- ਰੇਲਵੇ ਲਾਈਨ ਪਾਰ ਕਰਦੇ ਸਮੇਂ ਵਾਪਰਿਆ ਹਾਦਸਾ
- ਲਾਸ਼ ਮੁਰਦਾਘਰ ‘ਚ ਰੱਖੀ
ਕਪੂਰਥਲਾ, 23 ਮਾਰਚ 2024 – ਕਪੂਰਥਲਾ ਰੇਲਵੇ ਸਟੇਸ਼ਨ ਤੋਂ ਆਰ.ਸੀ.ਐਫ ਵੱਲ ਜਾ ਰਹੇ ਨਕੋਦਰ ਰੇਲਵੇ ਫਾਟਕ ਨੇੜੇ ਦੇਰ ਰਾਤ ਰੇਲਵੇ ਲਾਈਨ ਪਾਰ ਕਰਦੇ ਸਮੇਂ ਇੱਕ ਨੌਜਵਾਨ ਰੇਲ ਗੱਡੀ ਦੀ ਲਪੇਟ ਵਿੱਚ ਆ ਗਿਆ। ਸੂਚਨਾ ਮਿਲਣ ਦੇ ਬਾਅਦ ਨੌਜਵਾਨ ਨੂੰ ਗੰਭੀਰ ਜ਼ਖ਼ਮੀ ਹਾਲਤ ਵਿੱਚ ਜੀਆਰਪੀ ਟੀਮ ਵੱਲੋਂ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਦਾਖ਼ਲ ਕਰਵਾਇਆ ਗਿਆ। ਜਿੱਥੇ ਇਲਾਜ ਦੌਰਾਨ ਨੌਜਵਾਨ ਦੀ ਮੌਤ ਹੋ ਗਈ।
ਇਸ ਦੀ ਪੁਸ਼ਟੀ ਕਰਦਿਆਂ ਕਪੂਰਥਲਾ ਜੀਆਰਪੀ ਚੌਕੀ ਦੇ ਇੰਚਾਰਜ ਏਐਸਆਈ ਪਰਮਜੀਤ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਲਵਪ੍ਰੀਤ ਸਿੰਘ (24 ਸਾਲ) ਪੁੱਤਰ ਮੰਗਾ ਵਾਸੀ ਪਿੰਡ ਤਲਵੰਡੀ ਮਹਿਮਾ ਵਜੋਂ ਹੋਈ ਹੈ।
ਨੌਜਵਾਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਮੋਰਚਰੀ ‘ਚ ਰਖਵਾਇਆ ਗਿਆ ਹੈ ਅਤੇ ਪੁਲਸ ਮ੍ਰਿਤਕ ਦੇ ਪਿਤਾ ਮੰਗਾ ਵਾਸੀ ਤਲਵੰਡੀ ਮਹਿਮਾ ਦੇ ਬਿਆਨ ਦਰਜ ਕਰ ਰਹੀ ਹੈ। ਬਿਆਨਾਂ ਦੇ ਆਧਾਰ ‘ਤੇ ਧਾਰਾ 174 ਤਹਿਤ ਕਾਰਵਾਈ ਕੀਤੀ ਜਾਵੇਗੀ ਅਤੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ।