ਨੌਜਵਾਨ ਦਾ ਸੈਲੂਨ ‘ਚ ਗੋ+ਲੀਆਂ ਮਾਰ ਕੇ ਕ+ਤ+ਲ, ਸੈਲੂਨ ‘ਚ ਪਹਿਲਾਂ ਤੋਂ ਮੌਜੂਦ ਹਮਲਾਵਰਾਂ ਨੇ ਮਾਰੀਆਂ ਗੋ+ਲੀਆਂ

  • ਵਾਲ ਕਟਵਾਉਣ ਆਇਆ ਸੀ ਮ੍ਰਿਤਕ
  • ਸੈਲੂਨ ‘ਚ ਪਹਿਲਾਂ ਤੋਂ ਮੌਜੂਦ ਹਮਲਾਵਰਾਂ ਨੇ ਗੋ+ਲੀਆਂ ਚਲਾ ਕੇ ਕੀਤੀ ਹੱਤਿਆ
  • ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਅੰਮ੍ਰਿਤਸਰ, 27 ਅਗਸਤ 2023 – ਅੰਮ੍ਰਿਤਸਰ ‘ਚ ਦੇਰ ਰਾਤ ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਘਟਨਾ ਤੋਂ ਤੁਰੰਤ ਬਾਅਦ ਨੌਜਵਾਨ ਨੂੰ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਹੁਣ ਆਸ-ਪਾਸ ਲੱਗੇ ਸੀਸੀਟੀਵੀ ਨੂੰ ਸਕੈਨ ਕਰ ਰਹੀ ਹੈ, ਤਾਂ ਜੋ ਕਾਤਲਾਂ ਦਾ ਕੋਈ ਸੁਰਾਗ ਮਿਲ ਸਕੇ। ਇਸ ਦੇ ਨਾਲ ਹੀ ਐਸਐਸਪੀ ਦਿਹਾਤੀ ਸਤਿੰਦਰ ਸਿੰਘ ਵੀ ਰਾਤ ਨੂੰ ਮੌਕੇ ’ਤੇ ਪਹੁੰਚ ਗਏ।

ਇਹ ਘਟਨਾ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦੀ ਹੈ। ਮ੍ਰਿਤਕ ਦੀ ਪਛਾਣ ਰਵੀ ਵਾਸੀ ਜੰਡਿਆਲਾ ਗੁਰੂ ਵਜੋਂ ਹੋਈ ਹੈ। ਰਾਤ ਕਰੀਬ 8.45 ਵਜੇ ਰਵੀ ਕਟਿੰਗ ਕਰਵਾਉਣ ਲਈ ਜੰਡਿਆਲਾ ਦੇ ਸ਼ੇਖਪੁਰਾ ਇਲਾਕੇ ਵਿੱਚ ਸਥਿਤ ਬ੍ਰਾਂਡ ਕੱਟ ਸੈਲੂਨ ਵਿੱਚ ਗਿਆ। ਇੱਥੇ ਗੋਲੀਬਾਰੀ ਕਰਨ ਵਾਲੇ 2 ਮੁਲਜ਼ਮ ਪਹਿਲਾਂ ਹੀ ਦੁਕਾਨ ਵਿੱਚ ਮੌਜੂਦ ਸਨ। ਦੋਵਾਂ ਦੇ ਹੱਥਾਂ ਵਿੱਚ ਹਥਿਆਰ ਸਨ। ਮੁਲਜ਼ਮਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਕਰੀਬ 6 ਗੋਲੀਆਂ ਚਲਾਈਆਂ ਗਈਆਂ।

ਗੋਲੀਬਾਰੀ ਤੋਂ ਬਾਅਦ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਜਿਸ ਤੋਂ ਬਾਅਦ ਦੋਸ਼ੀ ਉਥੋਂ ਭੱਜਣ ‘ਚ ਕਾਮਯਾਬ ਹੋ ਗਏ।

ਮਿੰਟਾਂ ਵਿੱਚ ਹੀ ਸਾਰਾ ਸੈਲੂਨ ਖੂਨ ਨਾਲ ਭਰ ਗਿਆ। ਜਿਸ ਤੋਂ ਬਾਅਦ ਸਾਰਿਆਂ ਨੇ ਤੁਰੰਤ ਰਵੀ ਨੂੰ ਹਸਪਤਾਲ ਪਹੁੰਚਾਇਆ ਪਰ ਉਸ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਫਿਲਹਾਲ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਮੌਕੇ ’ਤੇ ਪੁੱਜੇ ਐਸਐਸਪੀ ਸਤਿੰਦਰ ਸਿੰਘ ਨੇ ਦੱਸਿਆ ਕਿ ਸੰਭਾਵਨਾ ਹੈ ਕਿ ਹਮਲਾਵਰ ਮ੍ਰਿਤਕ ਨੂੰ ਪਹਿਲਾਂ ਤੋਂ ਜਾਣਦੇ ਸਨ ਅਤੇ ਹੋ ਸਕਦਾ ਹੈ ਕਿ ਉਨ੍ਹਾਂ ਨੇ ਉਸ ਨੂੰ ਫੋਨ ’ਤੇ ਬੁਲਾਇਆ ਹੋਵੇ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਹਮਲਾਵਰਾਂ ਬਾਰੇ ਸੁਰਾਗ ਹਾਸਲ ਕਰਨ ਲਈ ਸੀਸੀਟੀਵੀ ਫੁਟੇਜ ਨੂੰ ਸਕੈਨ ਕਰ ਰਹੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸ਼੍ਰੋਮਣੀ ਅਕਾਲੀ ਦਲ ਲੜੇਗਾ ਹਰਿਆਣਾ ਗੁਰਦੁਆਰਾ ਚੋਣਾਂ, ਸੁਖਬੀਰ ਬਾਦਲ ਨੇ ਕੀਤਾ ਐਲਾਨ

ਲੁਧਿਆਣਾ ‘ਚ 12 ਸਾਲਾਂ ਤੋਂ ਭਗੌੜਾ ਅਕਾਊਂਟੈਂਟ ਗ੍ਰਿਫਤਾਰ: ਨਾਂ ਬਦਲ ਕੇ ਕਿਰਾਏ ਦੇ ਮਕਾਨ ‘ਚ ਰਹਿ ਰਿਹਾ ਸੀ