ਪੁਲਿਸ ਥਾਣੇ ‘ਚ ਭੇਦਭਰੇ ਹਾਲਤਾਂ ਚ 30 ਸਾਲਾ ਨੌਜਵਾਨ ਦੀ ਮੌਤ

  • ਮ੍ਰਿਤਕ ਸੰਨੀ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ ਤੇ ਤਸ਼ੱਦਦ ਕਰਨ ਨਾਲ ਮੌਤ ਹੋ ਜਾਣ ਦੇ ਦੋਸ਼ ਲਾਏ

ਗੁਰਦਾਸਪੁਰ, 3 ਜੂਨ 2023 – ਪੁਲਿਸ ਜ਼ਿਲ੍ਹਾ ਬਟਾਲਾ ਅਧੀਨ ਆਉਂਦੇ ਥਾਣਾ ਕੋਟਲੀ ਸੂਰਤ ਮੱਲੀ ਦੇ ਪਿੰਡ ਧਾਰੋਵਾਲੀ ਦੇ 30 ਸਾਲਾ ਨੌਜਵਾਨ ਦੀ ਭੇਦ-ਭਰੇ ਹਲਾਤਾਂ ‘ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਸੰਨੀ ਮਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਰਾਜ ਮਿਸਤਰੀ ਦਾ ਕੰਮ ਕਰਦਾ ਹੈ, ਤੇ ਕਿਸੇ ਬੂਟੀਕ ਦਾ ਕੰਮ ਕਰਨ ਵਾਲੀ ਮਹਿਲਾ ਨੇ ਉਹਨਾਂ ਦੇ ਪੁੱਤਰ ਤੇ ਗਲਤ ਮੈਸਜ਼ ਤੇ ਅਸ਼ਲੀਲ ਵੀਡੀਓ ਭੇਜਣ ਦੇ ਦੋਸ਼ ਲਾਏ ਗਏ ਸਨ, ਜਿਸ ਨੂੰ ਲੈ ਕੇ ਉਹ ਅੱਜ ਪਿੰਡ ਦੇ ਮੋਹਤਬਰ ਆਗੂਆਂ ਸਮੇਤ ਥਾਣਾ ਕੋਟਲੀ ਸੂਰਤ ਮੱਲ੍ਹੀ ਵਿਖੇ ਪਹੁੰਚੇ ਸਨ ਤੇ ਮੋਹਤਬਰ ਆਗੂਆਂ ਦੀ ਹਾਜ਼ਰੀ ਚ ਪੁਲਿਸ ਵੱਲੋਂ ਉਹਨਾਂ ਦਾ ਫੈਸਲਾ ਕਰਵਾਇਆ ਗਿਆ।

ਉਨ੍ਹਾਂ ਦੱਸਿਆ ਕਿ ਫ਼ੈਸਲੇ ਤੋਂ ਬਾਅਦ ਉਹਨਾਂ ਨੂੰ ਥਾਣੇ ਤੋਂ ਬਾਹਰ ਭੇਜ ਦਿੱਤਾ ਗਿਆ ਤੇ ਜਦੋਂ ਉਹ ਥਾਣੇ ਤੋਂ ਬਾਹਰ ਆਏ ਤਾਂ ਅੰਦਰੋਂ ਇਕਦਮ ਆਵਾਜ ਆਈ, ਜਦੋਂ ਉਹ ਅੰਦਰ ਪਹੁੰਚੇ ਤਾਂ ਉਨ੍ਹਾਂ ਦਾ ਪੁੱਤਰ ਬੇਹੋਸ਼ ਸੀ। ਥਾਣਾ ਕੋਟਲੀ ਸੂਰਤ ਮੱਲੀ ਦੇ ਅਧਿਕਾਰੀਆਂ ਦੇ ਕਹਿਣ ਮੁਤਾਬਕ ਉਨ੍ਹਾਂ ਵੱਲੋਂ ਉਸਨੂੰ ਡੇਰਾ ਬਾਬਾ ਨਾਨਕ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਵੱਲੋਂ ਉਸਨੂੰ ਮ੍ਰਿਤ ਘੋਸ਼ਿਤ ਕੀਤਾ ਗਿਆ। ਮ੍ਰਿਤਕ ਸੰਨੀ ਆਪਣੇ ਪਿੱਛੇ ਨੌਜਵਾਨ ਪਤਨੀ ਤੇ ਦੋ ਬੱਚੇ ਛੱਡ ਗਿਆ। ਇਸ ਮੌਕੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪੰਜਾਬ ਸਰਕਾਰ ਪੁਲਸ ਦੇ ਉੱਚ ਤੋਂ ਅਧਿਕਾਰੀਆਂ ਇਨਸਾਫ ਦੀ ਮੰਗ ਕੀਤੀ।

ਇਸ ਸਬੰਧੀ ਜਦੋਂ ਡੀ ਐੱਸ ਪੀ ਡੇਰਾ ਬਾਬਾ ਨਾਨਕ ਰਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਪੁਲਸ ਕਸਟਡੀ ਵਿਚ ਮੌਤ ਹੋਣ ਤੋਂ ਇਨਕਾਰ ਕੀਤਾ ਅਤੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਤੇ ਦੂਜੀ ਪਾਰਟੀ ਨੂੰ ਥਾਣੇ ਵਿੱਚ ਗੱਲਬਾਤ ਕਰਨ ਲਈ ਬੁਲਾਇਆ ਗਿਆ ਸੀ, ਇਸ ਦੌਰਾਨ ਸੰਨੀ ਦੇ ਫੋਨ ਵਿੱਚੋਂ ‌ ਉਹ ਫੋਨ ਨੰਬਰ ਨਿਕਲਿਆ ਜਿਸ ਤੋਂ ਔਰਤ ਨੂੰ ਅਸ਼ਲੀਲ ਮੈਸੇਜ ਕੀਤੇ ਜਾਂਦੇ ਸਨ। ਜਦੋਂ ਸੰਨੀ ਨੂੰ ਇਸ ਫੋਨ ਨੰਬਰ ਬਾਰੇ ਪੁੱਛਿਆ ਗਿਆ ਤਾਂ ਉਸ ਨੇ ਤੈਸ਼ ਵਿੱਚ ਆ ਕੇ ਆਪਣੇ ਪਰਿਵਾਰਕ ਮੈਂਬਰਾਂ ਦੇ ਸਾਹਮਣੇ ਦਰਵਾਜ਼ੇ ਵਿੱਚ ਸਿਰ ਮਾਰਨਾ ਸ਼ੁਰੂ ਕਰ ਦਿੱਤਾ। ਉਸ ਦੇ ਸਿਰ ਤੇ ਸੱਟ ਪਹਿਲਾਂ ਹੀ ਲੱਗੀ ਹੋਈ ਸੀ, ਪਰਿਵਾਰਕ ਮੈਂਬਰਾਂ ਵੱਲੋਂ ਹਸਪਤਾਲ ਪਹੁੰਚਾਉਣ ਤੋਂ ਬਾਅਦ ਉਸ ਦੀ ਮੌਤ ਹੋਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਦਿੱਤੇ ਗਏ ਬਿਆਨਾਂ ਤਹਿਤ 174 ਦੀ ਕਾਰਵਾਈ ਕੀਤੀ ਗਈ ਹੈ ਤੇ ਲਾਸ਼ ਨੂੰ ਕਬਜ਼ੇ ਲੈਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਭੇਜ ਦਿੱਤਾ ਗਿਆ ਹੈ ਜੋ ਤੱਥ ਸਾਹਮਣੇ ਆਉਣਗੇ ਉਸ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇਗੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਆਈਲੈਟਸ ਸੈਂਟਰ ਦੇ ਬਾਹਰ ਚੱਲੀ ਗੋ+ਲੀ, 2 ਗੁੱਟਾਂ ‘ਚ ਹੋਇਆ ਝਗੜਾ

ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਨੂੰ ਲੀਹਾਂ ‘ਤੇ ਲਿਆਂਦਾ – ਚੇਤਨ ਸਿੰਘ ਜੌੜਾਮਾਜਰਾ