ਸ੍ਰੀ ਅਨੰਦਪੁਰ ਸਾਹਿਬ ‘ਚ ਹੁੱਲੜਬਾਜੀ ਕਰਨ ਤੋਂ ਰੋਕਣ ‘ਤੇ ਤਲਵਾਰ ਨਾਲ ਨੌਜਵਾਨ ਨਿਹੰਗ ਸਿੰਘ ਦਾ ਕ+ਤ+ਲ: ਕੈਨੇਡਾ PR ਸੀ ਮ੍ਰਿਤਕ

ਗੁਰਦਾਸਪੁਰ, 8 ਮਾਰਚ 2023 – ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ-ਮਹੱਲਾ ਦੇਖਣ ਗਏ ਗੁਰਦਾਸਪੁਰ ਦੇ ਪਿੰਡ ਗਾਜੀਕੋਟ ਦੇ 24 ਸਾਲ ਦੇ ਨਿਹੰਗ ਪ੍ਰਦੀਪ ਸਿੰਘ ਦਾ ਕੁੱਝ ਹੁੱਲੜਬਾਜ਼ਾਂ ਨੇ ਕਤਲ਼ ਕਰ ਦਿੱਤਾ। ਨਿਹੰਗ ਸਿੰਘ ਨੇ ਹੁੱਲੜਬਾਜ਼ਾਂ ਨੂੰ ਜੀਪ ਵਿਚ ਅਸ਼ਲੀਲ ਗਾਣੇ ਗਾਉਣ ਅਤੇ ਹੁੱਲੜਬਾਜੀ ਕਰਨ ਤੋਂ ਰੋਕਿਆ ਸੀ। ਜਿਸ ਕਰਕੇ ਉਸ ਦਾ ਨੌਜਵਾਨਾਂ ਦੇ ਨਾਲ ਵਿਵਾਦ ਹੋ ਗਿਆ ਸੀ। ਨਿਹੰਗ ਪ੍ਰਦੀਪ ਸਿੰਘ ਕੈਨੇਡਾ ਤੋਂ ਕੁਝ ਮਹੀਨੇ ਪਹਿਲਾਂ ਹੀ ਆਇਆ ਸੀ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਨਿਹੰਗ ਪ੍ਰਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਪ੍ਰਦੀਪ ਵਿਦੇਸ਼ ਕੈਨੇਡਾ ਦੇ ਵਿੱਚ ਰਹਿੰਦਾ ਸੀ ਅਤੇ ਕੁਝ ਦਿਨ ਪਹਿਲਾਂ ਹੀ ਉਸ ਨੂੰ ਕੈਨੇਡਾ ਵਿੱਚ ਪੀ.ਆਰ ਮਿਲੀ ਸੀ ਅਤੇ ਸਤੰਬਰ ਮਹੀਨੇ ਉਹ ਵਾਪਿਸ ਆਪਣੇ ਘਰ ਆਇਆ ਸੀ ਅਤੇ 5 ਮਾਰਚ ਨੂੰ ਉਹ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ-ਮਹੱਲਾ ਦੇਖਣ ਗਿਆ ਸੀ ਅਤੇ ਰਸਤੇ ਵਿਚ ਜਦ ਉਸ ਨੇ ਕੁਝ ਹੁੱਲੜਬਾਜ਼ਾਂ ਨੂੰ ਗੱਡੀ ਵਿੱਚ ਉਚੀ-ਉਚੀ ਅਸ਼ਲੀਲ ਗਾਣੇ ਚਲਾਉਂਦੇ ਹੋਏ ਦੇਖਿਆ ਤਾਂ ਹੁੱਲੜਬਾਜ਼ਾਂ ਨੂੰ ਸਮਝਾਉਣ ਅਤੇ ਰੋਕਣ ਦੀ ਕੋਸ਼ਿਸ਼ ਕੀਤੀ ਪਰ ਹੁਲੜਬਾਜ਼ਾਂ ਨੇ ਪ੍ਰਦੀਪ ਸਿੰਘ ਉਪਰ ਹਮਲਾ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ ਅਤੇ ਮੌਕੇ ਤੇ ਹੀ ਉਸ ਦੀ ਮੌਤ ਹੋ ਗਈ।

ਪਰਿਵਾਰ ਨੂੰ ਇਸ ਘਟਨਾ ਦਾ ਪਤਾ ਲੱਗਣ ਤੋਂ ਬਾਅਦ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਹੈ ਅਤੇ ਪਰਿਵਾਰ ਦੇ ਉਪਰ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ, ਮ੍ਰਿਤਕ ਦੀ ਮਾਤਾ ਬਲਵਿੰਦਰ ਕੌਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਰਿਸ਼ਤੇਦਾਰਾਂ ਨੇ ਦੱਸਿਆ ਕਿ ਪ੍ਰਦੀਪ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਇਸ ਦੀ ਇਕ ਭੈਣ ਵਿਦੇਸ਼ ਵਿੱਚ ਰਹਿੰਦੀ ਹੈ। ਪਰਿਵਾਰਕ ਮੈਂਬਰਾਂ ਨੇ ਮੰਗ ਕੀਤੀ ਹੈ ਕਿ ਇਨ੍ਹਾਂ ਹੁੱਲੜਬਾਜ਼ਾਂ ਦੇ ਉਪਰ ਸਖਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜਦੋਂ ਤਕ ਸਾਰੇ ਆਰੋਪੀ ਨਹੀਂ ਫੜੇ ਜਾਂਦੇ ਉਦੋਂ ਤੱਕ ਪ੍ਰਦੀਪ ਸਿੰਘ ਦਾ ਅੰਤਿਮ ਸਸਕਾਰ ਨਹੀਂ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਅਰੋਪੀਆਂ ਵੱਲੋਂ ਉਸ ਦੇ ਕੇਸਾਂ ਅਤੇ ਕਕਾਰਾ ਦੀ ਵੀ ਬੇਅਦਬੀ ਕੀਤੀ ਗਈ ਹੈ।

What do you think?

Written by Ranjeet Singh

Comments

Leave a Reply

Your email address will not be published. Required fields are marked *

Loading…

0

ਵਿਜੀਲੈਂਸ ਵੱਲੋਂ ਦੋ ਰੇਲਵੇ ਮੁਲਾਜ਼ਮਾਂ ਤੇ ਇੱਕ ਪ੍ਰਾਈਵੇਟ ਵਿਅਕਤੀ ਵਿਰੁੱਧ ਰਿਸ਼ਵਤਖੋਰੀ ਦਾ ਪਰਚਾ ਦਰਜ

ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਨੀਅਤ ਤੇ ਨੀਤੀ ‘ਚ ਕੋਈ ਖੋਟ ਨਹੀਂ: ਮੀਤ ਹੇਅਰ