿਤਕ ਨੇ ਕੈਨੇਡਾ ਜਾਣਾ ਸੀ।

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਪਠਾਨਕੋਟ ਚੌਕ ਸਥਿਤ ਬਰਗਰ ਕਿੰਗ ‘ਚ ਕੰਮ ਕਰਦਾ ਸੀ ਅਤੇ ਰਾਤ ਦੀ ਡਿਊਟੀ ਕਰ ਕੇ ਸਵੇਰੇ ਘਰ ਜਾ ਰਿਹਾ ਸੀ। ਰਸਤੇ ‘ਚ ਉਹ ਹਾਦਸੇ ਦਾ ਸ਼ਿਕਾਰ ਹੋ ਗਿਆ। ਲੋਕਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਮੌਕੇ ‘ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਹੈ। ਪੁਲਿਸ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਸਕੈਨ ਕਰਕੇ ਜਾਂਚ ਕਰ ਰਹੀ ਹੈ।

ਮ੍ਰਿਤਕ ਦੇ ਵਾਰਸਾਂ ਨੇ ਦੱਸਿਆ ਕਿ ਕੁਝ ਦਿਨਾਂ ਬਾਅਦ ਹੀ ਮ੍ਰਿਤਕ ਨੇ ਕੈਨੇਡਾ ਜਾਣਾ ਸੀ। ਉਹ ਕੰਮ ਦੇ ਨਾਲ-ਨਾਲ ਪੜ੍ਹਾਈ ਵੀ ਕਰ ਰਿਹਾ ਸੀ। ਮੌਕੇ ‘ਤੇ ਪਹੁੰਚੇ ਮ੍ਰਿਤਕ ਦੇ ਰਿਸ਼ਤੇਦਾਰਾਂ ਅਤੇ ਬਰਗਰ ਕਿੰਗ ਦੇ ਸਟਾਫ ਦਾ ਬੁਰਾ ਹਾਲ ਸੀ। ਫਿਲਹਾਲ ਪੁਲਿਸ ਜਾਂਚ ਵਿੱਚ ਜੁੱਟ ਗਈ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਸਰਕਾਰ ਵੱਲੋਂ 11 IFS ਅਫਸਰਾਂ ਦੇ ਤਬਾਦਲੇ

IAS ਪੋਪਲੀ ਦੇ ਬੇਟੇ ਕਾਰਤਿਕ ਦਾ ਹੋਇਆ ਅੰਤਿਮ ਸਸਕਾਰ, ਪੋਪਲੀ ਦੇ ਰਸ਼ੋਈਏ ਨੇ ਕੀਤੇ ਵੱਡੇ ਖੁਲਾਸੇ