ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ

ਤਰਨਤਾਰਨ, 31 ਮਾਰਚ 2024 – ਜ਼ਿਲ੍ਹਾ ਤਰਨਤਾਰਨ ਦੇ ਅਧੀਨ ਆਉਂਦੇ ਪਿੰਡ ਭੋਈਆਂ ਦੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਤਰਸੇਮ ਸਿੰਘ ਪੁੱਤਰ ਧਰਮ ਸਿੰਘ ਉਮਰ ਤਕਰੀਬਨ 38, 39 ਸਾਲ ਜੋ ਰੋਜ਼ਾਨਾ ਦੀ ਤਰ੍ਹਾਂ ਘਰੋਂ ਕੰਮ ‘ਤੇ ਗਿਆ ਸੀ ਪਰ ਨਜ਼ਦੀਕ ਸਾਡੇ ਪਿੰਡ ਤੋਂ ਕੋਲ ਹੀ ਦੂਰੀ ਤੇ ਇੱਕ ਪਿੰਡ ਦੇ ਬਾਹਰ ਵਾਰ ਰੋਡ ਤੇ ਨਸ਼ੇ ਦੀ ਹਾਲਤ ਡਿੱਗਿਆ ਮਿਲਿਆ। ਜਿਸ ਦੇ ਕੋਲੋਂ ਨਸ਼ੇ ਵਾਲੀ ਸਰਿੰਜ ਵੀ ਬਰਾਮਦ ਹੋਈ ਹੈ।

ਪਰਿਵਾਰਕ ਮੈਂਬਰਾਂ ਨੇ ਮਿਰਤਕ ਨੋਜਵਾਨ ਨੂੰ ਚੁੱਕ ਕੇ ਇੱਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਨੇ ਨੌਜਵਾਨ ਨੂੰ ਮ੍ਰਿਤਕ ਐਲਾਨ ਦਿੱਤਾ। ਪਰਿਵਾਰਕ ਮੈਂਬਰਾਂ ਨੇ ਰੋਂਦੇ ਹੋਏ ਕਿਹਾ ਕਿ ਨਸ਼ਿਆਂ ਦੇ ਨਾਲ ਹਰ ਰੋਜ਼ ਨੌਜਵਾਨ ਮਰ ਰਹੇ ਹਨ ਪਰੰਤੂ ਸਰਕਾਰ ਦੇ ਕੋਲੋਂ ਨਸ਼ਿਆਂ ਦੇ ਉੱਤੇ ਕੰਟਰੋਲ ਨਹੀਂ ਹੋ ਰਿਹਾ। ਪਰਿਵਾਰਕ ਮੈਂਬਰਾਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਨਸ਼ਿਆਂ ਦੇ ਉੱਤੇ ਜਲਦੀ ਕੰਟਰੋਲ ਕੀਤਾ ਜਾਵੇ ਤਾਂ ਕਿ ਕਿਸੇ ਹੋਰ ਪਰਿਵਾਰ ਵਿੱਚ ਉਜਾੜਾ ਨਾ ਹੋਵੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਰਾਸ਼ਟਰਪਤੀ ਨੇ ਘਰ ਜਾ ਕੇ ਅਡਵਾਨੀ ਨੂੰ ਦਿੱਤਾ ਭਾਰਤ ਰਤਨ

ਸੁਨੀਤਾ ਨੇ ਕੇਜਰੀਵਾਲ ਦੀਆਂ 6 ਗਾਰੰਟੀਆਂ ਪੜ੍ਹ ਕੇ ਸੁਣਾਈਆਂ