ਕੈਬਨਿਟ ਮੰਤਰੀ ਬੈਂਸ ਨੂੰ ਧਮਕੀਆਂ ਦੇਣ ਵਾਲਾ ਗ੍ਰਿਫਤਾਰ: ਨੌਜਵਾਨ ਨੇ ਖਿਡੌਣਾ ਪਿਸਤੌਲ ਦਿਖਾਉਂਦੇ ਹੋਏ ਸੋਸ਼ਲ ਮੀਡੀਆ ‘ਤੇ ਪਾਈ ਸੀ ਵੀਡੀਓ

  • ਮੁਲਜ਼ਮ ਨੌਜਵਾਨ ਪੁੱਛਗਿੱਛ ਦੌਰਾਨ ਨਿੱਕਲਿਆ ਮਾਨਸਿਕ ਤੌਰ ’ਤੇ ਪ੍ਰੇਸ਼ਾਨ

ਚੰਡੀਗੜ੍ਹ, 2 ਜਨਵਰੀ 2023 – ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸੋਸ਼ਲ ਮੀਡੀਆ ‘ਤੇ ਧਮਕੀਆਂ ਦੇਣ ਵਾਲੇ ਨੌਜਵਾਨ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਨੌਜਵਾਨ ਆਨੰਦਪੁਰ ਸਾਹਿਬ ਦੇ ਇਲਾਕੇ ਵਿਭੋਰ ਸਾਹਿਬ ਦਾ ਰਹਿਣ ਵਾਲਾ ਹੈ। ਮੁਲਜ਼ਮਾਂ ਨੇ ਮੰਤਰੀ ਨੂੰ ਭੱਦੀ ਭਾਸ਼ਾ ਵਰਤ ਕੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ।

ਸਥਾਨਕ ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਅਦਾਲਤ ਤੋਂ ਉਸ ਦਾ ਰਿਮਾਂਡ ਲੈ ਲਿਆ ਸੀ ਪਰ ਪੁੱਛਗਿੱਛ ਮਗਰੋਂ ਮੁਲਜ਼ਮ ਨੌਜਵਾਨ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਪਾਇਆ ਗਿਆ। ਜਿਸ ਕਾਰਨ ਉਸ ਨੇ ਕਿਸੇ ਨਾਰਾਜ਼ਗੀ ਕਾਰਨ ਇਹ ਵੀਡੀਓ ਬਣਾਈ। ਵੀਡੀਓ ਵਿੱਚ ਮੁਲਜ਼ਮ ਵੱਲੋਂ ਦਿਖਾਈ ਗਈ ਪਿਸਤੌਲ ਇੱਕ ਖਿਡੌਣਾ ਬੰਦੂਕ ਸੀ। ਅਦਾਲਤ ਨੇ ਮੁਲਜ਼ਮ ਨੂੰ ਰੋਪੜ ਜੇਲ੍ਹ ਭੇਜ ਦਿੱਤਾ ਹੈ।

ਐਸਐਸਪੀ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਕਰੀਬ 2 ਦਿਨ ਪਹਿਲਾਂ ਇੱਕ ਨੌਜਵਾਨ ਨੇ ਹਥਿਆਰਾਂ ਨਾਲ ਇੰਸਟਾਗ੍ਰਾਮ ‘ਤੇ ਵੀਡੀਓ ਅਪਲੋਡ ਕਰਕੇ ਐਸਐਚਓ ਸਮੇਤ ਹੋਰਨਾਂ ਨੂੰ ਧਮਕੀ ਦਿੱਤੀ ਸੀ। ਜਦੋਂ ਪੁਲੀਸ ਟੀਮ ਮੁਲਜ਼ਮ ਨੂੰ ਫੜਨ ਗਈ ਤਾਂ ਉਸ ਨੇ ਪੁਲੀਸ ਮੁਲਾਜ਼ਮਾਂ ’ਤੇ ਵੀ ਹਮਲਾ ਕਰ ਦਿੱਤਾ ਸੀ।

ਮੁਲਜ਼ਮਾਂ ਖ਼ਿਲਾਫ਼ ਬਣਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਕੋਲ ਮੌਜੂਦ ਪਿਸਤੌਲ ਇੱਕ ਏਅਰ ਗਨ ਦੀ ਮਿਲੀ ਹੈ। ਫਿਲਹਾਲ ਮੁਲਜ਼ਮ ਰੋਪੜ ਜੇਲ੍ਹ ਵਿੱਚ ਬੰਦ ਹੈ। ਐਸਐਸਪੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਹਥਿਆਰਾਂ ਨਾਲ ਕੋਈ ਵੀ ਫੋਟੋ ਜਾਂ ਵੀਡੀਓ ਅਪਲੋਡ ਨਾ ਕਰਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ‘ਚ ਪੈ ਰਹੀ ਕੜਾਕੇ ਸਰਦੀ: ਧੁੰਦ ਦੀ ਲਪੇਟ ‘ਚ ਆਇਆ ਪੰਜਾਬ, ਦੋਆਬਾ ਤੇ ਮਾਝੇ ‘ਚ ਵਿਜ਼ੀਬਿਲਟੀ ਜ਼ੀਰੋ

ਕੁਦਰਤੀ ਸਰੋਤਾਂ ਦੀ ਸਰਬੋਤਮ ਵਰਤੋਂ ਅਤੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਸੁਹਿਰਦ ਯਤਨ ਕੀਤੇ: ਡਾ. ਨਿੱਜਰ