ਪੁਰਾਣੀ ਰੰਜਿਸ਼ ‘ਚ ਨੌਜਵਾਨ ਦਾ ਕ+ਤ+ਲ, ਮੁਲਜ਼ਮਾਂ ਨੇ ਦੋਸਤ ਨੂੰ ਮਿਲਣ ਜਾ ਰਹੇ ਨੂੰ ਰਸਤੇ ‘ਚ ਘੇਰ ਦਿੱਤਾ ਵਾਰਦਾਤ ਨੂੰ ਅੰਜਾਮ

ਚੰਡੀਗੜ੍ਹ, 24 ਫਰਵਰੀ 2023 – ਚੰਡੀਗੜ੍ਹ ਦੇ ਸੈਕਟਰ 24 ਵਿੱਚ ਵੀਰਵਾਰ ਦੇਰ ਸ਼ਾਮ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਨੌਜਵਾਨ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਉਸ ਨੂੰ ਗੰਭੀਰ ਹਾਲਤ ਵਿਚ ਸੈਕਟਰ-16 ਦੇ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਸ ਨੂੰ ਪੀ.ਜੀ.ਆਈ. ਇੱਥੋਂ ਦੇ ਐਡਵਾਂਸ ਟਰਾਮਾ ਸੈਂਟਰ ਦੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਮ੍ਰਿਤਕ ਦੀ ਪਛਾਣ ਸੈਕਟਰ 25 ਦੇ 20 ਸਾਲਾ ਲਵਿਸ਼ ਵਜੋਂ ਹੋਈ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ‘ਤੇ ਚਾਕੂ ਨਾਲ ਹਮਲਾ ਕੀਤਾ ਗਿਆ ਸੀ। ਇਹ ਘਟਨਾ ਸੈਣੀ ਭਵਨ ਨੇੜੇ ਬੱਸ ਸਟੈਂਡ ਦੇ ਸਾਹਮਣੇ ਵਾਪਰੀ।

ਸੈਕਟਰ 11 ਥਾਣਾ ਪੁਲਸ ਮ੍ਰਿਤਕ ਦੇ ਦੋਸਤਾਂ ਦੇ ਬਿਆਨ ਦਰਜ ਕਰਕੇ ਮਾਮਲੇ ਦੇ ਮੁਲਜ਼ਮਾਂ ਦੀ ਭਾਲ ਕਰ ਰਹੀ ਹੈ। ਅੱਜ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।

ਮ੍ਰਿਤਕ ਦੇ ਦੋਸਤ ਨੇ ਦੱਸਿਆ ਕਿ ਲਵਿਸ਼ ਆਪਣੇ ਦੋਸਤ ਰੋਹਿਤ ਨਾਲ ਸੈਕਟਰ-24 ਨੂੰ ਮਿਲਣ ਲਈ ਆ ਰਿਹਾ ਸੀ। ਉਸ ਨੂੰ ਅਜੇ ਨਾਂ ਦੇ ਨੌਜਵਾਨ ਦਾ ਫੋਨ ਆਇਆ ਕਿ ਲਵਿਸ਼ ਨੂੰ ਕਿਸੇ ਨੇ ਚਾਕੂ ਮਾਰ ਦਿੱਤਾ ਹੈ। ਜਿਸ ਤੋਂ ਬਾਅਦ ਉਹ ਸੈਣੀ ਭਵਨ ਗਏ। ਮੁੱਢਲੀ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਲਵਿਸ਼ ਦੀ ਕਾਕੇ ਨਾਂ ਦੇ ਨੌਜਵਾਨ ਨਾਲ ਰੰਜਿਸ਼ ਸੀ। ਸੈਕਟਰ 25 ਦੇ ਕੁਝ ਨੌਜਵਾਨਾਂ ਨੇ ਉਸ ਦਾ ਕਤਲ ਕਰ ਦਿੱਤਾ ਹੈ। ਲਵਿਸ਼ ਦੀ ਕਰੀਬ ਇੱਕ ਹਫ਼ਤਾ ਪਹਿਲਾਂ ਹਮਲਾਵਰਾਂ ਨਾਲ ਲੜਾਈ ਹੋਈ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

Consumer Court ਨੇ ਰੇਲਵੇ ਨੂੰ ਲਾਇਆ 10 ਹਜ਼ਾਰ ਦਾ ਜ਼ੁਰਮਾਨਾ: ਹੌਜ਼ਰੀ ਵਪਾਰੀ ਨੇ ਕੀਤਾ ਸੀ ਕੇਸ

ਨੌਜਵਾਨ ਨੇ ਨਹਿਰ ‘ਚ ਛਾਲ ਮਾਰ ਕੇ ਕੀਤੀ ਖੁ+ਦਕੁਸ਼ੀ: ਪਰਿਵਾਰ ‘ਚ ਇਕਲੌਤਾ ਕਮਾਉਣ ਵਾਲਾ ਸੀ