ਲੁਧਿਆਣਾ, 16 ਜੂਨ 2022 – ਪੰਜਾਬ ਦੇ ਸ਼ਹਿਰ ਲੁਧਿਆਣਾ ਵਿੱਚ ਜਗਰਾਉਂ ਸ਼ਹਿਰ ਦੇ ਇੱਕ ਨੌਜਵਾਨ ਦੀ ਚਿੱਟੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ ਹੈ। ਪਿੰਡ ਮਧੇਪੁਰ ਦਾ ਰਹਿਣ ਵਾਲਾ 30 ਸਾਲਾ ਅੰਗਰੇਜ਼ ਸਿੰਘ ਸਤਲੁਜ ਦਰਿਆ ਦੇ ਕੰਢੇ ਝਾੜੀਆਂ ਵਿੱਚ ਛੁਪ ਕੇ ਚਿਤਾ ਦਾ ਟੀਕਾ ਲਗਾ ਰਿਹਾ ਸੀ। ਓਵਰਡੋਜ਼ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪਿੰਡ ਵਾਸੀਆਂ ਨੇ ਲਾਸ਼ ਦੇਖ ਕੇ ਇਸ ਦੀ ਸੂਚਨਾ ਥਾਣਾ ਸਿੱਧਵਾਂ ਬੇਟ ਦੀ ਪੁਲਸ ਨੂੰ ਦਿੱਤੀ।
ਪੁਲਸ ਪ੍ਰਸ਼ਾਸਨ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਗਰਾਓਂ ਭੇਜ ਦਿੱਤਾ ਹੈ। ਸਿਹਤ ਵਿਭਾਗ ਦੇ ਪ੍ਰਬੰਧਾਂ ਦਾ ਪਰਦਾਫਾਸ਼ ਉਸ ਸਮੇਂ ਹੋ ਗਿਆ ਜਦੋਂ ਲਾਸ਼ ਨੂੰ ਐਂਬੂਲੈਂਸ ਦੀ ਬਜਾਏ ਆਟੋ ਵਿੱਚ ਹਸਪਤਾਲ ਲਿਆਂਦਾ ਗਿਆ।
ਮਾਮਲੇ ਦੀ ਜਾਂਚ ਕਰ ਰਹੇ ਥਾਣਾ ਸਿੱਧਵਾਂ ਬੇਟ ਦੇ ਏ.ਐਸ.ਆਈ ਹਰਪਾਲ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਜਥੇਬੰਦੀ ਵੱਲੋਂ ਲਾਏ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਅਜਿਹੀ ਕੋਈ ਗੱਲ ਨਹੀਂ ਹੈ। ਮ੍ਰਿਤਕ ਨੌਜਵਾਨ ਦੀ ਲਾਸ਼ ਕਿਸੇ ਆਟੋ ਵਿੱਚ ਨਹੀਂ ਲਿਆਂਦੀ ਗਈ ਸਗੋਂ ਉਹ ਖੁਦ ਇੱਕ ਨਿੱਜੀ ਵਾਹਨ ਵਿੱਚ ਸਿਵਲ ਹਸਪਤਾਲ ਜਗਰਾਉਂ ਲੈ ਕੇ ਆਏ ਸਨ। ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਨ ਦੀ ਗੱਲ ਹੈ, ਪੁਲਿਸ ਪ੍ਰਸ਼ਾਸ਼ਨ ਵਲੋਂ ਨਸ਼ਾ ਤਸਕਰਾਂ ਖਿਲਾਫ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਇਹ ਮੁਹਿੰਮ ਅੱਗੇ ਵੀ ਜਾਰੀ ਰਹੇਗੀ। ਮੁੱਖ ਮੰਤਰੀ ਦੇ ਸਖ਼ਤ ਹੁਕਮ ਹਨ।
![](https://thekhabarsaar.com/wp-content/uploads/2022/09/future-maker-3.jpeg)
![](https://thekhabarsaar.com/wp-content/uploads/2020/12/future-maker-3.jpeg)