ਸ਼ੋਭਾ ਯਾਤਰਾ ਵੇਖਣ ਗਏ ਨੌਜਵਾਨ ਨੂੰ ਮਾਰੀ ਗੋ+ਲੀ, ਪੜ੍ਹੋ ਪੂਰੀ ਖ਼ਬਰ

ਨਵਾਂ ਸ਼ਹਿਰ, 18 ਫਰਵਰੀ 2023 – ਪੱਟੀ ਸ਼ਹਿਰ ਵਿੱਚ ਗੁੰਡਾਗਰਦੀ ਲਗਾਤਾਰ ਵਧਦੀ ਜਾ ਰਹੀ ਹੈ, ਪਿਛਲੇ ਤਿੰਨ ਦਿਨਾਂ ਵਿਚ ਦੂਜੀ ਵੱਡੀ ਘਟਨਾ ਸਾਹਮਣੇ ਆਈ ਹੈ। ਇਸ ਤੋਂ ਪਹਿਲਾਂ ਨਗਰ ਕੌਸ਼ਲ ਪੱਟੀ ਦੇ ਐਮ.ਸੀ ਨੂੰ ਵੀ ਦੁਕਾਨ ਤੇ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਕੁੱਟਮਾਰ ਕੀਤੀ ਗਈ ਸੀ ਅਤੇ ਅੱਜ ਨੌਜਵਾਨ ਨੂੰ ਸ਼ਰੇਆਮ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ ਮਹਾਸ਼ਿਵਰਾਤਰੀ ਦੇ ਮੌਕੇ ਪੱਟੀ ਸ਼ਹਿਰ ਵਿੱਚ ਕੱਢੀ ਗਈ ਸ਼ੋਭਾ ਯਾਤਰਾ ਤੋਂ ਘਰ ਆ ਰਹੇ ਨੌਜਵਾਨ ਦੀ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ ਹੈ।

ਜ਼ਖਮੀ ਵਿਅਕਤੀ ਦੀ ਪਛਾਣ ਕਬੀਰ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਵਾਰਡ ਨੰਬਰ 5 ਪੱਟੀ, ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਗੋਲੀ ਲੱਗਣ ਕਾਰਨ ਵਿਅਕਤੀ ਦੀ ਹਾਲਤ ਗੰਭੀਰ ਬਣੀ ਹੋਈ ਹੈ, ਉਸ ਨੂੰ ਅੰਮ੍ਰਿਤਸਰ ਦੇ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ ਹੈ।ਗੋਲੀ ਚੱਲਣ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

BSF ਨੇ ਗੁਰਦਾਸਪੁਰ ਬਾਰਡਰ ‘ਤੇ 20 ਪੈਕਟ ਹੈਰੋਇਨ, 2 ਪਿਸਤੌਲ ਤੇ 242 ਗੋਲੀਆਂ ਕੀਤੀਆਂ ਬਰਾਮਦ

ਮੰਦਰ ਤੋਂ ਘਰ ਆ ਰਹੇ ਨਵ-ਵਿਆਹੇ ਜੋੜੇ ਨੂੰ ਕਾਰ ਨੇ ਮਾਰੀ ਟੱਕਰ, ਪਤੀ ਦੀ ਇੱਕ ਲੱਤ ਸਰੀਰ ਤੋਂ ਹੋਈ ਵੱਖ